November 15, 2026, 3:59 am
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਏ ਟੂ ਜ਼ੈਡ ਵੀਜ਼ਾ ਸੈਂਟਰ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਏ ਟੂ ਜ਼ੈਡ ਵੀਜ਼ਾ ਸੈਂਟਰ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਏ ਟੂ ਜ਼ੈਡ ਵੀਜ਼ਾ ਸੈਂਟਰ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਏ ਟੂ ਜ਼ੈਡ ਵੀਜ਼ਾ ਸੈਂਟਰ ਫਰਮ ਆਫਿਸ ਨੰਬਰ 9, 6ਵੀਂ ਮੰਜ਼ਿਲ, ਟੀ.ਬੀ.ਸੀ., ਸੈਕਟਰ-118, ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਰਾਜੇਸ਼ ਖੰਨਾ ਪੁੱਤਰ ਲੇਟ ਸ੍ਰੀ ਐਮ.ਆਰ. ਖੰਨਾ ਵਾਸੀ ਮਕਾਨ ਨੰਬਰ 773, ਸੈਕਟਰ-91, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 303 ਆਈ.ਸੀ. ਮਿਤੀ 17-05-2019 ਜਾਰੀ ਕੀਤਾ ਗਿਆ, ਜਿਸ ਦੀ ਮਿਆਦ ਮਿਤੀ 16-05-2024 ਨੂੰ ਖਤਮ ਹੋ ਚੁੱਕੀ ਹੈ।

ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ/ਚੈਕਿੰਗ ਅਨੁਸਾਰ ਮੌਕੇ ਪਰ ਦਫਤਰ ਬੰਦ ਪਾਇਆ ਗਿਆ, ਜਿਸ ਸਬੰਧੀ ਇਸ ਦਫਤਰ ਵੱਲੋਂ ਪੱਤਰ ਮਿਤੀ 29-08-2023 ਰਾਹੀਂ ਲਾਇਸੰਸੀ ਤੋਂ ਸਪੱਸ਼ਟੀਕਰਨ ਸਮੇਤ ਪੁੱਖਤਾ ਦਸਤਾਵੇਜ਼ ਮੰਗੇ ਗਏ ਸਨ।
ਫਰਮ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 303 ਆਈ.ਸੀ. ਮਿਤੀ 17-05-2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 16-05-2024 ਨੂੰ ਖਤਮ ਹੋ ਚੁੱਕੀ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੁਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-5 (2) ਵਿੱਚ ਦਰਸਾਇਆ ਗਿਆ ਹੈ ਕਿ ਲਾਇਸੰਸ ਨੂੰ ਰੀਨਿਊ ਕਰਵਾਉਣ ਲਈ ਬਿਨੈ-ਪੱਤਰ, ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਫਾਰਮ-3, ਸਮੇਤ ਸਬੰਧਤ ਦਸਤਾਵੇਜ਼ ਪੇਸ਼ ਕੀਤਾ ਜਾਣਾ ਹੁੰਦਾ ਹੈ ਪਰੰਤੂ ਐਕਟ/ਰੂਲਜ਼ ਅਨੁਸਾਰ ਨਿਰਧਾਰਤ ਸਮਾਂ ਖਤਮ ਹੋਣ ਦੇ ਬਾਵਜੂਦ ਲਾਇਸੰਸੀ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਦਰਖਾਸਤ ਇਸ ਦਫਤਰ ਵਿੱਚ ਪੇਸ਼ ਨਹੀਂ ਕੀਤੀ ਗਈ ਹੈ। ਇਸ ਤੋਂ ਇਲਾਵਾ ਲਾਇਸੰਸੀ ਵੱਲੋਂ ਐਕਟ/ਰੂਲਜ਼/ਅਡਵਾਈਜ਼ਰੀ ਅਧੀਨ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਹੀ ਭੇਜੀ ਜਾ ਰਹੀ ਹੈ, ਜਿਸ ਸਬੰਧੀ ਪੱਤਰ ਮਿਤੀ 12- 04-2024 ਅਤੇ ਪੱਤਰ ਮਿਤੀ 31-05-2024 ਰਾਹੀਂ ਲਾਇਸੰਸੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।

ਰਾਜੇਸ਼ ਖੰਨਾ, ਮਾਲਕ ਏ ਟੂ ਜ਼ੈਡ ਵੀਜ਼ਾ ਸੈਂਟਰ ਨੇ ਈਮੇਲ ਦਰਖਾਸਤ ਮਿਤੀ 22-05-2024 ਰਾਹੀਂ ਸੂਚਿਤ ਕੀਤਾ ਹੈ ਕਿ ਖਰੜ ਵਿੱਚ ਏ ਟੂ ਜ਼ੈਡ ਵੀਜ਼ਾ ਸੇਵਾਵਾਂ ਦੇ ਨਾਮ ਹੇਠ ਇੱਕ ਵੀਜ਼ਾ ਕੰਸਲਟੈਂਸੀ ਸੇਵਾਵਾਂ ਚਲਾ ਰਿਹਾ ਸੀ ਅਤੇ 303 ਨੰਬਰ ਵਾਲਾ ਲਾਇਸੈਂਸ ਜਾਰੀ ਕੀਤਾ ਗਿਆ ਸੀ, ਉਸ ਵੱਲੋਂ ਹੋਰ ਰੁਝੇਵਿਆਂ ਕਾਰਨ ਉਕਤ ਕਾਰੋਬਾਰ ਨੂੰ ਬੰਦ ਕਰ ਦਿੱਤਾ ਹੈ। ਫਰਮ ਪ੍ਰਤੀ ਕਿਸੇ ਵੀ ਗਾਹਕ ਦੀ ਕੋਈ ਦੇਣਦਾਰੀ ਬਕਾਇਆ ਨਹੀਂ ਹੈ।

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਦੀਆਂ ਧਾਰਾਵਾ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।

ਇਸ ਲਈ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਏ ਟੂ ਜ਼ੈਡ ਵੀਜ਼ਾ ਸੈਂਟਰ ਨੂੰ ਜਾਰੀ ਲਾਇਸੰਸ ਨੰਬਰ 303/ਆਈ.ਸੀ. ਮਿਤੀ 17-05-2019 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...