May 3, 2026, 2:21 am
----------- Advertisement -----------
HomeNewsLatest Newsਪੰਚਾਇਤੀ ਫੰਡਾਂ 'ਚ ਘਪਲਾ ਕਰਨ ਦੇ ਦੋਸ਼ 'ਚ ਪੰਚਾਇਤ ਸਕੱਤਰ ਤੇ ਸਾਬਕਾ...

ਪੰਚਾਇਤੀ ਫੰਡਾਂ ‘ਚ ਘਪਲਾ ਕਰਨ ਦੇ ਦੋਸ਼ ‘ਚ ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ 8 ਜੁਲਾਈ, 2024 (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਤੋਂ ਪ੍ਰਾਪਤ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੋਨਾ ਦੇ ਵਸਨੀਕ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਅਤੇ ਪਿੰਡ ਹਿਆਲਾ ਦੀ ਸਾਬਕਾ ਸਰਪੰਚ ਹਰਭਜਨ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਹਿਆਲਾ ਵੱਲੋਂ ਆਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਸਬੰਧੀ ਕੀਤੀ ਪੜਤਾਲ ਦੇ ਆਧਾਰ ’ਤੇ ਉਕਤ ਦੋਵਾਂ ਮੁਲਜ਼ਮਾਂ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤ ਨੰਬਰ 13/2017/ਐਸ.ਬੀ.ਐਸ.ਨਗਰ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਸਾਲ 2008 ਤੋਂ ਸਾਲ 2013 ਤੱਕ ਗ੍ਰਾਮ ਪੰਚਾਇਤ ਹਿਆਲਾ ਨੂੰ ਕੁੱਲ 16,45,000 ਰੁਪਏ ਦੀਆਂ ਕੁੱਲ 9 ਗ੍ਰਾਂਟਾਂ ਪ੍ਰਾਪਤ ਹੋਈਆਂ ਸਨ। ਇਸ ਸਬੰਧੀ ਤਤਕਾਲੀ ਸਰਪੰਚ ਸੁਰਜੀਤ ਸਿੰਘ, ਕਾਰਜਕਾਰੀ ਸਰਪੰਚ/ਮੈਂਬਰ ਪੰਚਾਇਤ ਬਖਸ਼ੀਸ਼ ਰਾਮ (ਜਿਸ ਦੀ 22.09.2021 ਨੂੰ ਮੌਤ ਹੋ ਚੁੱਕੀ ਹੈ), ਕਾਰਜਕਾਰੀ ਸਰਪੰਚ/ਮੈਂਬਰ ਪੰਚਾਇਤ ਹਰਭਜਨ ਕੌਰ ਅਤੇ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਨੇ ਇਨ੍ਹਾਂ ਗ੍ਰਾਂਟਾਂ ਵਿੱਚੋਂ ਮਜ਼ਦੂਰਾਂ ਨੂੰ ਅਦਾਇਗੀ ਲਈ ਜਾਅਲੀ ਬਿੱਲ/ਰਸੀਦਾਂ ਅਤੇ ਅਧੂਰੀਆਂ ਮਸਟਰ ਰੋਲ ਜਮ੍ਹਾਂ ਕਰਵਾ ਕੇ ਉਕਤ ਗਰਾਂਟਾਂ ਵਿੱਚ ਬੇਨਿਯਮੀਆਂ ਕੀਤੀਆਂ ਸਨ।

ਉਨ੍ਹਾਂ ਦੱਸਿਆ ਕਿ ਪੜਤਾਲ ਦੇ ਆਧਾਰ ‘ਤੇ ਉਕਤ ਮੁਲਜ਼ਮਾਂ ਅਤੇ ਹੋਰਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਮਿਤੀ 08.07.2024 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 420, 406, 409, 465, 467, 468, 471, 120-ਬੀ ਅਤੇ 13(1)(ਏ) ਤੇ 13(2) ਦੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਦੋਵੇਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...