September 27, 2026, 12:42 am
----------- Advertisement -----------
HomeNewsBreaking Newsਜਲੰਧਰ ਜ਼ਿਮਨੀ ਚੋਣਾਂ: ਇਸ ਵਾਰ Middle Finger 'ਤੇ ਲੱਗੇਗੀ ਸਿਆਹੀ; ਇਹ ਹੈ...

ਜਲੰਧਰ ਜ਼ਿਮਨੀ ਚੋਣਾਂ: ਇਸ ਵਾਰ Middle Finger ‘ਤੇ ਲੱਗੇਗੀ ਸਿਆਹੀ; ਇਹ ਹੈ ਵੱਡਾ ਕਾਰਨ

Published on

----------- Advertisement -----------

ਜਲੰਧਰ ਪੱਛਮੀ ਹਲਕੇ ‘ਚ 10 ਜੁਲਾਈ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜ਼ਿਮਨੀ ਚੋਣ ਨੂੰ ਲੈ ਕੇ ਚੋਣ ਕਮਿਸ਼ਨ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ ਡਾ: ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਅੱਜ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟ ਪਾਉਣ ਸਮੇਂ ਖੱਬੇ ਹੱਥ ਦੀ ਪਹਿਲੀ ਉਂਗਲੀ ਦੀ ਬਜਾਏ ਖੱਬੇ ਹੱਥ ਦੀ ਵਿਚਕਾਰਲੀ ਉਂਗਲੀ ‘ਤੇ ਸਿਆਹੀ ਲਗਾਈ ਜਾਵੇਗੀ। ਇਹ ਤਬਦੀਲੀ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਕਾਰਨ ਵੋਟਰਾਂ ਵਿਚ ਭੰਬਲਭੂਸੇ ਦੀ ਸੰਭਾਵਨਾ ਦੇ ਮੱਦੇਨਜ਼ਰ ਕੀਤੀ ਗਈ ਹੈ, ਜਿਸ ਵਿਚ ਹੱਥ ਦੀ ਪਹਿਲੀ ਉਂਗਲੀ ‘ਤੇ ਪਹਿਲਾਂ ਹੀ ਸਿਆਹੀ ਲੱਗੀ ਹੋਈ ਹੈ।
ਇਸ ਭੰਬਲਭੂਸੇ ਨੂੰ ਦੂਰ ਕਰਨ ਲਈ ਭਾਰਤੀ ਚੋਣ ਕਮਿਸ਼ਨ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਿਸੇ ਵੀ ਕਿਸਮ ਦੀ ਅਸੁਵਿਧਾ ਤੋਂ ਬਚਣ ਲਈ ਸਮੂਹ ਪੋਲਿੰਗ ਸਟਾਫ਼ ਨੂੰ ਇਨ੍ਹਾਂ ਨਵੀਆਂ ਹਦਾਇਤਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਦੱਸ ਦਈਏ ਕਿ ਅੱਜ ਯਾਨੀ ਸੋਮਵਾਰ ਸ਼ਾਮ ਕਰੀਬ 5 ਵਜੇ ਤੋਂ ਮਹਾਂਨਗਰ ਵਿੱਚ ਉਪ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਜੇਕਰ ਕੋਈ ਇਸ ਨਿਯਮ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਸ਼ਾਮ 5 ਵਜੇ ਤੋਂ ਰੋਡ ਸ਼ੋਅ, ਪ੍ਰਚਾਰ, ਜਨਤਕ ਮੀਟਿੰਗਾਂ, ਜਲੂਸ/ਰੈਲੀਆਂ ਅਤੇ ਸਾਰੇ ਪ੍ਰੋਗਰਾਮਾਂ ‘ਤੇ ਮੁਕੰਮਲ ਪਾਬੰਦੀ ਹੈ। ਕਿਸੇ ਵੀ ਉਮੀਦਵਾਰ ਨੂੰ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਸ਼ਰਾਬ ਦੇ ਠੇਕੇ ਵੀ ਬੰਦ ਰਹਿਣਗੇ। 10 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਬਾਅਦ ਸ਼ਾਮ 7 ਵਜੇ ਤੋਂ ਬਾਅਦ ਠੇਕੇ ਖੋਲ੍ਹੇ ਜਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...