July 4, 2026, 12:25 am
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਹੱਥੀ ਕੀਤਾ...

ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਹੱਥੀ ਕੀਤਾ ਗ੍ਰਿਫਤਾਰ

Published on

----------- Advertisement -----------

ਚੰਡੀਗੜ, 8 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ, ਰਾਏਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਰਾਹੀਂ ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ 5000 ਰੁਪਏ ਦੀ ਨਜਾਇਜ਼ ਰਕਮ ਵਸੂਲੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤਾਂ ਅਤੇ ਮੌਕੇ ਦੀ ਵੀਡੀਓ ਰਿਕਾਰਡਿੰਗ ਨੇ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਨੂੰ ਸਾਬਤ ਕਰ ਦਿੱਤਾ ਹੈ।

ਪੜਤਾਲ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...