ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼ਹਿਰ ਦੇ ਸਾਬਕਾ ਮੇਅਰ ਪ੍ਰਦੀਪ ਛਾਬੜਾ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਨੇ ਅੱਜ ਪੀਜੀਆਈ ਵਿੱਚ ਆਖਰੀ ਸਾਹ ਲਏ।ਪ੍ਰਦੀਪ ਛਾਬੜਾ ਦੇ ਦੇਹਾਂਤ ‘ਤੇ ‘ਆਪ’ ਦੇ ਸੀਨੀਅਰ ਆਗੂਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਦੱਸ ਦਈਏ ਕਿ ਇਸ ਸਮੇਂ ਉਹ ਹੈਵੀ ਇੰਡਸਟਰੀਅਲ ਕਾਰਪੋਰੇਸ਼ਨ ਆਫ਼ ਪੰਜਾਬ ਦੇ ਚੇਅਰਮੈਨ ਦੇ ਅਹੁਦੇ ‘ਤੇ ਕੰਮ ਕਰ ਰਹੇ ਸਨ। ਲੋਕ ਸਭਾ ਚੋਣਾਂ ਦੌਰਾਨ ਪ੍ਰਦੀਪ ਛਾਬੜਾ ਨੇ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਛਾਬੜਾ ਦੇ ਦੇਹਾਂਤ ਨਾਲ ਉਨ੍ਹਾਂ ਦੇ ਸਮਰਥਕਾਂ ‘ਚ ਸੋਗ ਦੀ ਲਹਿਰ ਹੈ।











