October 28, 2026, 4:16 am
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਐਸ.ਸੀ.ਓ. ਨੰ: 103 ਕੈਬਿਨ ਨੰ: 4-6, ਬੇਸਮੈਂਟ ਫੇਜ਼-11, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਜਗਜੀਤ ਸਿੰਘ ਪੁੱਤਰ ਭੋਲਾ ਸਿੰਘ, ਵਾਸੀ ਪਿੰਡ ਤੇ ਡਾਕਘਰ ਕੁੰਬੜਾ, ਤਹਿਸੀਲ ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 366/ਆਈ.ਸੀ. ਮਿਤੀ 10-12-2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 9.12.2024 ਤੱਕ ਹੈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ/ਰੂਲਜ਼ ਅਤੇ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 20.10.2020 ਅਤੇ ਪੱਤਰ ਮਿਤੀ 08-12-2022 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਲਾਇਸੰਸੀ ਦੇ ਦਫਤਰੀ ਪਤੇ ਅਤੇ ਇਸ ਜ਼ਿਲ੍ਹੇ ਦੇ ਰਿਹਾਇਸ਼ੀ ਪਤੇ ਤੇ ਰਜਿਸਟਰਡ ਪੋਸਟ ਅਤੇ ਤਹਿਸੀਲਦਾਰ ਰਾਹੀਂ ਭੇਜਿਆ ਗਿਆ ਸੀ ਪ੍ਰੰਤੂ ਰਜਿਸਟਰਡ ਪੋਸਟ ਰਾਹੀਂ ਭੇਜੇ ਗਏ ਪੱਤਰ ਅਣਡਲੀਵਰ ਪ੍ਰਾਪਤ ਹੋਏ ਹਨ ਅਤੇ ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਪਾਇਆ ਗਿਆ।
ਮਹੀਨਾਵਾਰ ਰਿਪੋਰਟ ਅਤੇ ਦਫਤਰ ਬੰਦ ਹੋਣ ਕਰਕੇ ਲਾਇਸੰਸੀ ਨੂੰ ਪੱਤਰ ਮਿਤੀ 04-10 2023 ਰਾਹੀਂ ਮੁੜ ਨੋਟਿਸ ਜਾਰੀ ਕੀਤਾ ਗਿਆ ਸੀ।
ਲਾਇਸੰਸੀ ਜਗਜੀਤ ਸਿੰਘ ਵੱਲੋਂ ਈਮੇਲ ਦਰਖਾਸਤ ਮਿਤੀ 01-01-2024 ਰਾਹੀਂ ਲਿਖਿਆ ਗਿਆ ਸੀ ਕਿ ਉਸ ਨੂੰ ਲਾਇਸੰਸ ਸਾਲ 2019 ਦੇ ਅੰਤ ਵਿੱਚ ਮਿਲਿਆ ਸੀ ਪਰ ਸਾਲ 2020 ਵਿੱਚ ਕਰੋਨਾ ਵਾਇਰਸ, ਲੌਕਡਾਊਨ ਕਾਰਨ ਕੰਮ ਬੰਦ ਹੋ ਗਿਆ ਅਤੇ ਨੁਕਸਾਨ ਹੋਇਆ ਜਿਸ ਕਰਕੇ ਉਸ ਵੱਲੋਂ ਦਫ਼ਤਰ ਬੰਦ ਕਰ ਦਿੱਤਾ ਸੀ। ਹੁਣ ਉਹ ਇਥੇ ਕੰਮ ਨਹੀਂ ਕਰਨਾ ਚਾਹੁੰਦਾ। ਉਹ ਮੁੰਬਈ ਵਿੱਚ ਰਹਿ ਰਿਹਾ ਹੈ।
ਇਸ ਦਫਤਰ ਦੇ ਪੱਤਰ ਮਿਤੀ 30-04-2024 ਰਾਹੀਂ ਫਰਮ ਦਾ ਲਾਇਸੰਸ 30 ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ। ਇਸ ਤੋਂ ਇਲਾਵਾ ਲਾਇਸੰਸੀ ਨੂੰ ਪੱਤਰ ਮਿਤੀ 30-04-2024 ਰਾਹੀਂ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਗਿਆ ਸੀ ਪ੍ਰੰਤੂ ਜਾਰੀ ਕੀਤੇ ਗਏ ਨੋਟਿਸ ਅਣਡਲੀਵਰ ਪ੍ਰਾਪਤ ਹੋਏ ਹਨ। ਇਹ ਨੋਟਿਸ ਲਾਇਸੰਸੀ ਦੀ ਈਮੇਲ victormarine333@gmail.com ਤੇ ਵੀ ਭੇਜੀ ਗਈ ਸੀ। ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋਂ ਕੋਈ ਜਵਾਬ/ਸੂਚਨਾ ਪੇਸ਼ ਨਹੀਂ ਕੀਤੀ ਗਈ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਲਾਇਸੰਸ ਮੁਅੱਤਲ ਹੋਣ ਕਰਕੇ ਅਤੇ ਇਸ ਦਫਤਰ ਵਿਖੇ ਹਾਜਰ ਨਾ ਹੋਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਐਸ.ਸੀ.ਓ. ਨੰ. 103 ਕੈਬਿਨ ਨੰ :4-6, ਬੇਸਮੈਂਟ ਫੇਜ਼-11, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 366/ਆਈ.ਸੀ. ਮਿਤੀ 10-12-2019 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...