June 12, 2026, 12:11 pm
----------- Advertisement -----------
HomeNewsBreaking Newsਭੁਵਨ ਬਾਮ ਦਾ ਡੀਪਫੇਕ ਵੀਡੀਓ ਹੋਇਆ ਵਾਇਰਲ, ਅਦਾਕਾਰ ਨੇ ਪ੍ਰਸ਼ੰਸਕਾਂ ਨੂੰ ਕੀਤੀ...

ਭੁਵਨ ਬਾਮ ਦਾ ਡੀਪਫੇਕ ਵੀਡੀਓ ਹੋਇਆ ਵਾਇਰਲ, ਅਦਾਕਾਰ ਨੇ ਪ੍ਰਸ਼ੰਸਕਾਂ ਨੂੰ ਕੀਤੀ ਆਹ ਅਪੀਲ

Published on

----------- Advertisement -----------

ਨਿਰਮਾਤਾ ਅਤੇ ਅਭਿਨੇਤਾ ਭੁਵਨ ਬਾਮ ਦਾ ਇੱਕ ਡੀਪਫੇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਭੁਵਨ ਲੋਕਾਂ ਨੂੰ ਇਕ ਖਾਸ ਸੱਟੇਬਾਜ਼ ਦੇ ਆਧਾਰ ‘ਤੇ ਟੈਨਿਸ ‘ਚ ਨਿਵੇਸ਼ ਕਰਨ ਦੀ ਅਪੀਲ ਕਰ ਰਿਹਾ ਹੈ। ਭੁਵਨ ਨੇ ਵਾਇਰਲ ਹੋ ਰਹੀ ਇਸ ਡੀਪਫੇਕ ਵੀਡੀਓ ਬਾਰੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨੂੰ ਸੁਚੇਤ ਕੀਤਾ ਹੈ।

ਦੱਸ ਦਈਏ ਕਿ ਭੁਵਨ ਬਾਮ ਦੀ ਟੀਮ ਨੇ ਡੀਪਫੇਕ ਵੀਡੀਓ ‘ਤੇ ਤੁਰੰਤ ਕਾਰਵਾਈ ਕੀਤੀ ਅਤੇ ਇਸ ਨੂੰ ਗੁੰਮਰਾਹਕੁੰਨ ਅਤੇ ਨਿੰਦਣਯੋਗ ਦੱਸਦੇ ਹੋਏ ਮੁੰਬਈ ਦੇ ਓਸ਼ੀਵਾਰਾ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ।

ਨਾਲ ਹੀ ਭੁਵਨ ਬਾਮ ਨੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨੂੰ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ ਪੂਰੀ ਤਰ੍ਹਾਂ ਫਰਜ਼ੀ ਅਤੇ ਗੁੰਮਰਾਹਕੁੰਨ ਹੈ। ਜੋ ਲੋਕਾਂ ਨੂੰ ਸੱਟੇਬਾਜ਼ੀ ਕਰਕੇ ਟੈਨਿਸ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਦਾ ਹੈ। ਮੈਂ ਸਾਰਿਆਂ ਨੂੰ ਨਿਮਰਤਾ ਨਾਲ ਬੇਨਤੀ ਕਰਦਾ ਹਾਂ ਕਿ ਇਸ ਵੀਡੀਓ ਦਾ ਸ਼ਿਕਾਰ ਨਾ ਹੋਵੋ ਅਤੇ ਇਸ ਵਿੱਚ ਨਿਵੇਸ਼ ਕਰਨ ਤੋਂ ਬਚੋ। ਜਿਸ ਨਾਲ ਮੁਸੀਬਤ ਜਾਂ ਮਾਲੀ ਨੁਕਸਾਨ ਹੋ ਸਕਦਾ ਹੈ।

ਤੁਹਾਨੂੰ ਦੱਸ ਦਈਏ ਕਿ ਇਨ੍ਹੀਂ ਦਿਨੀਂ ਡੀਪਫੇਕ ਵੀਡੀਓ ਤਕਨੀਕ ਦੀ ਤੇਜ਼ੀ ਨਾਲ ਵਰਤੋਂ ਹੋ ਰਹੀ ਹੈ। ਹੁਣ ਤੱਕ ਟੌਮ ਹੈਂਕਸ, ਸਕਾਰਲੇਟ ਜੋਹਾਨਸਨ, ਅਮਿਤਾਭ ਬੱਚਨ, ਸ਼ਾਹਰੁਖ ਖਾਨ, ਸਚਿਨ ਤੇਂਦੁਲਕਰ, ਆਮਿਰ ਖਾਨ, ਕੈਟਰੀਨਾ ਕੈਫ ਅਤੇ ਰਸ਼ਮਿਕਾ ਮੰਡਾਨਾ ਵਰਗੀਆਂ ਕਈ ਹਾਲੀਵੁੱਡ ਅਤੇ ਬਾਲੀਵੁੱਡ ਮਸ਼ਹੂਰ ਹਸਤੀਆਂ ਡੀਪਫੇਕ ਵੀਡੀਓਜ਼ ਦਾ ਸ਼ਿਕਾਰ ਹੋ ਚੁੱਕੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...