September 27, 2026, 6:01 pm
----------- Advertisement -----------
HomeNewsBreaking Newsਕੰਢੀ ਨਹਿਰ ਦਾ ਪਾਣੀ ਸਿੰਚਾਈ ਦੀ ਥਾਂ ਸੈਲਾ ਪੇਪਰ ਮਿਲ ਨੂੰ ਦੇਣ...

ਕੰਢੀ ਨਹਿਰ ਦਾ ਪਾਣੀ ਸਿੰਚਾਈ ਦੀ ਥਾਂ ਸੈਲਾ ਪੇਪਰ ਮਿਲ ਨੂੰ ਦੇਣ ਕਾਰਨ ਕਿਸਾਨ ਪ੍ਰੇਸ਼ਾਨ

Published on

----------- Advertisement -----------

ਤਲਵਾੜਾ ਤੋਂ ਬਲਾਚੌਰ ਤੱਕ ਜਾਣ ਵਾਲੀ ਕੰਢੀ ਕਨਾਲ ਨਹਿਰ ਦਾ ਪਾਣੀ ਗੜ੍ਹਸ਼ੰਕਰ ਦੇ ਪਿੰਡਾਂ ਨੂੰ ਦੇਣ ਦੀ ਵਜਾਏ ਸੈਲਾ ਖ਼ੁਰਦ ਦੀ ਕੁਆਂਟਮ ਪੇਪਰ ਮਿਲ ਨੂੰ ਦੇਣ ਦੇ ਕਾਰਨ ਇਲਾਕੇ ਦੇ ਕਿਸਾਨਾਂ ਦੇ ਵਿੱਚ ਰੋਸ ਪਾਇਆ ਜਾ ਰਿਹਾ ਹੈ ।

ਜਾਣਕਾਰੀ ਦਿੰਦੇ ਹੋਏ ਸੋਢੀ ਸਿੰਘ, ਜਸਵਿੰਦਰ ਸਿੰਘ, ਯੁੱਧਵੀਰ ਸਿੰਘ, ਸੋਢੀ ਸਿੰਘ, ਬਲਜਿੰਦਰ ਸਿੰਘ, ਤਰਲੋਚਨ ਸਿੰਘ, ਜਸਕਰਨ ਸਿੰਘ, ਗੁਰਪਾਲ ਸਿੰਘ ਵਲੋਂ ਉਕਤ ਅਸਥਾਨ ਤੇ ਦੱਸਿਆ ਕਿ ਤਿੰਨ ਦਹਾਕਿਆਂ ਤੋਂ ਕੰਢੀ ਨਹਿਰ ਵੱਖ-ਵੱਖ ਸਰਕਾਰਾਂ ਵੇਲੇ ਅਣਦੇਖੀ ਦੀ ਸ਼ਿਕਾਰ ਹੀ ਰਹੀ ਹੈ, ਪਰ ਮੌਜੂਦਾ ਸੂਬਾ ਸਰਕਾਰ ਵਲੋਂ ਕੁੱਝ ਸਮਾਂ ਪਹਿਲਾਂ ਇਸ ਨਹਿਰ ਵਿੱਚ ਪਾਣੀ ਛੱਡਣ ਨਾਲ ਕਿਸਾਨਾਂ ਨੂੰ ਆਪਣੀਆਂ ਬੰਜਰ ਜਮੀਨਾਂ ਵਿੱਚ ਪਾਣੀ ਪੁੱਜਣ ਦੀ ਆਸ ਬਣ ਗਈ ਸੀ ਪ੍ਰੰਤੂ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਇਸ ਨਹਿਰ ਦੇ ਪਾਣੀ ਦਾ ਵੱਡਾ ਹਿੱਸਾ ਪਿੰਡ ਮਹਿਗਰੋਵਾਲ ਵਿੱਖੇ ਪਾਈਪ ਲਾਈਨ ਰਾਹੀਂ ਸੈਲਾ ਖੁਰਦ‌‌ ਦੀ ਕੁਆਂਟਮ  ਪੇਪਰ ਮਿਲਣ ਨੂੰ ਦਿੱਤੇ ਜਾਣ ਕਾਰਨ ਇਲਾਕੇ ਦੇ ਕਿਸਾਨ ਬੇਹੱਦ ਮਾਯੂਸ ਹੋ ਗਏ ਹਨ।

  ਉਨ੍ਹਾਂ ਦੱਸਿਆ ਕਿ ਕੰਢੀ ਕਨਾਲ ਨਹਿਰ ਬਣਾਉਣ ਦੇ ਲਈ ਜਿਨ੍ਹਾਂ ਕਿਸਾਨਾਂ ਨੇ ਆਪਣੀ ਜਮੀਨ ਦਿੱਤੀ ਉਨ੍ਹਾਂ ਨੂੰ ਵੀ ਸਿੰਚਾਈ ਤੋਂ ਵਾਂਝਾ ਰੱਖਿਆ ਗਿਆ ਹੈ ਅਤੇ ਕੰਢੀ ਕਨਾਲ ਨਹਿਰ ਦੇ ਨਜ਼ਦੀਕ 5 ਕਿਲੋਮੀਟਰ ਖੇਤਰ ਦੇ ਵਿੱਚ ਸਰਕਾਰੀ ਟਿਊਬੈਲ ਨਹੀਂ ਲਗਾਇਆ ਜਾ ਸਕਦਾ ਜਿਸਦੇ ਕਾਰਨ ਉਨ੍ਹਾਂ ਦੀ ਜ਼ਮੀਨ ਬੰਜਰ ਹੋਣ ਦੇ ਕਿਨਾਰੇ ਤੇ ਖੜੀ ਹੈ।

ਉਨ੍ਹਾਂ ਦੱਸਿਆ ਕਿ ਸੈਲਾ ਖੁਰਦ‌‌ ਦੀ ਕੁਆਂਟਮ ਪੇਪਰ ਮਿਲਣ ਨੂੰ ਦਿੱਤੇ ਜਾਣ ਕਾਰਨ ਇਲਾਕੇ ਦੇ ਇੱਕ ਦਰਜਨ ਦੇ ਕਰੀਬ ਪਿੰਡਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਕੰਢੀ ਕਨਾਲ ਨਹਿਰ ਸਬੰਧਿਤ ਵਿਭਾਗ ਦੀ ਅਣਦੇਖੀ ਦਾ ਸ਼ਿਕਾਰ ਹੋਣ ਕਾਰਨ ਸਮੇਂ ਸਿਰ ਦੇਖਭਾਲ ਨਹੀਂ ਕੀਤੀ ਜਾਂਦੀ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨਹਿਰੀ ਵਿਭਾਗ ਅਤੇ ਸਰਕਾਰ ਨੇ ਇਸ ਨਹਿਰ ਦਾ ਪਾਣੀ ਕੁਆਂਟਮ ਪੇਪਰ ਮਿਲ ਨੂੰ ਵੰਦ ਕਰਕੇ ਕਿਸਾਨਾਂ ਨੂੰ ਦੇਣਾ ਸ਼ੁਰੂ ਨਾਂ ਕੀਤਾ ਗਿਆ ਤਾਂ ਉਹ ਆਉਣ ਵਾਲੇ ਸਮੇਂ ਦੇ ਵਿੱਚ ਸੰਗਰਸ਼ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...