ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਰੂਸ ਦਾ ਸਰਵਉੱਚ ਨਾਗਰਿਕ ਸਨਮਾਨ ਮਿਲਿਆ ਹੈ। ਰਾਸ਼ਟਰਪਤੀ ਪੁਤਿਨ ਨੇ ਖੁਦ ਮੋਦੀ ਨੂੰ ‘ਆਰਡਰ ਆਫ ਸੇਂਟ ਐਂਡਰਿਊ ਦ ਅਪੋਸਟਲ’ ਨਾਲ ਸਨਮਾਨਿਤ ਕੀਤਾ। ਸਨਮਾਨ ਤੋਂ ਬਾਅਦ ਮੋਦੀ ਨੇ ਇਸ ਨੂੰ ਭਾਰਤੀਆਂ ਨੂੰ ਸਮਰਪਿਤ ਕੀਤਾ।
ਦੱਸ ਦਈਏ ਇਸ ਤੋਂ ਪਹਿਲਾਂ, ਰੂਸ ਦੀ ਆਪਣੀ ਯਾਤਰਾ ਦੇ ਦੂਜੇ ਦਿਨ, ਮੋਦੀ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਸਿਖਰ ਵਾਰਤਾ ਵਿੱਚ ਹਿੱਸਾ ਲਿਆ। ਇਸ ਦੌਰਾਨ ਪੁਤਿਨ ਨੇ ਕਿਹਾ, ‘ਤੁਸੀਂ ਯੂਕਰੇਨ ਸੰਕਟ ਦਾ ਜੋ ਹੱਲ ਲੱਭਣ ਦੀ ਕੋਸ਼ਿਸ਼ ਕਰ ਰਹੇ ਹੋ, ਉਸ ਲਈ ਅਸੀਂ ਤੁਹਾਡੇ ਧੰਨਵਾਦੀ ਹਾਂ।
ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇੱਕ ਦੋਸਤ ਹੋਣ ਦੇ ਨਾਤੇ ਮੈਂ ਹਮੇਸ਼ਾ ਕਿਹਾ ਸੀ ਕਿ ਸ਼ਾਂਤੀ ਦਾ ਰਸਤਾ ਜੰਗ ਦੇ ਮੈਦਾਨਾਂ ਤੋਂ ਨਹੀਂ ਨਿਕਲਦਾ। ਬੰਬਾਂ, ਬੰਦੂਕਾਂ ਅਤੇ ਗੋਲੀਆਂ ਨਾਲ ਸ਼ਾਂਤੀ ਸੰਭਵ ਨਹੀਂ ਹੈ।












