October 16, 2026, 6:24 pm
----------- Advertisement -----------
HomeNewsBreaking Newsਪੰਜਾਬ 'ਚ ਮੌਨਸੂਨ ਦੀ ਰਫ਼ਤਾਰ ਪਈ ਮੱਠੀ: 12 ਜੁਲਾਈ ਨੂੰ ਤਿੰਨ ਜ਼ਿਲ੍ਹਿਆਂ...

ਪੰਜਾਬ ‘ਚ ਮੌਨਸੂਨ ਦੀ ਰਫ਼ਤਾਰ ਪਈ ਮੱਠੀ: 12 ਜੁਲਾਈ ਨੂੰ ਤਿੰਨ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਤਾਪਮਾਨ 38 ਡਿਗਰੀ ਤੱਕ ਪਹੁੰਚਿਆ

Published on

----------- Advertisement -----------

ਚੰਡੀਗੜ੍ਹ, 10 ਜੁਲਾਈ 2024 – ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਗਰਮੀ ਅਤੇ ਹੁੰਮਸ ਇੱਕ ਵਾਰ ਫਿਰ ਵਧ ਗਈ ਹੈ। ਮੌਸਮ ਵਿਭਾਗ ਨੇ ਹੁਣ 12 ਜੁਲਾਈ ਨੂੰ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨ ਨਾਲੋਂ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਦਾ ਵਾਧਾ ਹੋਇਆ ਹੈ। ਗੁਰਦਾਸਪੁਰ ਵਿੱਚ 38 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਮੌਸਮ ‘ਚ ਡੇਂਗੂ ਵਰਗੀਆਂ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ ‘ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ।

ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਨੇ ਬਠਿੰਡਾ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਮੀਂਹ ਦਰਜ ਨਹੀਂ ਕੀਤਾ ਹੈ। ਬਠਿੰਡਾ ਵਿੱਚ 0.5 ਮਿਲੀਮੀਟਰ ਮੀਂਹ ਪਿਆ ਹੈ। ਬਾਕੀ ਸਾਰੇ ਖੇਤਰਾਂ ਵਿੱਚ ਜ਼ੀਰੋ ਬਾਰਿਸ਼ ਦਰਜ ਕੀਤੀ ਗਈ ਹੈ। ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ। ਛੇਤੀ ਹੀ ਇਹ ਚਾਲੀ ਨੂੰ ਵੀ ਪਾਰ ਕਰ ਸਕਦਾ ਹੈ। ਹਾਲਾਂਕਿ ਅੱਜ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ।

ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਨਮੀ ਦਾ ਪੱਧਰ ਵਧ ਗਿਆ ਹੈ। ਇਹ 85 ਤੋਂ 100 ਦੇ ਵਿਚਕਾਰ ਪਹੁੰਚ ਗਿਆ ਹੈ। ਮੰਗਲਵਾਰ ਨੂੰ ਮੀਂਹ ਨਾ ਪੈਣ ਕਾਰਨ ਨਮੀ ਹੋਰ ਵਧ ਗਈ। ਅੰਮ੍ਰਿਤਸਰ ਵਿੱਚ ਨਮੀ ਦਾ ਪੱਧਰ 66 ਤੋਂ 89 ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਜਲੰਧਰ ਵਿੱਚ ਇਹ 59 ਤੋਂ 100 ਅਤੇ ਲੁਧਿਆਣਾ ਵਿੱਚ 70 ਤੋਂ 77 ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਮੌਸਮ ‘ਚ ਚਮੜੀ ਨਾਲ ਜੁੜੀਆਂ ਬੀਮਾਰੀਆਂ ਜ਼ਿਆਦਾ ਹੁੰਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...