November 16, 2026, 11:46 am
----------- Advertisement -----------
HomeNewsLatest Newsਪੰਜਾਬ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 316.66...

ਪੰਜਾਬ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 316.66 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

Published on

----------- Advertisement -----------

ਚੰਡੀਗੜ੍ਹ : – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 2 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 316.66 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16 ਕਰੋੜ ਰੁਪਏ ਦੀ 29.63 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 278.58 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 20.47 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1215 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2956 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2219 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1097 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 2793 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 17220 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,76,925 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 76 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...