June 10, 2026, 10:37 pm
----------- Advertisement -----------
HomeNewsBreaking Newsਸਵੇਰੇ 07:00 ਵਜੇ ਤੋਂ ਰਾਤ 09:00 ਵਜੇ ਤੱਕ ਨਵਾਂਸ਼ਹਿਰ ਚੋਂ ਓਵਰਲੋਡਡ ਹੈਵੀ...

ਸਵੇਰੇ 07:00 ਵਜੇ ਤੋਂ ਰਾਤ 09:00 ਵਜੇ ਤੱਕ ਨਵਾਂਸ਼ਹਿਰ ਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਲੰਘਣ/ਦਾਖਲ ਹੋਣ ‘ਤੇ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ

Published on

----------- Advertisement -----------

ਨਵਾਂਸ਼ਹਿਰ,10 ਜੁਲਾਈ 2024 :- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਹੋਇਆ ਸ਼ਹਿਰ ਨਵਾਂਸ਼ਹਿਰ ਵਿਚੋਂ ਸਮਾਂ ਸਵੇਰੇ 07:00 ਵਜੇ ਤੋਂ ਰਾਤ 09:00 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ  ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ਤੇ ਜਾਣ ਵਾਲਾ ਸਮਾਨ ਆਦਿ) ਨੂੰ ਲੰਘਣ/ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ।

  ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿੱਚੋਂ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੋਂ ਰੋਜ਼ਾਨਾ ਦਿਨ ਅਤੇ ਰਾਤ ਸਮੇਂ ਓਵਰਲੋਡਡ ਵਾਹਨਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ।ਜਿਸ ਕਾਰਨ ਸਵੇਰ ਸਮੇਂ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜਮਾ/ਪ੍ਰਾਈਵੇਟ ਵਿਅਕਤੀਆਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਵੱਡਾ ਹਾਦਸਾ ਵਾਪਰ ਜਾਂਦਾ ਹੈ। ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਟ੍ਰੈਫਿਕ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਰੋਜ਼ਾਨਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ, ਪਬਲਿਕ ਦੇ ਜਾਨ ਤੇ ਮਾਲ ਨੂੰ ਨੁਕਸਾਨ ਤੋਂ ਬਚਾਉਣ ਅਤੇ ਸ਼ਹਿਰ ਵਿੱਚ ਟ੍ਰੈਫਿਕ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 7 ਸਤੰਬਰ 2024 ਤੱਕ ਲਾਗੂ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...