ਉਸ ਸਮੇਂ ਪੰਜਾਬ ਦੇ ਸ਼ਹਿਰ ਪਠਾਨਕੋਟ ਦੇ ਸ਼ਹੀਦ ਭਗਤ ਸਿੰਘ ਚੌਕ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਪੁਰਾਣੀ ਰੰਜਿਸ਼ ਕਾਰਨ ਇਕ ਗੁੱਟ ਨੇ ਦੂਜੇ ਗੁੱਟ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਗੋਲੀ ਚਲਾਉਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਗੋਲੀ ਲੱਗਣ ਵਾਲਾ ਵਿਅਕਤੀ ਵਾਲ-ਵਾਲ ਬਚ ਗਿਆ। ਇਸ ਗੋਲੀਬਾਰੀ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਤਿੰਨ ਤੋਂ ਚਾਰ ਰਾਊਂਡ ਫਾਇਰਿੰਗ ਹੋਈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੁਮੀਰ ਸਿੰਘ ਮਾਨ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਤਿੰਨ ਤੋਂ ਚਾਰ ਰਾਉਂਡ ਫਾਇਰ ਕੀਤੇ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਜਲਦੀ ਹੀ ਸਾਰਾ ਮਾਮਲਾ ਸਾਹਮਣੇ ਆ ਜਾਵੇਗਾ।
ਦੱਸ ਦਈਏ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀ ਫਰਾਰ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਘਟਨਾ ਸਬੰਧੀ ਸੀਸੀਟੀਵੀ ਫੁਟੇਜ ਖੰਗਾਲਣ ਵਿੱਚ ਲੱਗੀ ਹੋਈ ਹੈ। ਡੀਐਸਪੀ ਮਾਨ ਨੇ ਕਿਸੇ ਵੀ ਮੁਲਜ਼ਮ ਦੀ ਪਛਾਣ ਦੱਸਣ ਤੋਂ ਇਨਕਾਰ ਕਰ ਦਿੱਤਾ।












