September 29, 2026, 5:55 am
----------- Advertisement -----------
HomeNewsLatest Newsਏ.ਡੀ.ਸੀ. ਵੱਲੋਂ ਫੋਨਿਕਸ ਆਇਲੈਟਸ ਅਕੈਡਮੀ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਫੋਨਿਕਸ ਆਇਲੈਟਸ ਅਕੈਡਮੀ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ 2024 (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਫੋਨਿਕਸ ਆਇਲੈਟਸ ਅਕੈਡਮੀ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਫੋਨਿਕਸ ਆਇਲਟਸ ਅਕੈਡਮੀ ਐਸ.ਸੀ.ਓ ਨੰ: 59, ਦੂਜੀ ਮੰਜ਼ਿਲ, ਫੇਜ਼-3-ਬੀ-2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਸ੍ਰੀਮਤੀ ਹਰਗੀਤ ਕੌਰ ਪਤਨੀ ਸ੍ਰੀ ਜਗਜੀਤ ਸਿੰਘ ਵਾਸੀ ਮਕਾਨ ਨੰ: 2865, ਸੈਕਟਰ-66, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ: 398/ਆਈ.ਸੀ. ਮਿਤੀ 16.07.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 15.07.2025 ਤੱਕ ਸੀ।

ਵਧੀਕ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਲਾਇਸਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ
ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 398/ਆਈ.ਸੀ. ਮਿਤੀ 16.07.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...