August 25, 2026, 7:24 am
----------- Advertisement -----------
HomeNewsBreaking Newsਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁਟੇਰੇ ਗਿਰੋਹ ਦੇ 2 ਮੈਂਬਰ ਫੜੇ

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁਟੇਰੇ ਗਿਰੋਹ ਦੇ 2 ਮੈਂਬਰ ਫੜੇ

Published on

----------- Advertisement -----------

ਅੰਮ੍ਰਿਤਸਰ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਥਿਆਰਬੰਦ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਰੋਹਾਂ ਦੇ ਅੱਧੀ ਦਰਜਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੁੱਖਾ ਗੈਂਗ ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਇੱਕ ਹੋਰ ਗਰੋਹ ਦੇ ਚਾਰ ਮੁਲਜ਼ਮਾਂ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਉਸ ਦਾ ਮੋਬਾਈਲ ਅਤੇ ਲੈਪਟਾਪ ਖੋਹ ਲਿਆ ਸੀ।

ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਨੇ ਦੱਸਿਆ ਕਿ ਗੁਰੂ ਰਾਮਦਾਸ ਨਗਰ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੇ ਆਈਫੋਨ ਵੇਚਣ ਲਈ OLX ‘ਤੇ ਇਸ਼ਤਿਹਾਰ ਦਿੱਤਾ ਸੀ। ਬੀਤੇ ਦਿਨ 8 ਜੁਲਾਈ ਨੂੰ ਉਸ ਨੂੰ ਫ਼ੋਨ ਆਇਆ ਅਤੇ ਸ਼ਾਮ 5.30 ਵਜੇ ਉਹ ਮੋਬਾਈਲ ਫ਼ੋਨ ਦਿਖਾਉਣ ਲਈ ਮਾਲ ਮੰਡੀ ਦੇ ਸਰਕਾਰੀ ਸਕੂਲ ਸਾਰਾਗੜ੍ਹੀ ਦੇ ਪਿੱਛੇ ਚਲਾ ਗਿਆ |

ਦੱਸ ਦਈਏ ਦੋ ਮੁਲਜ਼ਮ ਨੌਜਵਾਨ ਗੁਰੂ ਤੇਗ ਬਹਾਦਰ ਨਗਰ ਦੇ ਪਾਰਕ ਕੋਲ ਖੜ੍ਹੇ ਸਨ। ਇਸੇ ਦੌਰਾਨ ਮੋਟਰਸਾਈਕਲ ’ਤੇ ਦੋ ਹੋਰ ਨੌਜਵਾਨ ਆਏ, ਜਿਨ੍ਹਾਂ ਨੇ ਪਿਸਤੌਲ ਕੱਢ ਕੇ ਉਸ ਦੇ ਗੋਡੇ ’ਤੇ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਦੋ ਆਈਫੋਨ ਅਤੇ ਲੈਪਟਾਪ ਲੈ ਕੇ ਫਰਾਰ ਹੋ ਗਏ।

ਜਾਂਚ ਤੋਂ ਬਾਅਦ ਪੁਲਿਸ ਨੇ ਚਾਰ ਮੁਲਜ਼ਮਾਂ ਰਾਜਪਾਲ ਸਿੰਘ ਉਰਫ਼ ਰਾਜਾ, ਰੌਬਿਨ ਸਿੰਘ, ਸੁਮਿਤ ਸ਼ਰਮਾ ਅਤੇ ਲੱਕੀ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਗ੍ਰਿਫਤਾਰ ਮੁਲਜ਼ਮ ਸੁਮਿਤ ਅਤੇ ਰੌਬਿਨ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ਨਾਲ ਹੀ  ਇੱਕ ਹੋਰ ਮਾਮਲੇ ਵਿੱਚ ਪੁਲਿਸ ਨੇ ਸੁੱਖਾ ਗਰੋਹ ਦੇ ਦੋ ਮੈਂਬਰਾਂ ਗੋਵਿੰਦ ਵਾਸੀ ਨਾਲਾਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਸੰਜੀਵ ਕੁਮਾਰ ਵਾਸੀ ਕੋਟ ਖਾਲਸਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਵਿੰਦ ਮਿਠਾਈ ਦੀ ਦੁਕਾਨ ‘ਤੇ ਕੰਮ ਕਰਦਾ ਹੈ, ਜਦਕਿ ਸੰਜੀਵ ਪ੍ਰਾਈਵੇਟ ਨੌਕਰੀ ਕਰਦਾ ਹੈ। ਪੁਲਿਸ ਨੇ ਦੋਵਾਂ ਕੋਲੋਂ 1 ਨਜਾਇਜ਼ ਪਿਸਤੌਲ, 2 ਮੈਗਜ਼ੀਨ ਅਤੇ 1 ਜਿੰਦਾ ਕਾਰਤੂਸ ਬਰਾਮਦ ਕੀਤਾ ਹੈ।

ਫੜੇ ਗਏ ਦੋਵੇਂ ਮੁਲਜ਼ਮ ਸੁੱਖਾ ਗੈਂਗ ਦੇ ਮੈਂਬਰ ਹਨ, ਜੋ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਾਰਦਾਤਾਂ ਨੂੰ ਅੰਜਾਮ ਦਿੰਦੇ ਆ ਰਹੇ ਹਨ। ਪੁਲੀਸ ਹੁਣ ਇਨ੍ਹਾਂ ਕੋਲੋਂ ਬਰਾਮਦ ਹੋਏ ਹਥਿਆਰਾਂ ਦੀ ਕੜੀ ਲੱਭਣ ਵਿੱਚ ਲੱਗੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...