September 23, 2026, 6:55 pm
----------- Advertisement -----------
HomeNewsLifestyleਅੰਮ੍ਰਿਤਸਰ 'ਚ ਰਾਸ਼ਟਰੀ ਭੰਗਵਾਂ ਸੈਨਾ ਦੇ ਵਾਈਸ ਪ੍ਰਧਾਨ ਨੂੰ ਦੇਰ ਰਾਤ ਅਣਪਛਾਤੇ...

ਅੰਮ੍ਰਿਤਸਰ ‘ਚ ਰਾਸ਼ਟਰੀ ਭੰਗਵਾਂ ਸੈਨਾ ਦੇ ਵਾਈਸ ਪ੍ਰਧਾਨ ਨੂੰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਮਾਰੀ ਗੋਲੀ

Published on

----------- Advertisement -----------

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕਾਨੂੰਨ ਵਿਵਸਥਾ ਵਿਗੜਦੀ ਹੋਈ ਦਿਖਾਈ ਦੇ ਰਹੀ ਹੈ। ਆਏ ਦਿਨ ਹੀ ਗੋਲੀ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਕਿ ਰਾਸ਼ਟਰੀ ਭੰਗਵਾਂ ਸੈਨਾ ਦੇ ਵਾਈਸ ਪ੍ਰਧਾਨ ਪ੍ਰਵੀਨ ਕੁਮਾਰ ਨੂੰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਦਿੱਤੀ ਗਈ।ਜਿਸ ਨਾਲ ਕਿ ਉਹ ਗੰਭੀਰ ਵਿੱਚ ਜਖਮੀ ਹੋ ਗਿਆ ਤੇ ਉਸਨੂੰ ਜਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ।

 ਇਸ ਦੌਰਾਨ ਰਾਸ਼ਟਰੀ ਭੰਗਵਾਂ ਸੈਨਾ ਦੇ ਰਾਸ਼ਟਰੀ ਪ੍ਰਧਾਨ ਪੰਕਜ ਦਵੇਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਪ੍ਰਸ਼ਾਸਨ ਸਾਡੀਆਂ ਸੁਰੱਖਿਆ ਵਾਪਸ ਲੈ ਕੇ ਸਾਨੂੰ ਕਹਿ ਰਿਹਾ ਕੋਈ ਵੀ ਭੜਕਾਊ ਬਿਆਨ ਨਾ ਦਵੋ। ਦੂਜੇ ਪਾਸੇ ਸ਼ਰੇਆਮ ਸਾਡੇ ਨੇਤਾਵਾਂ ਦੇ ਉੱਪਰ ਗੋਲੀਆਂ ਚਲ ਰਹੀਆਂ ਹਨ। ਉਹਨਾਂ ਕਿਹਾ ਕਿ ਫਿਲਹਾਲ ਸਾਡੀ ਜਥੇਬੰਦੀ ਚੁੱਪ ਹੈ ਅਤੇ ਅਸੀਂ ਸਾਰੀ ਜਾਂਚ ਪੁਲਿਸ ਦੇ ਉੱਪਰ ਪਾ ਰਹੇ ਹਾਂ ਕਿ ਪੁਲਿਸ ਇਸ ਮਾਮਲੇ ਚ ਇਨਕੁਇਰੀ ਕਰੇ ਅਤੇ ਜਲਦ ਆਰੋਪੀਆਂ ਨੂੰ ਗ੍ਰਫਤਾਰ ਕਰਕੇ ਸਲਾਖਾਂ ਪਿੱਛੇ ਭੇਜੇ।

 ਪਿਛਲੇ 12 ਸਾਲਾਂ ਤੋਂ ਪ੍ਰਵੀਨ ਕੁਮਾਰ ਹਿੰਦੂ ਸੰਗਠਨਾਂ ਦੇ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਸਨ ਅਤੇ ਜੋ ਬੀਤੀ ਰਾਤ ਉਸਨੂੰ ਗੋਲੀ ਵੱਜੀ ਹੈ ਸਾਨੂੰ ਅਜਿਹਾ ਲੱਗਦਾ ਹੈ ਕਿ ਹਿੰਦੂ ਸੰਗਠਨ ਦੇ ਨਾਲ ਰਹਿਣ ਕਰਕੇ ਹੀ ਉਸਨੂੰ ਗੋਲੀ ਵੱਜੀ ਹੈ। ਹਜੇ ਤੱਕ ਪੁਲਿਸ ਪ੍ਰਸ਼ਾਸਨ ਵੀ ਕੋਈ ਕਾਰਵਾਈ ਨਹੀਂ ਕਰ ਰਿਹਾ ਇਸ ਦੇ ਨਾਲ ਹੀ ਉਹਨਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ।

ਇਸ ਦੌਰਾਨ ਥਾਣਾ ਸਦਰ ਦੇ ਪੁਲਿਸ ਮੁਖੀ ਐਸਐਚ ਓ ਪਲਵਿੰਦਰ ਸਿੰਘ ਨੇ ਕਿਹਾ ਕਿ ਬੀਤੀ ਰਾਤ ਗੁਰਦੁਆਰਾ ਬੁਖਾਰੀ ਸਾਹਿਬ ਦੇ ਨਜ਼ਦੀਕ ਅਣਪਛਾਤੇ ਹਮਲਾਵਰਾਂ ਵੱਲੋਂ ਪ੍ਰਵੀਨ ਕੁਮਾਰ ਨਾਮਕ ਵਿਅਕਤੀ ਦੇ ਗੋਲੀ ਮਾਰੀ ਗਈ ਹੈ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜ਼ਖਮੀ ਨੌਜਵਾਨ ਇਲਾਜ ਅਧੀਨ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਹੈ। ਪੁਲਿਸ ਦਾ ਕਹਿਣਾ ਹੈ ਜਖਮੀ ਨੌਜਵਾਨ ਦਾ ਕਿਸੇ ਹਿੰਦੂ ਸੰਗਠਨ ਨਾਲ ਸੰਬੰਧ ਹੈ ਜਾਂ ਨਹੀਂ ਇਸ ਬਾਰੇ ਪੁਲਿਸ ਨੂੰ ਹਜੇ ਜਾਣਕਾਰੀ ਨਹੀਂ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...