September 22, 2026, 5:05 am
----------- Advertisement -----------
HomeNewsBreaking Newsਭਾਰਤ-ਸ਼੍ਰੀਲੰਕਾ ਸੀਰੀਜ਼ ਦਾ ਸ਼ਡਿਊਲ ਜਾਰੀ: 26 ਜੁਲਾਈ ਨੂੰ ਪਹਿਲਾ ਟੀ-20 ਮੈਚ

ਭਾਰਤ-ਸ਼੍ਰੀਲੰਕਾ ਸੀਰੀਜ਼ ਦਾ ਸ਼ਡਿਊਲ ਜਾਰੀ: 26 ਜੁਲਾਈ ਨੂੰ ਪਹਿਲਾ ਟੀ-20 ਮੈਚ

Published on

----------- Advertisement -----------
  • ਹਸਰੰਗਾ ਨੇ ਦੌਰੇ ਤੋਂ ਪਹਿਲਾਂ ਹੀ ਛੱਡੀ ਕਪਤਾਨੀ

ਨਵੀਂ ਦਿੱਲੀ, 12 ਜੁਲਾਈ 2024 – ਭਾਰਤ ਦਾ ਸ਼੍ਰੀਲੰਕਾ ਦੌਰਾ 26 ਜੁਲਾਈ ਤੋਂ ਸ਼ੁਰੂ ਹੋਵੇਗਾ। ਵੀਰਵਾਰ ਨੂੰ, ਸ਼੍ਰੀਲੰਕਾ ਕ੍ਰਿਕਟ ਬੋਰਡ ਨੇ 3 ਵਨਡੇ ਅਤੇ 3 ਟੀ-20 ਮੈਚਾਂ ਦੀ ਸੀਰੀਜ਼ ਦਾ ਸ਼ਡਿਊਲ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦੌਰੇ ਤੋਂ ਠੀਕ ਪਹਿਲਾਂ ਸ਼੍ਰੀਲੰਕਾ ਦੇ ਟੀ-20 ਕਪਤਾਨ ਵਨਿੰਦੂ ਹਸਾਰੰਗਾ ਨੇ ਵੀ ਕਪਤਾਨੀ ਛੱਡ ਦਿੱਤੀ ਹੈ।

ਇਹ ਦੌਰਾ ਭਾਰਤੀ ਟੀਮ ਦੇ ਨਵੇਂ ਨਿਯੁਕਤ ਮੁੱਖ ਕੋਚ ਗੌਤਮ ਗੰਭੀਰ ਦਾ ਪਹਿਲਾ ਅਸਾਈਨਮੈਂਟ ਹੋਵੇਗਾ। ਇਸ ਤੋਂ ਇਲਾਵਾ ਸ਼੍ਰੀਲੰਕਾ ਦੇ ਸਾਬਕਾ ਬੱਲੇਬਾਜ਼ ਸਨਥ ਜੈਸੂਰੀਆ ਵੀ ਇਸ ਦੌਰੇ ਤੋਂ ਆਪਣੇ ਅੰਤਰਰਾਸ਼ਟਰੀ ਕੋਚਿੰਗ ਕਰੀਅਰ ਦੀ ਸ਼ੁਰੂਆਤ ਕਰਨਗੇ।

ਪ੍ਰੋਗਰਾਮ ਮੁਤਾਬਕ ਟੀ-20 ਸੀਰੀਜ਼ ਦਾ ਪਹਿਲਾ ਮੈਚ 26 ਜੁਲਾਈ ਨੂੰ ਸ਼ਾਮ 7 ਵਜੇ ਪੱਲੇਕੇਲੇ ‘ਚ ਖੇਡਿਆ ਜਾਵੇਗਾ। ਵਨਡੇ ਸੀਰੀਜ਼ 1 ਅਗਸਤ ਤੋਂ ਕੋਲੰਬੋ ‘ਚ ਸ਼ੁਰੂ ਹੋਵੇਗੀ। ਫਿਲਹਾਲ ਇਸ ਦੌਰੇ ਲਈ ਦੋਵਾਂ ਟੀਮਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਗੌਤਮ ਗੰਭੀਰ 2 ਦਿਨ ਪਹਿਲਾਂ ਹੀ ਟੀਮ ਇੰਡੀਆ ਦੇ ਮੁੱਖ ਕੋਚ ਬਣੇ ਸਨ। ਭਾਰਤੀ ਕੋਚ ਵਜੋਂ ਇਹ ਗੰਭੀਰ ਦਾ ਪਹਿਲਾ ਅਸਾਈਨਮੈਂਟ ਹੋਵੇਗਾ। 42 ਸਾਲਾ ਗੰਭੀਰ ਨੇ ‘ਦਿ ਵਾਲ’ ਦੇ ਨਾਂ ਨਾਲ ਮਸ਼ਹੂਰ ਰਾਹੁਲ ਦ੍ਰਾਵਿੜ ਦੀ ਜਗ੍ਹਾ ਲਈ ਹੈ। ਟੀ-20 ਵਿਸ਼ਵ ਕੱਪ ਤੋਂ ਬਾਅਦ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਗਿਆ ਹੈ। ਗੰਭੀਰ ਦਾ ਕਾਰਜਕਾਲ ਜੁਲਾਈ 2027 ਤੱਕ ਰਹੇਗਾ।

ਰੋਹਿਤ ਸ਼ਰਮਾ ਦੇ ਸੰਨਿਆਸ ਤੋਂ ਬਾਅਦ ਭਾਰਤ ਦੇ ਟੀ-20 ਕਪਤਾਨ ਦੀ ਚੋਣ ਅਜੇ ਬਾਕੀ ਹੈ। ਇਹ ਜ਼ਿੰਮੇਵਾਰੀ ਹਾਰਦਿਕ ਪੰਡਯਾ ਨੂੰ ਸੌਂਪੀ ਜਾ ਸਕਦੀ ਹੈ। ਉਹ ਟੀ-20 ਵਿਸ਼ਵ ਕੱਪ ਵਿੱਚ ਭਾਰਤੀ ਟੀਮ ਦਾ ਉਪ ਕਪਤਾਨ ਸੀ। ਇਸ ਦੌਰੇ ‘ਤੇ ਵਿਕਟਕੀਪਰ ਬੱਲੇਬਾਜ਼ ਕੇਐੱਲ ਰਾਹੁਲ ਵਨਡੇ ‘ਚ ਟੀਮ ਦੀ ਅਗਵਾਈ ਕਰਦੇ ਨਜ਼ਰ ਆ ਸਕਦੇ ਹਨ।

29 ਜੂਨ ਨੂੰ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਇੰਡੀਆ ਇਸ ਸਮੇਂ ਜ਼ਿੰਬਾਬਵੇ ਦੇ ਦੌਰੇ ‘ਤੇ ਹੈ, ਜਿੱਥੇ ਚੋਣਕਾਰਾਂ ਨੇ ਸ਼ੁਭਮਨ ਗਿੱਲ ਦੀ ਕਪਤਾਨੀ ‘ਚ ਯੁਵਾ ਟੀਮ ਭੇਜੀ ਹੈ। ਇਸ ਦੌਰੇ ਤੋਂ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...