September 12, 2026, 10:46 pm
----------- Advertisement -----------
HomeNewsLatest Newsਸੇਵਾਮੁਕਤ ਪੁਲਿਸ ਮੁਲਾਜ਼ਮ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ; ਗਹਿਣੇ ਅਤੇ...

ਸੇਵਾਮੁਕਤ ਪੁਲਿਸ ਮੁਲਾਜ਼ਮ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ; ਗਹਿਣੇ ਅਤੇ ਨਕਦੀ ਲੈ ਕੇ ਹੋਏ ਰਫੂ-ਚੱਕਰ

Published on

----------- Advertisement -----------

ਲੁਧਿਆਣਾ ਜ਼ਿਲੇ ਦੇ ਜਗਰਾਓਂ ‘ਚ ਚੋਰ ਇਕ ਸੇਵਾਮੁਕਤ ਪੁਲਸ ਮੁਲਾਜ਼ਮ ਦੇ ਘਰ ਦੇ ਤਾਲੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਪੀੜਤ ਘਰ ਨੂੰ ਤਾਲਾ ਲਗਾ ਕੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਸੀ। ਵਾਪਸ ਆ ਕੇ ਦੇਖਿਆ ਤਾਂ ਘਰ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਘਰ ‘ਚੋਂ ਗਹਿਣੇ- ਨਕਦੀ ਤੇ ਹੋਰ ਸਾਮਾਨ ਗਾਇਬ ਸੀ। ਪੁਲਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦਾਖਾ ਦੇ ਏਐਸਆਈ ਤਰਸੇਮ ਸਿੰਘ ਨੇ ਦੱਸਿਆ ਕਿ ਪੀੜਤ ਦਵਿੰਦਰ ਸਿੰਘ ਵਾਸੀ ਮੰਡੀ ਮੁੱਲਾਪੁਰ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਪੁਲੀਸ ਵਿਭਾਗ ਵਿੱਚ ਸੀਨੀਅਰ ਸਹਾਇਕ ਵਜੋਂ ਤਾਇਨਾਤ ਸੀ। ਬੀਤੇ ਕੱਲ੍ਹ ਉਹ ਆਪਣੇ ਘਰ ਨੂੰ ਤਾਲਾ ਲਗਾ ਕੇ ਸੁਨਾਮ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਸਨ। ਜਦੋਂ ਉਹ ਅਗਲੇ ਦਿਨ ਵਾਪਸ ਆਏ ਤਾਂ ਘਰ ਦੇ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਕਮਰਿਆਂ ਵਿੱਚ ਸਾਮਾਨ ਖਿਲਰਿਆ ਪਿਆ ਸੀ।
ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਘਰ ਵਿੱਚੋਂ ਸੋਨੇ ਦੇ ਗਹਿਣੇ, ਨਕਦੀ, ਐਲਸੀਡੀ ਅਤੇ ਗੈਸ ਸਿਲੰਡਰ ਅਤੇ ਹੋਰ ਕੀਮਤੀ ਸਾਮਾਨ ਗਾਇਬ ਸੀ। ਪੀੜਤ ਨੇ ਦੱਸਿਆ ਕਿ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਘਟਨਾ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਜਾ ਕੇ ਜਾਂਚ ਕੀਤੀ ਅਤੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਘਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਚੋਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...