November 24, 2026, 10:43 pm
----------- Advertisement -----------
HomeNewsLatest Newsਏ.ਡੀ.ਸੀ. ਵੱਲੋਂ ਕੁਈਨ ਅਤੇ ਕਿੰਗ ਓਵਰਸੀਜ਼ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਕੁਈਨ ਅਤੇ ਕਿੰਗ ਓਵਰਸੀਜ਼ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੁਲਾਈ 2024 (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਕੁਈਨ ਅਤੇ ਕਿੰਗ ਓਵਰਸੀਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੁਈਨ ਅਤੇ ਕਿੰਗ ਓਵਰਸੀਜ਼ ਫਰਮ ਐਸ.ਸੀ.ਐਫ ਨੰ: 129 ਗਰਾਊਂਡ ਫਲੋਰ, ਫੇਜ਼-7, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਤਰਨਪਾਲ ਸਿੰਘ ਅਨਰੇਜਾ ਪੁੱਤਰ ਨਰਿੰਦਰ ਸਿੰਘ ਅਨਰੇਜਾ, ਵਾਸੀ ਮਕਾਨ ਨੰ: 3595, ਪਹਿਲੀ ਮੰਜ਼ਿਲ, ਸੈਕਟਰ-69, ਮੁਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਨੰ: 134/ਐਮ.ਸੀ-2 ਮਿਤੀ 09.02.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 08.02.2023 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਨੂੰ ਇਸ ਦਫਤਰ ਦੇ ਪੱਤਰ ਮਿਤੀ 21.12.2021 ਅਤੇ ਮੁੜ ਪੱਤਰ ਮਿਤੀ 04.10.2020 ਰਾਹੀਂ ਕਲਾਇੰਟਾਂ ਸਬੰਧੀ ਸੂਚਨਾ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਬਾਰੇ ਜਾਣਕਾਰੀ ਨਾ ਭੇਜਣ ਬਾਰੇ ਸਥਿਤੀ ਸਪੱਸ਼ਟ ਕਰਨ ਅਤੇ ਦਫਤਰ ਹਾਜਰ ਹੋਣ ਲਈ ਲਿਖਿਆ ਗਿਆ ਸੀ। ਲਾਇਸੰਸੀ ਵੱਲੋਂ ਪਹਿਲਾਂ ਭੇਜੀਆਂ ਗਈਆਂ ਰਿਪੋਰਟਾਂ ਵੀ ਅਧੂਰੀਆਂ ਸਨ।

ਲਾਇਸੰਸੀ ਨੇ ਮਿਤੀ 19.04.2022 ਨੂੰ ਲਿਖਿਆ ਸੀ ਕਿ ਕੋਵਿਡ ਵਿੱਚ ਮਾਰਚ 2021 ਤੋਂ ਬਾਅਦ ਉਸਦਾ ਦਫਤਰ ਬੰਦ ਰਿਹਾ ਹੈ। ਲਾਇਸੰਸੀ ਵੱਲੋਂ ਪੇਸ਼ ਕੀਤਾ ਗਿਆ ਜਵਾਬ ਅਤੇ ਮਹੀਨਾਵਾਰ ਕਲਾਇੰਟ ਰਿਪੋਰਟਾਂ ਵਾਚਣ ਤੋਂ ਬਾਅਦ ਨੋਟਿਸ ਦਾਖਲ ਦਫਤਰ ਕੀਤਾ ਗਿਆ ਸੀ।

ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸੀ ਦੇ ਵੱਖ-ਵੱਖ ਰਿਹਾਇਸ਼ੀ ਪਤਿਆ ਤੇ ਭੇਜਿਆ ਗਿਆ ਪੱਤਰ ਅਣਡਲੀਵਰਡ ਪ੍ਰਾਪਤ ਹੋਣ ਕਰਕੇ, ਲਾਇਸੰਸੀ ਦੇ ਮਕਾਨ ਨੰ:1017, ਸੈਕਟਰ-69, ਮੋਹਾਲੀ ਦੀ ਤਹਿਸੀਲਦਾਰ ਦੀ ਤਮੀਲੀ ਰਿਪੋਰਟ ਅਨੁਸਾਰ ਪ੍ਰਾਰਥੀ ਦੇ ਨਾ ਹੋਣ ਕਾਰਨ, ਲਾਇਸੰਸ ਨੂੰ ਸਮੇਂ ਸਿਰ ਰਿਨਿਊ ਨਾ ਕਰਾਉਣ ਕਾਰਨ ਲਾਇਸੰਸ ਦੀ ਮਿਆਦ ਮਿਤੀ 08.02.2023 ਨੂੰ ਖਤਮ ਹੋ ਜਾਣ ਕਾਰਨ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 134/ਐਮ.ਸੀ-2 ਮਿਤੀ 09.02.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰ/ ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...