November 24, 2026, 11:42 am
----------- Advertisement -----------
HomeNewsLatest Newsਏ.ਡੀ.ਸੀ. ਵੱਲੋਂ ਸਪਾਰਕਜ਼ੋ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਸਪਾਰਕਜ਼ੋ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੁਲਾਈ 2024 (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸਪਾਰਕਜ਼ੋ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਪਾਰਕਜ਼ੋ ਕੰਸਲਟੈਂਸੀ ਫਰਮ ਐਸ.ਸੀ.ਐਫ ਨੰ: 61, ਪਹਿਲੀ ਮੰਜ਼ਿਲ, ਫੇਜ਼-3-ਬੀ-2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਕਿਰਤਪਾਲ ਸਿੰਘ ਪੁੱਤਰ ਸੋਹਣਜੀਤ ਸਿੰਘ, ਵਾਸੀ ਹਾਊਸ ਨੰ: 1915, ਫੇਜ਼-5, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਾਰਟਨਰ ਮਨਤੇਗ ਸਿੰਘ ਪੁੱਤਰ ਰਾਕੇਸ਼ਵਰ ਸਿੰਘ ਕੋਂਡਲ ਵਾਸੀ ਹਾਊਸ ਨੰ: 2384, ਸੈਕਟਰ-35-ਸੀ, ਚੰਡੀਗੜ੍ਹ ਯੂ.ਟੀ. ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਨੰ: 219/ਆਈ.ਸੀ ਮਿਤੀ 09.10.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 08.10.2023 ਨੂੰ ਖਤਮ ਹੋ ਚੁੱਕੀ ਹੈ।

ਫਰਮ ਦੇ ਦੂਜੇ ਪਾਰਟਨਰ ਮਨਤੇਗ ਸਿੰਘ ਕੋਂਡਲ ਨੇ ਦੱਸਿਆ ਕਿ ਫਰਮ ਦੇ ਪਾਰਟਨਰ ਕਿਰਤਪਾਲ ਸਿੰਘ ਪੁੱਤਰ ਸੋਹਣਜੀਤ ਸਿੰਘ ਮਿਤੀ 31-03-2020 ਨੂੰ ਇਸ ਫਰਮ ਵਿੱਚੋਂ ਰਿਟਾਇਰ ਹੋ ਚੁੱਕੇ ਹਨ ਅਤੇ ਉਨ੍ਹਾਂ ਵੱਲੋਂ ਕੋਈ ਬਕਾਇਆ ਲੰਬਿਤ ਨਹੀ ਹੈ। ਹੁਣ ਇਸ ਫਰਮ ਵਿੱਚ ਰਾਕੇਸ਼ਵਰ ਸਿੰਘ ਕੋਂਡਲ ਪੁੱਤਰ ਪ੍ਰਸ਼ੋਤਮ ਸਿੰਘ ਕੋਡਲ ਵਾਸੀ ਮਕਾਨ ਨੰ: 410/10, ਹਰਦੋਛਿਨੀ ਰੋਡ, ਨੇੜੇ ਟਾਊਨ ਹਾਲ, ਜੀ.ਟੀ. ਰੋਡ, ਗੁਰਦਾਸਪੁਰ ਨੇ ਬਤੌਰ ਪਾਰਟਨਰ ਮਿਤੀ 23-06-2020 ਨੂੰ ਜੁਆਇੰਨ ਕਰ ਲਿਆ ਹੈ ਪ੍ਰੰਤੂ ਸਪੱਸ਼ਟੀਕਰਨ/ਦਸਤਾਵੇਜ਼ ਪੇਸ਼ ਕਰਨ ਲਈ ਕੰਪਨੀ ਨੂੰ ਪੱਤਰ ਮਿਤੀ 20-09-2021 ਰਾਹੀਂ ਲਿਖਿਆ ਗਿਆ ਸੀ ਪ੍ਰੰਤੂ ਲਾਇਸੰਸੀ ਵੱਲੋਂ ਕੋਈ ਜਵਾਬ/ਦਸਤਾਵੇਜ਼ ਪੇਸ਼ ਨਹੀਂ ਕੀਤੇ ਗਏ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸੀ ਨੂੰ ਦਫਤਰੀ ਪਤੇ ਤੇ ਭੇਜਿਆ ਗਿਆ ਪੱਤਰ ਅਣਡਲੀਵਰਡ ਪ੍ਰਾਪਤ ਹੋਣ ਕਰਕੇ, ਤਹਿਸੀਲਦਾਰ ਮੋਹਾਲੀ ਦੀ ਤਮੀਲੀ ਰਿਪੋਰਟ ਅਨੁਸਾਰ ਦਫਤਰ ਬੰਦ ਹੋਣ ਕਾਰਨ, ਲਾਇਸੰਸ ਨੂੰ ਸਮੇਂ ਸਿਰ ਰਿਨਿਊ ਨਾ ਕਰਾਉਣ ਕਾਰਨ ਲਾਇਸੰਸ ਦੀ ਮਿਆਦ ਮਿਤੀ 08.10.2023 ਨੂੰ ਖਤਮ ਹੋ ਜਾਣ ਕਾਰਨ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 219/ਆਈ.ਸੀ ਮਿਤੀ 09.10.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰ/
ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...