October 21, 2026, 12:14 am
----------- Advertisement -----------
HomeNewsBreaking Newsਸਰਕਾਰ ਬਣਨ ਤੇ ਪਿੰਡਾਂ ਵਿੱਚ ਸੁਧਾਰਾਂਗੇ ਬੁਨਿਆਦੀ ਢਾਂਚਾ : ਸੁਖਬੀਰ ਸਿੰਘ ਬਾਦਲ

ਸਰਕਾਰ ਬਣਨ ਤੇ ਪਿੰਡਾਂ ਵਿੱਚ ਸੁਧਾਰਾਂਗੇ ਬੁਨਿਆਦੀ ਢਾਂਚਾ : ਸੁਖਬੀਰ ਸਿੰਘ ਬਾਦਲ

Published on

----------- Advertisement -----------

ਬਠਿੰਡਾ, 3 ਫਰਵਰੀ2022 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਸਰਕਾਰ ਦੇ ਸੱਤਾ ਵਿਚ ਵਾਪਸ ਪਰਤਣ ਤੋਂ ਬਾਅਦ ਉਹ ਸਾਰੇ 12000 ਪਿੰਡਾਂ ਵਿਚ ਕੰਕ੍ਰੀਟ ਸੜਕਾਂ ਬਣਾਉਣ ਤੇ ਨਾਲ ਹੀ ਪੀਣ ਵਾਲਾ ਸਾਫ ਪਾਣੀ ਤੇ ਸੀਵਰੇਜ ਸਹੂਲਤਾਂ ਪ੍ਰਦਾਨ ਕਰਨ ਲਈ ਇਕ ਵਿਆਪਕ ਪ੍ਰਾਜੈਕਟ ਲਿਆਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਂਨ ਨੇ ਭੁੱਚੋ ਮੰਡੀ ਹਲਕੇ ’ਚ ਦਰਸ਼ਨ ਸਿੰਘ ਕੋਟਫੱਤਾ ਅਤੇ ਪ੍ਰਕਾਸ਼ ਸਿੰਘ ਭੱਟੀ ਦੇ ਹੱਕ ਵਿਚ ਬਠਿੰਡਾ ਦਿਹਾਤੀ ਹਲਕੇ ਵਿਚ ਜਨਤਕ ਇਕੱਠਾਂ ਨੁੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਆਪਣੇ ਪਿੰਡਾਂ ਵਿਚ ਬੁਨਿਆਦੀ ਢਾਂਚਾ ਸ਼ਹਿਰਾਂ ਵਾਂਗ ਸੁਧਾਰਨ ਲਈ ਦ੍ਰਿੜ੍ਹ ਸੰਕਲਪ ਲੈਂਦੇ ਹਾਂ।

ਉਹਨਾਂ ਕਿਹਾ ਕਿ ਇਕ ਵਾਰ ਸੱਤਾ ਵਿਚ ਆਉਣ ਤੋਂ ਮਗਰੋਂ ਅਸੀਂ ਇਸ ਉਦੇਸ਼ ਦੀ ਪੂਰਤੀ ਵਾਸਤੇ ਵਿਆਪਕ ਯੋਜਨਾ ਲਿਆਵਾਂਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸਾਰੇ ਕਿਸਾਨ ਜਿਹਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਸਰਕਾਰ ਬਣਨ ਦੇ ਇਕ ਮਹੀਨੇ ਦੇ ਅੰਦਰ ਅੰਦਰ ਕੁਨੈਕਸ਼ਨ ਦਿੱਤੇ ਜਾਣਗੇ । ਉਹਨਾਂ ਸਾਰੇ ਬੇਘਰੇ ਲੋਕਾਂ ਨੁੰ ਪੰਜ ਪੰਜ ਮਰਲੇ ਦੇ ਪਲਾਟ ਦੇਣ ਦਾ ਵੀ ਐਲਾਨ ਕੀਤਾ। ਉਹਨਾਂ ਕਿਹਾ ਕਿ ਪਿੰਡਾਂ ਵਿਚ ਸਾਡੇ ਕੋਲ ਸ਼ਾਮਲਾਟ ਹੈ ਜੋ ਸਰਕਾਰ ਖਰੀਦੇਗੀ ਤੇ ਇਸਨੁੰ ਬੇਘਰੇ ਲੋਕਾਂ ਨੂੰ ਦੇਵੇਗੀ।

ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਇਸਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਨੁੰ ਵੀ ਕਰੜੇ ਹੱਥੀਂ ਲਿਆ। ਉਹਨਾਂ ਕਿਹਾ ਕਿ ਦਿੱਲੀ ਵਿਚ ਕੇਜਰੀਵਾਲ ਕਿਸਾਨਾਂ ਨੂੰ ਮੁਫਤ ਬਿਜਲੀ ਨਹੀਂ ਦੇ ਰਹੇ। ਕੇਜਰੀਵਾਲ ਸਰਕਾਰ ਨਾ ਤਾਂ  ਬੁਢਾਪਾ ਪੈਨਸ਼ਨਾਂ ਤੇ ਨਾ ਹੀ ਸ਼ਗਨ ਸਕੀਮ ਦੇ ਰਹੀ ਹੈ। ਜੇਕਰ ਇਹ ਪੰਜਾਬ ਵਿਚ ਸੱਤਾ ਵਿਚ ਆ ਗਈ ਤਾਂ ਇਹ ਪੰਜਾਬ ਵਿਚ ਵੀ ਉਹੀ ਮਾਡਲ ਅਪਣਾਏਗੀ। ਉਹਨਾਂ ਕਿਹਾ ਕਿ ਇਹ ਸਾਰੀਆਂ ਸਹੂਲਤਾਂ ਪੰਜਾਬ ਵਿਚ ਨਹੀਂ ਦਿੱਤੀਆਂ ਜਾਣਗੀਆਂ ਤੇ ਸਗੋਂ ਦਿੱਲੀ ਦੀ ਤਰਜ ’ਤੇ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਜਾਵੇਗਾ।

ਭਗਵੰਤ ਮਾਨ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੋਕਾਂ ਨੂੰ ਅਜਿਹਾ ਆਗੂ ਨਹੀਂ ਚਾਹੀਦਾ ਜਿਹੜਾ ਆਦਤਨ ਸ਼ਰਾਬੀ ਹੋਵੇ ਤੇ ਜਿਸਨੂੰ ਤਲਵੰਡੀ ਸਾਬੋ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਵਿਚ ਨਤਮਸਤਕ ਹੋਣ ਵੇਲੇ ਸ਼ਰਾਬ ਨਾਲ ਟੁੰਨ ਪਾਇਆ ਗਿਆ ਹੋਵੇ। ਉਹਨਾਂ ਕਿਹਾ ਕਿ ਹਰ  ਕੋਈ ਜਾਣਦਾ ਹੈ ਕਿ ਉਸਨੇ ਸ਼ਰਾਬ ਨਾ ਪੀਣ ਲਈ ਆਪਣੀ ਮਾਂ ਦੀ ਝੂਠੀ ਸਹੁੰ ਖਾਧੀ ਸੀ ਤੇ ਫਿਰ ਇਹ ਸਹੁੰ ਤੋੜ  ਦਿੱਤੀ। ਅਜਿਹੇ ਬੰਦੇ ’ਤੇ ਕਦੇ ਵਿਸਾਹ ਨਹੀਂ ਕੀਤਾ ਜਾ ਸਕਦਾ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2017 ਵਿਚ ਵੀ ਪੰਜਾਬੀਆਂ ਨਾਲ ਧੋਖਾ ਕੀਤਾ ਸੀ ਤੇ ਐਤਕੀਂ ਵੀ ਇਹੋ ਕੁਝ ਕੀਤਾ ਹੈ। 2017 ਵਾਂਗ ਆਮ ਆਦਮੀ ਪਾਰਟੀ ਨੇ 65 ਉਮੀਦਵਾਰਾਂ ਨੂੰ ਟਿਕਟਾਂ ਵੇਚੀਆਂ ਹਨ। ਇਸਨੇ ਦਾਗੀ ਲੋਕਾਂ ਨੁੰ ਵੀ ਟਿਕਟਾਂ ਦਿੱਤੀਆਂ ਹਨ ਤੇ ਅਮਿਤ ਰਤਨ ਵਰਗੇ ਬੰਦੇ ਨੂੰ ਬਠਿੰਡਾ ਦਿਹਾਤੀ ਹਲਕੇ ਤੋਂ ਉਮੀਦਵਾਰ ਬਣਾਇਆ ਹੈ ਜਦੋਂ ਕਿ ਅਕਾਲੀ ਦਲ ਨੇ ਕਿਸਾਨਾਂ ਨਾਲ ਠੱਗੀ ਮਾਰਨ ਦੇ ਦੋਸ਼ ਵਿਚ ਇਸਨੁੰ ਪਾਰਟੀ ਵਿਚੋਂ ਕੱਢ ਦਿੱਤਾ ਸੀ।

ਉਨ੍ਹਾਂ  ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਵਰਗੀ ਭਰੋਸੇਯੋਗ ਪਾਰਟੀ ਨੂੰ ਇਕ ਮੌਕਾ ਦੇਣ । ਸੁਖਬੀਰ  ਬਾਦਲ ਨੇ ਕਿਹਾ ਕਿ ਤੁਸੀਂ ਬਠਿੰਡਾ ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਦਾ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਹੋਇਆ ਵਿਕਾਸ ਵੇਖਿਆ ਹੈ। ਤੁਸੀਂ ਇਕੇ ਏਮਜ਼ ਬਣਦਾ ਵੇਖਿਆ ਹੈ। ਇਕ ਸੈਂਟਰ ਯੂਨੀਵਰਸਿਟੀ ਵੀ ਬਣੀ ਤੇ ਤੁਹਾਡੇ ਨੇੜਲੇ ਇਲਾਕੇ ਵਿਚ ਥਰਮਲ ਪਲਾਂਟ ਵੀ ਲੱਗੇ। ਤੁਸੀਂ ਵੇਖਿਆ ਕਿ ਕਿਵੇਂ ਸੜਕ ਨੈਟਵਰਕ ਵਿਚ ਸੁਧਾਰ ਕੀਤਾ ਗਿਆ। ਕਿਵੇਂ ਇਲਾਕੇ ਵਿਚ ਰਿਫਾਇਨਰੀ ਲੱਗਣ ਨਾਲ ਇਲਾਕੇ ਵਿਚ ਖੁਸ਼ਹਾਲੀ ਆਈਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੀ ਸਾਬਕਾ ਚੇਅਰਪਰਸਨ ਰਾਜਵਿੰਦਰ ਕੌਰ ਤੇ ਅਕਾਲੀ ਦਲ ਸੰਯੁਕਤ ਦੇ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਅਕਾਲੀ ਦਲ ਵਿਚ ਸ਼ਾਮਲ ਹੋਏ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...