November 7, 2026, 1:13 pm
----------- Advertisement -----------
HomeNewsLatest Newsਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਪੜ੍ਹੋ ਵੇਰਵਾ

ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਪੜ੍ਹੋ ਵੇਰਵਾ

Published on

----------- Advertisement -----------

ਹੁਸ਼ਿਆਰਪੁਰ, 12 ਜੁਲਾਈ: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਉਨ੍ਹਾਂ ਕਿਹਾ ਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।
ਇਸੇ ਤਰ੍ਹਾਂ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਨੌਕਰ ਰੱਖਣ ਵਾਲਿਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮ ਵਿਚ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਿਸੇ ਵੀ ਜਗਾ ‘ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੋਵੇ, ਤਾਂ ਉਸਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ। ਉਪਰੋਕਤ ਸਾਰੇ ਹੁਕਮ 8 ਸਤੰਬਰ 2024 ਤੱਕ ਲਾਗੂ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...