October 27, 2026, 7:28 pm
----------- Advertisement -----------
HomeNewsLatest Newsਐਮ.ਪੀ ਸੀਚੇਵਾਲ ਨੇ 'ਬੁੱਢੇ ਦਰਿਆ' ਦੇ ਆਲੇ-ਦੁਆਲੇ ਲਗਾਏ 550 ਬੂਟੇ

ਐਮ.ਪੀ ਸੀਚੇਵਾਲ ਨੇ ‘ਬੁੱਢੇ ਦਰਿਆ’ ਦੇ ਆਲੇ-ਦੁਆਲੇ ਲਗਾਏ 550 ਬੂਟੇ

Published on

----------- Advertisement -----------

ਲੁਧਿਆਣਾ, 12 ਜੁਲਾਈ: ‘ਬੁੱਢੇ ਦਰਿਆਂ’ ਦੇ ਆਲੇ-ਦੁਆਲੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ੁੱਕਰਵਾਰ ਨੂੰ ਦਰਿਆ ਦੇ ਆਲੇ-ਦੁਆਲੇ 550 ਦੇ ਕਰੀਬ ਬੂਟੇ ਲਗਾਏ। ਬੂਟੇ ਲਗਾਉਣ ਦੀ ਮੁਹਿੰਮ ਐਸ.ਟੀ.ਪੀ ਜਮਾਲਪੁਰ ਸਾਈਟ ਦੇ ਨੇੜੇ ਤੋਂ ਸ਼ੁਰੂ ਕੀਤੀ ਗਈ ਅਤੇ ਐਮ.ਪੀ ਸੀਚੇਵਾਲ ਦੇ ਨਾਲ ਨਗਰ ਨਿਗਮ ਲੁਧਿਆਣਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰਿਆਲੀ ਫੈਲਾਉਣ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਅੱਗੇ ਵਧਣ ਅਤੇ ਆਪਣੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ।

ਸੰਸਦ ਮੈਂਬਰ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ 2 ਫਰਵਰੀ ਨੂੰ ਗੁਰਦੁਆਰਾ ਗਊ ਘਾਟ ਤੋਂ ‘ਬੁੱਢੇ ਦਰਿਆਂ’ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਹੁਣ ਦਰਿਆ ਦੇ ਆਲੇ-ਦੁਆਲੇ ਹਰਿਆਲੀ ਫੈਲਾਉਣ ਲਈ ਪੜਾਅਵਾਰ ਬੂਟੇ ਲਗਾਏ ਜਾ ਰਹੇ ਹਨ। ਸ਼ੁੱਕਰਵਾਰ ਨੂੰ ਬੁੱਢੇ ਦਰਿਆਂ ਦੇ ਨਾਲ-ਨਾਲ ਵੱਖ-ਵੱਖ ਰੁੱਖਾਂ ਦੇ 550 ਬੂਟੇ ਲਗਾਏ ਗਏ।ਐਮ.ਪੀ ਸੀਚੇਵਾਲ ਨੇ ਗੈਰ ਸਰਕਾਰੀ ਸੰਗਠਨਾਂ/ਨਿਵਾਸੀਆਂ ਨੂੰ ਅੱਗੇ ਵਧਣ ਅਤੇ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਇਸ ਉਪਰੰਤ ਐਮ.ਪੀ ਸੀਚੇਵਾਲ ਨੇ ਜਮਾਲਪੁਰ ਐਸ.ਟੀ.ਪੀ ਸਾਈਟ ਵਿਖੇ ਨਗਰ ਨਿਗਮ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ‘ਬੁੱਢੇ ਦਰਿਆਂ’ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਲਈ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...