November 15, 2026, 3:06 am
----------- Advertisement -----------
HomeNewsBreaking Newsਪੰਜਾਬ 'ਚ 2 ਦਿਨ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੇ ਮੁੜ ਸਰਗਰਮ...

ਪੰਜਾਬ ‘ਚ 2 ਦਿਨ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੇ ਮੁੜ ਸਰਗਰਮ ਹੋਣ ਕਾਰਨ ਤਾਪਮਾਨ ‘ਚ ਗਿਰਾਵਟ

Published on

----------- Advertisement -----------

ਚੰਡੀਗੜ੍ਹ, 13 ਜੁਲਾਈ 2024 – ਪੰਜਾਬ ‘ਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਤਾਪਮਾਨ ‘ਚ ਭਾਰੀ ਗਿਰਾਵਟ ਆਈ ਹੈ। ਪੰਜਾਬ ਦਾ ਔਸਤ ਤਾਪਮਾਨ ਇੱਕ ਦਿਨ ਵਿੱਚ 6.5 ਡਿਗਰੀ ਹੇਠਾਂ ਆ ਗਿਆ ਹੈ, ਜੋ ਆਮ ਨਾਲੋਂ 3.3 ਡਿਗਰੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਆਮ ਜਾਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਪਰ, ਇਸ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਸ਼ੁੱਕਰਵਾਰ ਨੂੰ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਅੰਮ੍ਰਿਤਸਰ ‘ਚ 19 ਮਿਲੀਮੀਟਰ, ਲੁਧਿਆਣਾ ‘ਚ 2 ਮਿਲੀਮੀਟਰ, ਪਠਾਨਕੋਟ ‘ਚ 13.5 ਮਿਲੀਮੀਟਰ, ਫਰੀਦਕੋਟ ‘ਚ 1 ਮਿਲੀਮੀਟਰ ਮੀਂਹ ਪਿਆ, ਜਦਕਿ ਬਠਿੰਡਾ ਅਤੇ ਪਟਿਆਲਾ ‘ਚ ਵੀ ਬਾਰਿਸ਼ ਹੋਈ। ਪੰਜਾਬ ਵਿੱਚ ਔਸਤ ਤਾਪਮਾਨ ਵਿੱਚ 6.5 ਡਿਗਰੀ ਦੀ ਗਿਰਾਵਟ ਤੋਂ ਬਾਅਦ ਪਠਾਨਕੋਟ ਦਾ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਵੀਰਵਾਰ ਸ਼ਾਮ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਤਾਪਮਾਨ 28.4 ਡਿਗਰੀ ਰਿਹਾ।

ਜੂਨ ਦੇ ਆਖ਼ਰੀ ਦਿਨਾਂ ਵਿੱਚ ਮਾਨਸੂਨ ਦੀ ਆਮਦ ਤੋਂ ਬਾਅਦ ਵੀ ਹਾਲੇ ਤੱਕ ਭਾਰੀ ਮੀਂਹ ਨਹੀਂ ਪਿਆ ਹੈ। ਮੌਸਮ ਵਿਭਾਗ ਅਨੁਸਾਰ 1 ਤੋਂ 12 ਜੁਲਾਈ ਤੱਕ ਪੰਜਾਬ ਵਿੱਚ ਆਮ ਨਾਲੋਂ 13 ਫੀਸਦੀ ਘੱਟ ਮੀਂਹ ਪਿਆ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਹਵਾਵਾਂ ਹਿਮਾਚਲ ਅਤੇ ਰਾਜਸਥਾਨ ਵਿਚਕਾਰ ਸਹੀ ਦਬਾਅ ਨਹੀਂ ਬਣਾ ਪਾ ਰਹੀਆਂ ਹਨ। ਜਿਸ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ ਮੀਂਹ ਪੈ ਰਿਹਾ ਹੈ ਪਰ ਰਾਜਸਥਾਨ ਵਿੱਚ ਆਮ ਨਾਲੋਂ 35 ਫੀਸਦੀ ਵੱਧ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਦੀ ਗੱਲ ਕਰੀਏ ਤਾਂ ਆਮ ਤੌਰ ‘ਤੇ ਸੂਬੇ ‘ਚ 56.5 ਮਿਲੀਮੀਟਰ ਵਰਖਾ ਹੁੰਦੀ ਹੈ ਪਰ ਹੁਣ ਤੱਕ ਸਿਰਫ਼ 49.2 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...