June 9, 2026, 5:11 pm
----------- Advertisement -----------
HomeNewsBreaking Newsਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਪ੍ਰੈਗਨੈਂਸੀ ਦੇ ਆਖਰੀ ਪੜਾਅ 'ਤੇ, ਬੱਚੇ ਦਾ ਕਰ...

ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਪ੍ਰੈਗਨੈਂਸੀ ਦੇ ਆਖਰੀ ਪੜਾਅ ‘ਤੇ, ਬੱਚੇ ਦਾ ਕਰ ਰਹੀ ਬੇਸਬਰੀ ਦੀ ਉਡੀਕ

Published on

----------- Advertisement -----------

ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਇਨ੍ਹੀਂ ਦਿਨੀਂ ਪ੍ਰੈਗਨੈਂਸੀ ਦੇ ਆਖਰੀ ਪੜਾਅ ‘ਤੇ ਹੈ। ਉਹ ਇਸ ਮਹੀਨੇ ਦੇ ਅੰਤ ਤੱਕ ਮਾਂ ਬਣ ਜਾਵੇਗੀ। ਰਿਚਾ ਹੁਣ ਆਪਣੇ ਬੱਚੇ ਨੂੰ ਆਪਣੀ ਗੋਦ ਵਿੱਚ ਲੈਣ ਲਈ ਇੰਤਜ਼ਾਰ ਕਰ ਰਹੀ ਹੈ। ਹਾਲ ਹੀ ‘ਚ ਉਨ੍ਹਾਂ ਨੇ ਇਸ ਸਬੰਧੀ ਇੰਸਟਾਗ੍ਰਾਮ ‘ਤੇ ਇਕ ਪੋਸਟ ਲਿਖੀ ਹੈ।

ਦੱਸ ਦਈਏ ਰਿਚਾ ਨੇ ਆਪਣੀਆਂ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਫੋਟੋਸ਼ੂਟ ਦੀਆਂ ਲੱਗ ਰਹੀਆਂ ਹਨ। ਕੈਪਸ਼ਨ ‘ਚ ਰਿਚਾ ਨੇ ਲਿਖਿਆ, ‘ਇਹ ਇਕੱਲੇਪਣ ਦੀ ਪਰੇਸ਼ਾਨੀ ਹੈ, ਪਰ ਮੈਂ ਇਕੱਲੀ ਨਹੀਂ ਹਾਂ। ਮੈਨੂੰ ਲਗਾਤਾਰ ਮਹਿਸੂਸ ਹੁੰਦਾ ਹੈ ਜਿਵੇਂ ਕੋਈ ਹਿਲਜੁਲ ਹੋ ਰਹੀ ਹੈ, ਕੋਈ ਲੱਤ ਮਾਰ ਰਿਹਾ ਹੈ, ਕੋਈ ਮੇਰੀ ਗੱਲ ਸੁਣ ਰਿਹਾ ਹੈ, ਮੈਂ ਹੁਣ ਇਸ ਕਲੀ ਦੇ ਖਿੜਨ ਦੀ ਬੇਸਬਰੀ ਨਾਲ ਉਡੀਕ ਕਰ ਰਹੀ ਹਾਂ। ਆਜਾ ਯਾਰ!’

ਰਿਚਾ ਦੀ ਇਸ ਪੋਸਟ ‘ਤੇ ਫੈਨਜ਼ ਅਤੇ ਸੈਲੇਬਸ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ। ਤਾਹਿਰਾ ਕਸ਼ਯਪ ਨੇ ਰਿਚਾ ਦੀ ਪੋਸਟ ‘ਤੇ ਪ੍ਰਤੀਕਿਰਿਆ ਦਿੱਤੀ ਅਤੇ ਇਮੋਜੀ ਬਣਾਇਆ।

ਸੈਫ ਅਲੀ ਖਾਨ ਦੀ ਭੈਣ ਸਬਾ ਨੇ ਵੀ ਹਾਰਟ ਇਮੋਜੀ ਬਣਾ ਕੇ ਰਿਚਾ ਦੀ ਪੋਸਟ ‘ਤੇ ਪ੍ਰਤੀਕਿਰਿਆ ਦਿੱਤੀ ਹੈ।

ਦੱਸ ਦਈਏ ਕਿ ਰਿਚਾ ਚੱਢਾ ਅਤੇ ਅਲੀ ਫਜ਼ਲ ਨੇ ਇਸ ਸਾਲ ਫਰਵਰੀ ਵਿੱਚ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ ਸੀ।

ਅਭਿਨੇਤਰੀ ਨੇ ਆਪਣੀ ਗਰਭ ਅਵਸਥਾ ਦੌਰਾਨ ਲੜੀ ‘ਹੀਰਾਮੰਡੀ: ਦਿ ਡਾਇਮੰਡ ਬਜ਼ਾਰ’ ਦੇ ਪ੍ਰਚਾਰ ਵਿੱਚ ਹਿੱਸਾ ਲਿਆ ਸੀ, ਹਾਲਾਂਕਿ ਉਦੋਂ ਤੋਂ ਉਹ ਜਣੇਪਾ ਬ੍ਰੇਕ ‘ਤੇ ਹੈ।

ਖਬਰਾਂ ਮੁਤਾਬਕ ਰਿਚਾ ਮੈਟਰਨਿਟੀ ਬ੍ਰੇਕ ਖਤਮ ਹੋਣ ਤੋਂ ਬਾਅਦ ਜਲਦ ਹੀ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੀ ਹੈ।

ਰਿਚਾ ਨੇ 2017 ਵਿੱਚ ਕੋਰਟ ਮੈਰਿਜ ਤੋਂ ਬਾਅਦ 4 ਅਕਤੂਬਰ 2022 ਨੂੰ ਲਖਨਊ ਵਿੱਚ ਅਲੀ ਫਜ਼ਲ ਨਾਲ ਵਿਆਹ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...