October 2, 2026, 12:33 am
----------- Advertisement -----------
HomeNewsLatest Newsਘਰ ਦੀ ਛੱਤ ਡਿੱਗਣ ਨਾਲ 8 ਸਾਲਾ ਬੱਚੀ ਦੀ ਮੌਤ; ਇਕ ਨੌਜਵਾਨ...

ਘਰ ਦੀ ਛੱਤ ਡਿੱਗਣ ਨਾਲ 8 ਸਾਲਾ ਬੱਚੀ ਦੀ ਮੌਤ; ਇਕ ਨੌਜਵਾਨ ਜ਼ਖਮੀ

Published on

----------- Advertisement -----------

ਮੁਕਤਸਰ ਜ਼ਿਲ੍ਹੇ ਦੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਮਾਹੂਆਣਾ ਵਿੱਚ ਇੱਕ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਨਾਲ ਇੱਕ 8 ਸਾਲਾ ਬੱਚੀ ਦੀ ਮੌਤ ਹੋ ਗਈ। ਇਸ ਘਟਨਾ ‘ਚ ਇਕ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਮਲੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਮਾਹੂਆਣਾ ਦੇ ਰਹਿਣ ਵਾਲੇ ਗਰੀਬ ਪਰਿਵਾਰ ਕੁਲਦੀਪ ਸਿੰਘ ਦੇ ਕਮਰੇ ਦੀ ਛੱਤ ਡਿੱਗ ਗਈ, ਜਿਸ ਦੇ ਹੇਠਾਂ ਦੱਬਣ ਨਾਲ ਕੁਲਦੀਪ ਸਿੰਘ ਦਾ 22 ਸਾਲਾ ਨੌਜਵਾਨ ਪੁੱਤਰ ਗਗਨਦੀਪ ਸਿੰਘ ਜ਼ਖਮੀ ਹੋ ਗਿਆ ਅਤੇ ਪਿੰਡ ਵਾਸੀਆਂ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ।
ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਉਹ ਮਲਬਾ ਹਟਾ ਰਹੇ ਸਨ ਤਾਂ ਰਾਤ ਸਮੇਂ ਗੁਆਂਢੀਆਂ ਦੀ 8 ਸਾਲਾ ਬੇਟੀ ਰਮਨਦੀਪ ਕੌਰ ਉਰਫ਼ ਸੁਖਮਨ ਵੀ ਮਲਬੇ ਹੇਠ ਦੱਬੀ ਹੋਈ ਮਿਲੀ, ਜਿਸ ਦੀ ਮੌਤ ਹੋ ਚੁੱਕੀ ਸੀ। ਪਿੰਡ ਵਾਸੀਆਂ ਅਨੁਸਾਰ ਬਚਹਿ ਗੁਆਂਢ ਵਿੱਚ ਹੀ ਰਹਿੰਦੀ ਸੀ ਅਤੇ ਅਕਸਰ ਕੁਲਦੀਪ ਦੇ ਘਰ ਖੇਡਣ ਲਈ ਆ ਜਾਂਦੀ ਸੀ। ਬੀਤੀ ਰਾਤ ਵੀ ਅਜਿਹਾ ਹੀ ਹੋਇਆ ਪਰ ਮਕਾਨ ਦੀ ਛੱਤ ਡਿੱਗਣ ਕਾਰਨ ਬੱਚੀ ਸੁਖਮਨ ਮਲਬੇ ਹੇਠ ਦੱਬ ਗਈ।
ਪਰਿਵਾਰ ਆਪਣੀ ਬੱਚੀ ਦੀ ਭਾਲ ਕਰਦਾ ਰਿਹਾ ਪਰ ਉਹ ਛੱਤ ਡਿੱਗਣ ਕਾਰਨ ਦੱਬੀ ਹੋਈ ਸੀ, ਜਿਸ ਦਾ ਦੇਰ ਰਾਤ ਪਤਾ ਲੱਗਾ। ਪਿੰਡ ਵਾਸੀਆਂ ਨੇ ਸਰਕਾਰ ਤੋਂ ਗਰੀਬ ਪਰਿਵਾਰ ਲਈ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...