June 8, 2026, 1:46 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ...

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ/ਬਠਿੰਡਾ, 15 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ ਪ੍ਰਦੇਸ਼ ਤੋਂ ਕੰਟੇਨਰ-ਟਰੱਕ ਵਿੱਚ ਲਿਆਂਦੀ ਜਾ ਰਹੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਸੰਦੀਪ ਸਿੰਘ ਉਰਫ਼ ਕਾਕਾ (ਟਰੱਕ ਡਰਾਈਵਰ) ਵਾਸੀ ਪਿੰਡ ਰਾਏਪੁਰ ਅਰਾਈਆਂ ਨਕੋਦਰ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਵੱਡੀ ਮਾਤਰਾ ਵਿੱਚ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਕੰਟੇਨਰ-ਟਰੱਕ ਰਜਿਸਟ੍ਰੇਸ਼ਨ ਨੰਬਰ ਐਨਐਲ 01ਏਬੀ 0377 ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਵੱਡੀ ਮਾਤਰਾ ਵਿੱਚ ਭੁੱਕੀ ਦੀ ਤਸਕਰੀ ਸਬੰਧੀ ਮਿਲੀ ਗੁਪਤ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਜ਼ਿਲ੍ਹਾ ਪੁਲਿਸ ਬਠਿੰਡਾ ਨਾਲ ਮਿਲ ਕੇ ਨਾਕਾ ਲਾਇਆ ਅਤੇ ਇੱਕ ਸ਼ੱਕੀ ਕੰਟੇਨਰ ਟਰੱਕ ਨੂੰ ਚੈਕਿੰਗ ਲਈ ਰੋਕਿਆ। ਉਨ੍ਹਾਂ ਦੱਸਿਆ ਕਿ ਇਸ ਵਾਹਨ ਦੀ ਚੈਕਿੰਗ ਦੌਰਾਨ ਪੁਲਿਸ ਟੀਮਾਂ ਨੇ 41 ਕੁਇੰਟਲ (210 ਬੋਰੀਆਂ) ਭੁੱਕੀ ਬਰਾਮਦ ਕੀਤੀ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਖੇਪ ਜਲੰਧਰ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਪਹੁੰਚਾਈ ਜਾਣੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਂਦਿਆਂ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀਆਂ ਹਨ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਕਾਬੂ ਕੀਤੇ ਗਏ ਨਸ਼ਾ ਤਸਕਰ ਨੇ ਪਹਿਲਾਂ ਵੀ ਮੱਧ ਪ੍ਰਦੇਸ਼ ਦੇ ਪ੍ਰਤਾਪਗੜ੍ਹ ਤੋਂ ਭੁੱਕੀ ਦੀਆਂ ਅਜਿਹੀਆਂ ਵੱਡੀਆਂ ਖੇਪਾਂ ਪੰਜਾਬ ਪਹੁੰਚਾਉਣ ਦੀ ਗੱਲ ਕਬੂਲੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 118 ਮਿਤੀ 15-07-2024 ਨੂੰ ਐਨਡੀਪੀਐਸ ਐਕਟ ਦੀ ਧਾਰਾ 15ਸੀ ਤਹਿਤ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...