September 9, 2026, 8:00 am
----------- Advertisement -----------
HomeNewsLatest Newsਗੁਰਪ੍ਰਤਾਪ ਸਿੰਘ ਵਡਾਲਾ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ...

ਗੁਰਪ੍ਰਤਾਪ ਸਿੰਘ ਵਡਾਲਾ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਨਿਯੁਕਤ

Published on

----------- Advertisement -----------

ਚੰਡੀਗੜ੍ਹ, 15 ਜੁਲਾਈ (ਬਲਜੀਤ ਮਰਵਾਹਾ)- ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ ਜੋ ਅੱਜ ਚੰਡੀਗੜ ਵਿਖੇ ਹੋਈ ਵਿਚ ਅੱਜ ਸਰਬਸੰਮਤੀ ਨਾਲ ਗੁਰਪ੍ਰਤਾਪ ਸਿੰਘ ਵਡਾਲਾ ਮੈਂਬਰ ਕੋਰ ਕਮੇਟੀ ਤੇ ਸਾਬਕਾ ਐਮਐਲਏ ਨੂੰ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਕਨਵੀਨਰ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ 11 ਮੈਂਬਰੀ ਪ੍ਰੀਜੀਡੀਅਮ ਬਣਾਉਣ ਨੂੰ ਵੀ ਮੀਟਿੰਗ ਵਿਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੀਟਿੰਗ ਵਿਚ ਸਾਰੇ ਵੱਡੇ ਆਗੂ ਪਹੁੰਚੇ ਅਤੇ ਸਾਰਿਆਂ ਨੇ ਗੁਰਪ੍ਰਤਾਪ ਸਿੰਘ ਵਡਾਲਾ ਦੇ ਨਾਮ ’ਤੇ ਮੋਹਰ ਲਗਾ ਦਿੱਤੀ। ਕਨਵੀਨਰ ਚੁਣੇ ਜਾਣ ਤੋਂ ਬਾਅਦ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਸਨਮਾਨਤ ਵੀ ਕੀਤਾ ਗਿਆ।

ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ ਵਿਚ ਅੱਜ ਕਈ ਅਹਿਮ ਫੈਸਲੇ ਗਏ ਹਨ। ਜਿਨ੍ਹਾਂ ਵਿਚ- ਪੰਜਾਬ ਦੇ ਹਿੱਤਾਂ ਦੀ ਰਾਖੀ ਦੇ ਲਈ ਅਤੇ ਲੋਕਾਂ ਨੂੰ ਪੰਜਾਬ ਨਾਲ ਹੋ ਰਹੇ ਧੱਕੇ ਪ੍ਰਤੀ ਜਾਗਰੂਕ ਕਰਨ, ਪੰਜਾਬ ਦੇ ਪਾਣੀਆਂ ਤੇ ਖੇਤੀਬਾੜੀ ਦੇ ਮਸਲੇ, ਲੀਡਰਸਿੱਪ ਕਰਾਈਸਜ, ਪੰਥਕ ਮਸਲੇ ਤੇ ਐਸਜੌਪੀਸੀ ਵਿੱਚ ਸੁਧਾਰ ਸਬੰਧੀ, ਚੰਡੀਗੜ ਚ ਪੰਜਾਬੀ ਬੋਲੀ ਤੇ ਹੋਰ ਮਸਲੇ, ਬੀ.ਬੀ.ਐਮ.ਬੀ ਵਿਚ ਪੰਜਾਬ ਦੀ ਸਥਾਈ ਮੈਂਬਰੀ ਵਾਪਸ ਲਿਆਉਣ, ਨਵੇਂ ਤਾਨਾਸ਼ਾਹੀ ਕਾਨੂੰਨਾ ਦੇ ਵਿਰੋਧ, ਸਿੱਖ ਨੌਜਵਾਨਾ ‘ਤੇ ਐਨ.ਐਸ.ਏ ਲਗਾਉਣ ਦਾ ਵਿਰੋਧ ਸਮੇਤ ਨੌਜੁਆਨਾਂ ਦੇ ਬੇਰੁਜਗਾਰੀ ਅਤੇ ਨਸ਼ਿਆਂ ਵਰਗੇ ਅਹਿਮ ਮਸਲਿਆਂ ਬਾਰੇ ਵਿਚਾਰ ਵਿਟਾਦਰਾਂ ਕਰਨ ਦੇ ਲਈ ਪੰਜ ਸੈਮੀਨਾਰ ਕਰਵਾਉਣ ਦਾ ਵੀ ਫੈਸਲਾ ਲਿਆ ਗਿਆ ਹੈ।

ਇਹ ਸੈਮੀਨਾਰ ਸ੍ਰੀ ਅੰਮਿ੍ਰਤਸਰ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ, ਪਟਿਆਲਾ, ਬਠਿੰਡਾ, ਚੰਡੀਗੜ੍ਹ ਵਿਚ ਹੋਣਗੇ। ਇਸ ਤੋਂ ਇਲਾਵਾ 30 ਜੁਲਾਈ ਨੂੰ ਜਥੇ. ਮੋਹਨ ਸਿੰਘ ਤੁੜ ਦੀ ਬਰਸੀ, 20 ਅਗਸਤ ਨੂੰ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ, 24 ਸਤੰਬਰ ਨੂੰ ਜਥੇ. ਗੁਰਚਰਨ ਸਿੰਘ ਟੌਹੜਾ ਦਾ 100ਵਾਂ ਜਨਮ ਮਨਾਉਣ ਦਾ ਫੈਸਲਾ ਵੀ ਕੀਤਾ। ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਪੰਥਕ ਹਿੱਤਾਂ ਦੀ ਰਾਖੀ ਦੇ ਲਈ ਸਾਰਿਆਂ ਨੂੰ ਜਿਆਦਾ ਤੋਂ ਜਿਆਦਾ ਸ਼ੋ੍ਰਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਵੀ ਅਪੀਲ ਕੀਤੀ ਗਈ।

ਮੀਟਿੰਗ ਵਿਚ ਲਏ ਗਏ ਅਹਿਮ ਫੈਸਲਿਆਂ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ ਜਿਹੜੇ ਲੀਡਰ ਸਾਹਿਬਾਨ ਸੁਖਬੀਰ ਸਿੰਘ ਬਾਦਲ ਕਰਕੇ ਪਾਰਟੀ ਛੱਡ ਕੇ ਗਏ ਹਨ ਜਾਂ ਬਿਨਾ ਕਿਸੇ ਦੋਸ਼ ਕਾਰਨ ਪਾਰਟੀ ਵਿਚੋਂ ਕੱਢੇ ਗਏ ਹਨ, ਉਨ੍ਹਾਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਤਾਂ ਕਿ ਵਾਪਸ ਪਾਰਟੀ ਵਿਚ ਆ ਕੇ ਪਾਰਟੀ ਨੂੰ ਮਜਬੂਤ ਕੀਤਾ ਜਾ ਸਕੇ। ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਸਮੁੱਚੇ ਪੰਥਕ ਹਿਤੈਸ਼ੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਹਿੱਸਾ ਬਣਨ ਤਾਂ ਕਿ ਪਾਰਟੀ ਨੂੰ ਸਹੀ ਮੁਕਾਮ ’ਤੇ ਪਹੁੰਚਾਇਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...