September 23, 2026, 10:21 am
----------- Advertisement -----------
HomeNewsBreaking Newsਪੰਜਾਬ 'ਚ ਅੱਜ ਵੀ ਨਹੀਂ ਮੀਂਹ: ਤਾਪਮਾਨ 40 ਡਿਗਰੀ ਤੋਂ ਪਾਰ, ਹੁੰਮਸ...

ਪੰਜਾਬ ‘ਚ ਅੱਜ ਵੀ ਨਹੀਂ ਮੀਂਹ: ਤਾਪਮਾਨ 40 ਡਿਗਰੀ ਤੋਂ ਪਾਰ, ਹੁੰਮਸ ਫੇਰ ਸਤਾਏਗੀ

Published on

----------- Advertisement -----------

ਚੰਡੀਗੜ੍ਹ, 16 ਜੁਲਾਈ 2024 – ਪੰਜਾਬ ਵਿੱਚ ਮੌਨਸੂਨ ਦੀ ਸੁਸਤ ਰਫ਼ਤਾਰ ਅਤੇ ਮੀਂਹ ਦੀ ਕਮੀ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ ਪੰਜਾਬ ਦੇ ਪਠਾਨਕੋਟ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਵੀ ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ ਹੋਰ ਵਧਣ ਦਾ ਅਨੁਮਾਨ ਹੈ। ਨਤੀਜੇ ਵਜੋਂ ਲੋਕਾਂ ਨੂੰ ਹੁੰਮਸ ਦੀ ਮਾਰ ਝੱਲਣੀ ਪਵੇਗੀ।

ਪਰ ਬੁੱਧਵਾਰ ਅਤੇ ਵੀਰਵਾਰ ਨੂੰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ‘ਚ ਦੋਵੇਂ ਦਿਨ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਇਸ ਸਾਲ 101 ਫੀਸਦੀ ਮੀਂਹ ਪੈਣ ਦੀ ਉਮੀਦ ਸੀ। ਪਰ ਇਸ ਦੇ ਉਲਟ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 1 ਜੂਨ ਤੋਂ 15 ਜੁਲਾਈ ਤੱਕ ਪੰਜਾਬ ਵਿੱਚ 34 ਫੀਸਦੀ ਅਤੇ ਹਰਿਆਣਾ ਅਤੇ ਹਿਮਾਚਲ ਵਿੱਚ 35-35 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।

ਅੰਕੜਿਆਂ ਅਨੁਸਾਰ ਪੰਜਾਬ ਵਿੱਚ ਆਮ ਤੌਰ ‘ਤੇ 128.4 ਮਿਲੀਮੀਟਰ ਵਰਖਾ ਹੁੰਦੀ ਹੈ, ਪਰ ਹੁਣ ਤੱਕ ਸਿਰਫ਼ 85.1 ਫ਼ੀਸਦੀ ਵਰਖਾ ਹੀ ਦਰਜ ਕੀਤੀ ਗਈ ਹੈ, ਜੋ ਕਿ 34 ਫ਼ੀਸਦੀ ਘੱਟ ਹੈ। ਇਸੇ ਤਰ੍ਹਾਂ ਹਰਿਆਣਾ ਵਿੱਚ 123.3 ਮਿਲੀਮੀਟਰ ਦੀ ਆਮ ਵਰਖਾ ਦੇ ਮੁਕਾਬਲੇ ਸਿਰਫ਼ 80.2 ਮਿਲੀਮੀਟਰ ਮੀਂਹ ਹੀ ਪਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਆਮ ਤੌਰ ‘ਤੇ 211.5mm ਬਾਰਿਸ਼ ਹੁੰਦੀ ਹੈ ਪਰ ਹੁਣ ਤੱਕ ਸਿਰਫ 137.8mm ਬਾਰਿਸ਼ ਹੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...