July 22, 2026, 10:09 pm
----------- Advertisement -----------
HomeNewsLatest Newsਚੰਡੀਗੜ੍ਹ 'ਚ ਅੱਜ ਰਾਜਪਾਲ ਪੁਰੋਹਿਤ ਕਰਨਗੇ 300 ਵਿਦਿਆਰਥੀਆਂ ਨੂੰ ਸਨਮਾਨਿਤ; ਦਿੱਤੇ ਜਾਣਗੇ...

ਚੰਡੀਗੜ੍ਹ ‘ਚ ਅੱਜ ਰਾਜਪਾਲ ਪੁਰੋਹਿਤ ਕਰਨਗੇ 300 ਵਿਦਿਆਰਥੀਆਂ ਨੂੰ ਸਨਮਾਨਿਤ; ਦਿੱਤੇ ਜਾਣਗੇ ਨਕਦ ਇਨਾਮ ਅਤੇ ਸਰਟੀਫਿਕੇਟ

Published on

----------- Advertisement -----------

ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਅੱਠਵੀਂ ਅਤੇ ਦਸਵੀਂ ਜਮਾਤ ਦੇ 300 ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ। ਇਹ ਸਾਰੇ ਵਿਦਿਆਰਥੀ ਆਪਣੀ ਜਮਾਤ ਵਿੱਚ ਟਾਪਰ ਹਨ। ਜਿਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚੋਂ ਚੁਣਿਆ ਗਿਆ ਹੈ।
ਦੱਸ ਦਈਏ ਕਿ ਇਨ੍ਹਾਂ ਵਿੱਚੋਂ 225 ਵਿਦਿਆਰਥੀ ਪੰਜਾਬ ਦੇ ਹਨ ਜਦਕਿ 75 ਵਿਦਿਆਰਥੀ ਚੰਡੀਗੜ੍ਹ ਦੇ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਰਾਜ ਭਵਨ ਵਿਖੇ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਸਰਟੀਫਿਕੇਟ ਦਿੱਤੇ ਜਾਣਗੇ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਤਰਫੋਂ 10ਵੀਂ ਜਮਾਤ ਵਿੱਚੋਂ ਚੁਣੇ ਗਏ ਵਿਦਿਆਰਥੀਆਂ ਨੂੰ 10,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਜਦੋਂ ਕਿ ਅੱਠਵੀਂ ਜਮਾਤ ਵਿੱਚੋਂ ਚੁਣੇ ਗਏ ਵਿਦਿਆਰਥੀਆਂ ਨੂੰ 5000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਬੱਚਿਆਂ ਨੂੰ ਰਾਜਪਾਲ ਵੱਲੋਂ ਦਸਤਖਤ ਵਾਲਾ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਜਿਨ੍ਹਾਂ 300 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ, ਉਨ੍ਹਾਂ ਵਿੱਚੋਂ 247 ਲੜਕੀਆਂ ਹਨ। ਸਮਾਗਮ ਸਬੰਧੀ ਰਾਜ ਭਵਨ ਵਿਖੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...