ਮੁੰਬਈ ਪੁਣੇ ਐਕਸਪ੍ਰੈੱਸ ਵੇਅ ‘ਤੇ ਯਾਤਰੀ ਬੱਸ ਅਤੇ ਟਰੈਕਟਰ ਵਿਚਾਲੇ ਹੋਈ ਟੱਕਰ ‘ਚ 5 ਲੋਕਾਂ ਦੀ ਮੌਤ ਹੋ ਗਈ। ਜਦਕਿ 7 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੇ ਨਾਲ ਹੀ ਇਸ ਹਾਦਸੇ ‘ਚ 42 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਪੁਲਸ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਬੱਸ ‘ਚ ਸਵਾਰ ਯਾਤਰੀ ਹਾੜ ਇਕਾਦਸ਼ੀ ਮਨਾਉਣ ਲਈ ਪੰਢਰਪੁਰ ਜਾ ਰਹੇ ਸਨ। ਇਸੇ ਦੌਰਾਨ ਪਨਵੇਲ ਨੇੜੇ ਬੱਸ ਇੱਕ ਟਰੈਕਟਰ ਨਾਲ ਟਕਰਾ ਕੇ 20 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ। ਬੱਸ ਵਿੱਚ ਕੁੱਲ 54 ਲੋਕ ਸਵਾਰ ਸਨ। 7 ਗੰਭੀਰ ਜ਼ਖਮੀ ਲੋਕਾਂ ਨੂੰ ਪਨਵੇਲ ਉਪ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬਾਕੀ ਜ਼ਖਮੀਆਂ ਨੂੰ ਐਮਜੀਐਮ ਕਮੋਥੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਕਲਿਆਣ ਡੋਂਬੀਵਾਲੀ ਤੋਂ ਚਾਰ ਯਾਤਰੀ ਬੱਸਾਂ ਇਕਾਦਸ਼ੀ ਮਨਾਉਣ ਲਈ ਪੰਢਰਪੁਰ ਜਾ ਰਹੀਆਂ ਸਨ। ਇਸ ਦੌਰਾਨ ਰਾਤ ਕਰੀਬ ਸਾਢੇ 12 ਵਜੇ ਇਕ ਬੱਸ ਇਕ ਟਰੱਕ ਨਾਲ ਟਕਰਾ ਕੇ ਖਾਈ ਵਿਚ ਜਾ ਡਿੱਗੀ। ਪੁਲਸ ਟੀਮ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।
----------- Advertisement -----------
ਟਰੈਕਟਰ ਨਾਲ ਟਕਰਾਈ ਸ਼ਰਧਾਲੂਆਂ ਨਾਲ ਭਰੀ ਬੱਸ, 20 ਫੁੱਟ ਡੂੰਘੀ ਖੱਡ ‘ਚ ਡਿੱਗੀ; 5 ਦੀ ਮੌਤ
Published on
----------- Advertisement -----------
----------- Advertisement -----------












