September 18, 2026, 7:41 am
----------- Advertisement -----------
HomeNewsBreaking Newsਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮਿਲੀ...

ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਜ਼ਮਾਨਤ

Published on

----------- Advertisement -----------

ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਖੜ੍ਹੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਬਸ ਸਾਮਾਨ ਇਕੱਠਾ ਕਰਨ ਲਈ ਸਮਾਂ ਲਵਾਂਗੇ, ਉਸ ਤੋਂ ਬਾਅਦ ਅਸੀਂ ਦਿੱਲੀ ਲਈ ਰਵਾਨਾ ਹੋਵਾਂਗੇ।

ਦੱਸ ਦਈਏ ਕਿ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਬਣਾਈ ਗਈ ਸਪੈਸ਼ਲ ਟਾਸਕ ਫੋਰਸ (SIT) ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੇ ਕਿਸੇ ਅਧਿਕਾਰੀ ਨੂੰ ਜਾਂਚ ਦੇ ਕੇ ਨਿਆਂ ਦੀ ਕੋਈ ਉਮੀਦ ਨਹੀਂ ਰਹਿੰਦੀ।

ਇਸ ਦੇ ਨਾਲ ਹੀ ਸ਼ੰਭੂ ਸਰਹੱਦ ‘ਤੇ ਲਗਾਈ ਗਈ 8 ਲੇਅਰ ਬੈਰੀਕੇਡਿੰਗ ਨੂੰ ਫਿਲਹਾਲ ਨਹੀਂ ਹਟਾਇਆ ਜਾਵੇਗਾ। 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਦਿਨਾਂ ਦੇ ਅੰਦਰ ਬਾਰਡਰ ਖੋਲ੍ਹਣ ਦਾ ਹੁਕਮ ਦਿੱਤਾ ਸੀ। ਅੱਜ ਇਸ ਦਾ ਆਖਰੀ ਦਿਨ ਹੈ ਪਰ ਹਰਿਆਣਾ ਸਰਕਾਰ ਇਸ ਸਬੰਧੀ ਸੁਪਰੀਮ ਕੋਰਟ ਗਈ ਹੈ। ਸਰਕਾਰ ਹੁਣ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੀ ਹੈ।

ਦਿੱਲੀ ਵੱਲ ਮਾਰਚ ਕਰਨ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜਥੇ ਟਰੈਕਟਰ-ਟਰਾਲੀਆਂ ਵਿੱਚ ਅੰਬਾਲਾ ਨਾਲ ਲੱਗਦੀ ਜੀਂਦ ਅਤੇ ਸ਼ੰਭੂ ਸਰਹੱਦ ਨਾਲ ਲੱਗਦੀ ਖਨੌਰੀ ਸਰਹੱਦ ’ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਟਰੈਕਟਰ-ਟਰਾਲੀਆਂ ਵਿੱਚ 6 ਮਹੀਨਿਆਂ ਦਾ ਰਾਸ਼ਨ ਹੈ।

ਇਸੇ ਦੌਰਾਨ ਭਲਕੇ ਅੰਬਾਲਾ ਵਿੱਚ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

ਕਿਸਾਨਾਂ ਨੇ ਕੱਲ੍ਹ ਅੰਬਾਲਾ ਦੀ ਨਵੀਂ ਅਨਾਜ ਮੰਡੀ ਵਿੱਚ ਜ਼ਮਾਨਤ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ ਅਤੇ ਐਸਪੀ ਨੂੰ ਘੇਰਨ ਦੀ ਚੇਤਾਵਨੀ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...