October 16, 2026, 1:31 am
----------- Advertisement -----------
HomeNewsBreaking News1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ 16 ਜੁਲਾਈ, 2024: (ਬਲਜੀਤ ਮਰਵਾਹਾ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਨਾਲਾ ਦਫਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਹਰਵਿੰਦਰ ਸਿੰਘ ਵਾਸੀ ਕਸਬਾ ਧਨੌਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਇੰਸਪੈਕਟਰਾਂ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਸ ਨੂੰ ਧਮਕੀ ਦਿੱਤੀ ਹੈ ਨਹੀਂ ਤਾਂ ਉਸ ਨੂੰ ਪਿਛਲੇ ਸੀਜ਼ਨ ਦੌਰਾਨ ਟਰੱਕਾਂ ਰਾਹੀਂ ਢੋਆ-ਢੁਆਈ ਦੌਰਾਨ ਕਣਕ ਦੀ ਘਾਟ ਦਿਖਾਉਣ ਦੇ ਬਦਲੇ ਵੱਡੀ ਰਕਮ ਅਦਾ ਕਰਨ ਲਈ ਰਿਕਵਰੀ ਨੋਟਿਸ ਜਾਰੀ ਕਰ ਦਿੱਤਾ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪਨਸਪ ਦੇ ਦੋਵੇਂ ਮੁਲਜ਼ਮ ਇੰਸਪੈਕਟਰਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...