June 24, 2026, 4:47 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ...

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ੳਕਤ ਦੋਸ਼ੀਆਂ ਦੇ ਕਬਜ਼ੇ ਚੋਂ 7 ਕਿਲੋ ਹੈਰੋਇਨ ਅਤੇ ਪੰਜ ਪਿਸਤੌਲ ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ , ਬਰਾਮਦ ਕੀਤੇ ਗਏ ਹਨ।

ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ ਵਾਸੀ ਭੂਰਾ ਕੋਨਾ( ਤਰਨਤਾਰਨ ) ਅਤੇ ਜਗਵੰਤ ਸਿੰਘ ਵਾਸੀ ਮਹਿਦੀਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਕੋਲੋਂ 5 ਜਿੰਦਾ ਕਾਰਤੂਸ ਅਤੇ ਪੰਜ ਮੈਗਜ਼ੀਨ ਬਰਾਮਦ ਕੀਤੇ ਹਨ । ਇਸਦੇ ਨਾਲ ਹੀ ਦੋਸ਼ੀਆਂ ਦੀ ਸਵਿਫਟ ਡਿਜ਼ਾਇਰ ਕਾਰ (ਪੀਬੀ 38 ਡੀ 1759) ਨੂੰ ਵੀ ਜ਼ਬਤ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਖੁਫ਼ੀਆ ਇਤਲਾਹ ਮਿਲੀ ਸੀ ਕਿ ਉਕਤ ਦੋਸ਼ੀ ਆਪਣੀ ਸਵਿਫਟ ਡਿਜ਼ਾਇਰ ਕਾਰ ’ਤੇ ਸਵਾਰ ਹੋ ਕੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ, ਇਸ ’ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਟੀਮ ਨੇ ਘਰਿੰਡਾ ਦੇ ਖੇਤਰ ਪਿੰਡ ਮੁਹਾਵਾ ਦੇ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਸ਼ੀਆਂ ਨੂੰ 5 ਪਿਸਤੌਲ ਅਤੇ ਗੋਲੀ ਸਿੱਕੇ ਸਮੇਤ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਵਲੋਂ ਹਥਿਆਰਾਂ ਦੇ ਨਾਲ-ਨਾਲ ਹੈਰੋਇਨ ਵੀ ਪ੍ਰਾਪਤ ਕੀਤੀ ਗਈ ਸੀ, ਜੋ ਕਿ ਉਨ੍ਹਾਂ ਨੇ ਆਪਣੇ ਘਰ ਦੇ ਨੇੜੇ ਛੁਪਾ ਕੇ ਰੱਖੀ ਹੋਈ ਹੈ। ਉਨ੍ਹਾਂ ਦੇ ਖੁਲਾਸੇ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੁਆਰਾ ਦੱਸੇ ਗਏ ਟਿਕਾਣੇ ’ਤੇ ਛਾਪੇਮਾਰੀ ਕੀਤੀ ਅਤੇ 7 ਕਿਲੋ ਹੈਰੋਇਨ ਬਰਾਮਦ ਕਰ ਲਈ।

ਡੀਜੀਪੀ ਨੇ ਦੱਸਿਆ ਕਿ ਮੁਢਲੀ ਜਾਂਚ ਅਨੁਸਾਰ ਫੜੇ ਗਏ ਦੋਵੇਂ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਤਸਕਰੀ ਕਰਕੇ ਸੂਬੇ ਭਰ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ ਕਰ ਰਹੇ ਸਨ। ਇਸ ਸਬੰਧੀ ਹੋਰ ਵੇਰਵਿਆਂ ਨੂੰ ਸਾਂਝੇ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਅਤੇ ਪਾਕਿਸਤਾਨ ਅਧਾਰਿਤ ਤਸਕਰ ਅਤੇ ਜਿਨ੍ਹਾਂ ਨੂੰ ਗ੍ਰਿਫਤਾਰ ਕੀਤੇ ਇਨ੍ਹਾਂ ਵਿਅਕਤੀਆਂ ਨੇ ਹਥਿਆਰਾਂ ਦੀ ਇਹ ਖੇਪ ਪਹੁੰਚਾਉਣ ਸੀ, ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ । ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68 ਐਫ ਤਹਿਤ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਗੈਰ-ਕਾਨੂੰਨੀ ਢੰਗ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਇੱਕ ਮਾਮਲਾ ਐਫ.ਆਈ.ਆਰ. 170 ਮਿਤੀ 16/7/2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...