July 4, 2026, 12:25 am
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼

Published on

----------- Advertisement -----------

ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਲਗਾਤਾਰ ਹੀ ਪੰਜਾਬ ਪੁਲਿਸ ਉਪਰਾਲੇ ਕਰ ਰਹੀ ਹੈ ਤੇ ਨਾਕੇਬੰਦੀਆਂ ਕਰਕੇ ਨਸ਼ਾ ਤਸਕਰਾਂ ਦੇ ਉੱਪਰ ਨਕੇਲ ਵੀ ਕੱਸ ਰਹੀ ਹੈ। ਇਸ ਦੌਰਾਨ ਵੱਖ-ਵੱਖ ਮਾਮਲਿਆਂ ਦੇ ਵਿੱਚ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਢਾਈ ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਦੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਕੋਲੋਂ 470 ਗ੍ਰਾਮ ਹੈਰੋਇਨ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਅਤੇ ਉਸ ਵਿਅਕਤੀ ਦੀ ਪਹਿਚਾਣ ਤੇਜ਼ਬੀਰ ਸਿੰਘ ਦੇ ਰੂਪ ਵਿੱਚ ਹੋਈ ਹੈ।

ਜਦਕਿ ਪੁਲਿਸ ਨੇ ਦੂਸਰੇ ਵਿਅਕਤੀ ਤੋਂ 950 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਅਤੇ ਉਸ ਵਿਅਕਤੀ ਦੀ ਪਹਿਚਾਨ ਅਜੇ ਸਿੰਘ ਉਰਫ ਅਜੇ ਦੇ ਰੂਪ ਵਿੱਚ ਹੋਈ ਹੈ। ਇਸੇ ਤਰੀਕੇ ਹੀ ਪੁਲਿਸ ਨੇ ਇੱਕ ਹੋਰ ਵਿਅਕਤੀ ਕੋਲੋਂ ਹੈਰੋਇਨ ਅਤੇ ਇੱਕ ਪਿਸਤੋਲ ਤੇ ਇੱਕ ਕਾਰ ਸਮੇਤ ਉਸ ਵਿਅਕਤੀ ਨੂੰ ਕਾਬੂ ਕੀਤਾ ਤੇ ਉਸ ਵਿਅਕਤੀ ਦੀ ਪਹਿਚਾਣ ਰਜਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਥਾਣਾ ਮੱਖੂ ਤੋਂ ਫਰਾਰ ਇੱਕ ਵਿਅਕਤੀ ਨੂੰ ਵੀ ਪੁਲਿਸ ਨੇ ਕਾਬੂ ਕੀਤਾ ਹੈ। ਅਤੇਚਾਰਾਂ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਭਗੋੜੇ ਵਿਅਕਤੀ ਨੂੰ ਸੰਬੰਧਿਤ ਥਾਣੇ ਦੇ ਹਵਾਲੇ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬੋਲਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਦਿਨੀ ਅੰਮ੍ਰਿਤਸਰ ਦੇ ਇੱਕ ਹੋਟਲ ਦੇ ਵਿੱਚ ਪੁਲਿਸ ਵੱਲੋਂ ਰੇਡ ਕੀਤਾ ਗਿਆ ਸੀ ਤੇ ਉੱਥੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ ਇਸ ਦੌਰਾਨ ਪੁਲਿਸ ਨੇ ਜਦੋਂ ਲੜਕੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਿੰਨ ਲੜਕੀਆਂ ਵੱਲੋਂ ਦੋ ਵਿਦੇਸ਼ੀ ਲੜਕੀਆਂ ਨੂੰ ਛੱਤ ਤੋਂ ਸੁੱਟ ਦਿੱਤਾ ਗਿਆ। ਜਿਸ ਕਰਕੇ ਦੋਨੋਂ ਲੜਕਿਆਂ ਗੰਭੀਰ ਰੂਪ ਵਿੱਚ ਜ਼ਖਮੀ ਹੋਈਆਂ ਉਹਨਾਂ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਤੇ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਪੁਲਿਸ ਨੇ ਬਾਕੀ ਤਿੰਨ ਵਿਦੇਸ਼ੀ ਲੜਕੀਆਂ ਦੇ ਉੱਪਰ ਵੀ ਮਾਮਲਾ ਦਰਜ ਕੀਤਾ ਹੈ ਤੇ ਹੋਟਲ ਮਾਲਕ ਤੇ ਵੀ ਮਾਮਲਾ ਦਰਜ ਕੀਤਾ ਹੈ। ਅਤੇ ਹੋਟਲ ਦੀ ਰਿਸੈਪਸ਼ਨ ਤੇ ਕੰਮ ਕਰਨ ਵਾਲੇ ਵਿਅਕਤੀ ਨੂੰ ਵੀ ਕਾਬੂ ਕੀਤਾ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਵਿੱਚ ਕਿਸੇ ਵੀ ਤਰੀਕੇ ਦਾ ਕੋਈ ਵੀ ਨਜਾਇਜ ਧੰਦਾ ਜਾਂ ਨਜਾਇਜ਼ ਕਾਰੋਬਾਰ ਨਹੀਂ ਚੱਲਣ ਦਿੱਤਾ ਜਾਵੇਗਾ ਤੇ ਨਜਾਇਜ਼ ਧੰਦਾ ਕਰਨ ਵਾਲਿਆਂ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ ਪੁਲਿਸ ਸਖਤ ਤੋਂ ਸਖਤ ਕਾਰਵਾਈ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...