September 29, 2026, 2:38 pm
----------- Advertisement -----------
HomeNewsLatest Newsਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਲੇਜ਼ਰ ਸ਼ੋ ਚਲਾਉਣ ਵਾਲੇ ਮੈਰਿਜ ਪੈਲਸਾਂ ਖਿਲਾਫ...

ਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਲੇਜ਼ਰ ਸ਼ੋ ਚਲਾਉਣ ਵਾਲੇ ਮੈਰਿਜ ਪੈਲਸਾਂ ਖਿਲਾਫ ਹੋਵੇਗਾ ਪਰਚਾ ਦਰਜ

Published on

----------- Advertisement -----------

ਅੰਮ੍ਰਿਤਸਰ 17 ਜੁਲਾਈ- ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਚੌਗਿਰਦੇ ਵਿੱਚ ਲੇਜਰ ਸ਼ੋਅ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਏਅਰਪੋਰਟ ਇਨਵਾਇਰਮੈਂਟ ਕਮੇਟੀ ਦੀ ਮੀਟਿੰਗ ਵਿੱਚ ਜਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਮੁੱਦਾ ਉਠਾਇਆ ਕਿ ਬੀਤੇ ਕੁਝ ਦਿਨਾਂ ਤੋਂ ਹਵਾਈ ਅੱਡੇ ਦੇ ਨੇੜੇ ਮੈਰਜ ਪੈਲਸਾਂ ਵਿੱਚ ਚਲਦੇ ਲੇਜ਼ਰ ਸ਼ੋਅ ਰਾਤ ਨੂੰ ਉਤਰਨ ਅਤੇ ਚੜਨ ਵਾਲੀਆਂ ਫਲਾਈਟਾਂ ਦੇ ਪਾਇਲਟਾਂ ਲਈ ਵੱਡੀ ਪਰੇਸ਼ਾਨੀ ਅਤੇ ਖਤਰੇ ਦਾ ਕਾਰਨ ਬਣ ਰਹੇ ਹਨ, ਨੂੰ ਸੁਣਦੇ ਹੋਏ ਡਿਪਟੀ ਕਮਿਸ਼ਨਰ ਥੋਰੀ ਨੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੋ ਵੀ ਮੈਰਿਜ ਪੈਲਸ ਜਾਂ ਆਮ ਵਿਅਕਤੀ ਅਜਿਹਾ ਗੁਨਾਹ ਕਰੇਗਾ , ਉਸ ਖਿਲਾਫ ਪਰਚਾ ਦਰਜ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਜਹਾਜ ਦੀ ਉਡਾਨ ਅਤੇ ਲੈਂਡਿੰਗ ਨੂੰ ਸੁਰੱਖਿਆ ਰੱਖਣ ਲਈ ਇਹ ਜਰੂਰੀ ਹੈ ਕਿ ਕੋਈ ਵੀ ਵਾਧੂ ਲਾਈਟ ਪਾਇਲਟ ਨੂੰ ਪ੍ਰਭਾਵਿਤ ਨਾ ਕਰੇ ਅਤੇ ਜੇਕਰ ਕੋਈ ਪ੍ਰਭਾਵਿਤ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕਰਨੀ ਜਰੂਰੀ ਹੈ।

ਉਹਨਾਂ ਹਵਾਈ ਅੱਡਾ ਅਧਿਕਾਰੀਆਂ ਵੱਲੋਂ ਕੀਤੀ ਗਈ ਮੰਗ ਜਿਸ ਵਿੱਚ ਹਵਾਈ ਅੱਡੇ ਦੇ ਆਲੇ ਦੁਆਲੇ ਵਿਚੋਂ ਪੰਛੀਆਂ ਦੀ ਆਮਦ ਘੱਟ ਕਰਨ ਲਈ, ਸਾਫ ਸਫਾਈ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡਾ ਇੰਟਰਨੈਸ਼ਨਲ ਫਲਾਈਟਾਂ ਦੇ ਆਉਣ ਨਾਲ ਉੱਤਰੀ ਭਾਰਤ ਲਈ ਵੱਡਾ ਸੰਪਰਕ ਬਣ ਰਿਹਾ ਹੈ ਅਤੇ ਇਸ ਦੀ ਤਰੱਕੀ ਵਿੱਚ ਕੋਈ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...