November 23, 2026, 12:37 am
----------- Advertisement -----------
HomeNewsBreaking Newsਹਿਸਾਰ 'ਚ ਇਲੈਕਟ੍ਰਿਕ ਵਾਹਨ ਨੂੰ ਚਾਰਜ ਕਰਦੇ ਸਮੇਂ ਕਰੰਟ ਨਾਲ ਨੌਜਵਾਨ ਦੀ...

ਹਿਸਾਰ ‘ਚ ਇਲੈਕਟ੍ਰਿਕ ਵਾਹਨ ਨੂੰ ਚਾਰਜ ਕਰਦੇ ਸਮੇਂ ਕਰੰਟ ਨਾਲ ਨੌਜਵਾਨ ਦੀ ਮੌਤ

Published on

----------- Advertisement -----------

ਹਿਸਾਰ ‘ਚ ਇਲੈਕਟ੍ਰਿਕ ਵਾਹਨ ਨੂੰ ਚਾਰਜ ਕਰਦੇ ਸਮੇਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਚਾਰਜ ਕਰਦੇ ਸਮੇਂ ਉਸਦਾ ਹੱਥ ਕਾਰ ਨੂੰ ਛੂਹ ਗਿਆ। ਇਸ ਹਾਦਸੇ ਵਿੱਚ ਦੋ ਕੁੱਤਿਆਂ ਦੀ ਵੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ 28 ਸਾਲਾ ਰੋਹਿਤ ਵਜੋਂ ਹੋਈ ਹੈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਵਿੱਚ ਨੌਜਵਾਨ ਬਿਜਲੀ ਦਾ ਕਰੰਟ ਲੱਗਣ ਤੋਂ ਬਾਅਦ ਦਰਦ ਨਾਲ ਤੜਫਦਾ ਨਜ਼ਰ ਆ ਰਿਹਾ ਹੈ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਮ੍ਰਿਤਕ 2 ਸਾਲਾਂ ਤੋਂ ਮੱਧ ਪ੍ਰਦੇਸ਼ ‘ਚ ਰਹਿ ਰਿਹਾ ਸੀ। ਉਹ ਕੁਝ ਦਿਨ ਪਹਿਲਾਂ ਹੀ ਕੰਮ ਲਈ ਹਿਸਾਰ ਆਇਆ ਸੀ। ਮ੍ਰਿਤਕ 3 ਸਾਲ ਦੇ ਬੱਚੇ ਦਾ ਪਿਤਾ ਸੀ।

ਹਾਂਸੀ ਦੇ ਭਟੋਲ ਦੀ ਰਹਿਣ ਵਾਲੀ ਅਨੀਤਾ ਨੇ ਦੱਸਿਆ ਕਿ ਉਸ ਦਾ ਭਰਾ ਰੋਹਿਤ ਉਰਫ ਗੋਲਡੀ ਬਚਪਨ ਤੋਂ ਹੀ ਹਿਸਾਰ ‘ਚ ਰਹਿ ਰਿਹਾ ਸੀ। ਹੁਣ ਕਰੀਬ 2 ਸਾਲ ਤੋਂ ਉਹ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਦੇ ਪਿੰਡ ਛਤਰਪੁਰ ਵਿੱਚ ਆਪਣੇ ਬੱਚਿਆਂ ਨਾਲ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਉਹ ਕੰਮ ਲਈ ਇਕੱਲਾ ਹੀ ਹਿਸਾਰ ਆਇਆ ਸੀ। ਫ਼ੋਨ ਬੰਦ ਹੋਣ ਕਾਰਨ ਉਹ ਆਪਣੇ ਪਰਿਵਾਰ ਨਾਲ ਗੱਲ ਨਹੀਂ ਕਰ ਸਕਿਆ।

ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਅੱਜ ਸੂਚਨਾ ਮਿਲੀ ਸੀ ਕਿ ਰਾਤ ਸਮੇਂ ਹੌਂਡਾਰਾਮ ਹੋਟਲ ਮਾਡਲ ਟਾਊਨ ਨੇੜੇ ਕਾਰ ਤੋਂ ਕਰੰਟ ਲੱਗਣ ਨਾਲ ਭਰਾ ਰੋਹਿਤ ਉਰਫ ਗੋਲਡੀ ਦੀ ਮੌਤ ਹੋ ਗਈ ਸੀ। ਗੋਵਿੰਦ ਨਗਰ ਦੇ ਰਹਿਣ ਵਾਲੇ ਕਾਲੀ ਉਰਫ ਕਾਲੂ ਨੇ ਆਪਣੀ ਕਾਰ ਟਾਟਾ ਏਸ ਨੂੰ ਚਾਰਜ ਕਰਨ ਲਈ ਪਲੱਗ ਇਨ ਰੱਖਿਆ ਹੋਇਆ ਸੀ। ਬਿਜਲੀ ਦਾ ਕਰੰਟ ਲੱਗਣ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ।

ਅਨੀਤਾ ਨੇ ਦੱਸਿਆ ਕਿ ਕਾਲੂ ਨੇ ਕਾਰ ‘ਚ ਲਗਾਏ ਚਾਰਜਰ ਕਾਰਨ ਉਸ ਦੀ ਪੂਰੀ ਕਾਰ ਕਰੰਟ ਲੱਗ ਗਈ। ਜਿਵੇਂ ਹੀ ਉਸ ਦੇ ਭਰਾ ਦਾ ਹੱਥ ਕਾਰ ਨੂੰ ਛੂਹਿਆ ਤਾਂ ਉਸ ਨੂੰ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ। ਗੋਲਡੀ ਤੋਂ ਇਲਾਵਾ ਦੋ ਆਵਾਰਾ ਕੁੱਤਿਆਂ ਦੀ ਵੀ ਗੱਡੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ।

ਥਾਣਾ ਅਰਬਨ ਅਸਟੇਟ ਦੀ ਪੁਲੀਸ ਨੇ ਮ੍ਰਿਤਕ ਦੀ ਭੈਣ ਅਨੀਤਾ ਦੇ ਬਿਆਨਾਂ ’ਤੇ ਧਾਰਾ 106, 325 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...