June 17, 2026, 3:10 pm
----------- Advertisement -----------
HomePunjabbusinessਭਾਰਤ ਦੇ ਇਸ ਸੂਬੇ 'ਚ ਲੋਕ ਨਹੀਂ ਦਿੰਦੇ Income ਟੈਕਸ, ਜਾਣੋ ਕੀ...

ਭਾਰਤ ਦੇ ਇਸ ਸੂਬੇ ‘ਚ ਲੋਕ ਨਹੀਂ ਦਿੰਦੇ Income ਟੈਕਸ, ਜਾਣੋ ਕੀ ਹੈ ਇਸ ਪਿੱਛੇ ਕਾਰਨ

Published on

----------- Advertisement -----------

ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 31 ਜੁਲਾਈ ਹੌਲੀ-ਹੌਲੀ ਨੇੜੇ ਆ ਰਹੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੇ ਪਿਛਲੇ ਕੁਝ ਦਿਨਾਂ ਵਿੱਚ ਆਪਣੀ ਆਈ.ਟੀ.ਆਰ. ਭਰ ਦਿੱਤੀ ਹੈ ਅਤੇ ਕੁਝ ਲੋਕ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਭਰਨ ਦੀ ਯੋਜਨਾ ਬਣਾ ਰਹੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਸਾਡੇ ਦੇਸ਼ ਵਿੱਚ ਇੱਕ ਅਜਿਹਾ ਰਾਜ ਹੈ ਜਿੱਥੇ ਲੋਕਾਂ ਦੀ ਸਾਰੀ ਆਮਦਨ ਉਨ੍ਹਾਂ ਦੀਆਂ ਜੇਬਾਂ ਵਿੱਚ ਰਹਿੰਦੀ ਹੈ। ਭਾਵ ਉਨ੍ਹਾਂ ਨੂੰ ਆਮਦਨ ਕਰ ਵਜੋਂ ਇੱਕ ਰੁਪਇਆ ਵੀ ਨਹੀਂ ਦੇਣਾ ਪੈਂਦਾ। ਤਾਂ ਆਓ ਜਾਣਦੇ ਹਾਂ ਕਿ ਇਹ ਕਿਹੜਾ ਸੂਬਾ ਹੈ?
ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਸਿੱਕਮ ਭਾਰਤ ਦਾ ਇਕਲੌਤਾ ਰਾਜ ਹੈ ਜੋ ਆਪਣੇ ਮੂਲ ਨਿਵਾਸੀਆਂ ਨੂੰ ਆਮਦਨ ਕਰ ਤੋਂ ਛੋਟ ਦਿੰਦਾ ਹੈ। ਇਹ ਛੋਟ 1950 ਵਿੱਚ ਭਾਰਤ-ਸਿੱਕਮ ਸ਼ਾਂਤੀ ਸਮਝੌਤੇ ਅਤੇ 1975 ਵਿੱਚ ਸਿੱਕਮ ਦੇ ਭਾਰਤ ਵਿੱਚ ਮੁਕੰਮਲ ਰਲੇਵੇਂ ਤੋਂ ਬਾਅਦ ਦਿੱਤੀ ਗਈ ਸੀ।
ਦੱਸ ਦਈਏ ਕਿ ਸਿੱਕਮ ਦੇ ਮੂਲ ਨਿਵਾਸੀ, ਜਿਨ੍ਹਾਂ ਨੂੰ “ਸਿੱਕਮੀ” ਵਜੋਂ ਜਾਣਿਆ ਜਾਂਦਾ ਹੈ, ਇਸ ਆਮਦਨ ਟੈਕਸ ਛੋਟ ਲਈ ਯੋਗ ਹਨ। ਸਿੱਕਮੀ ਬਣਨ ਲਈ ਕਈ ਮਾਪਦੰਡ ਪੂਰੇ ਕਰਨੇ ਪੈਂਦੇ ਹਨ। ਇਨ੍ਹਾਂ ਵਿੱਚ ਉਹ ਲੋਕ ਸ਼ਾਮਲ ਹਨ ਜੋ ਸਿੱਕਮ ਵਿੱਚ ਪੈਦਾ ਹੋਏ ਹਨ ਜਾਂ ਉਨ੍ਹਾਂ ਦੇ ਮਾਤਾ-ਪਿਤਾ ਸਿੱਕਮੀ ਹਨ। ਉਹ ਘੱਟੋ-ਘੱਟ 15 ਸਾਲਾਂ ਤੋਂ ਸਿੱਕਮ ਵਿੱਚ ਰਹਿ ਰਹੇ ਹੋਣ। ਉਨ੍ਹਾਂ ਕੋਲ ਸਿੱਕਮ ਸਰਕਾਰ ਦੁਆਰਾ ਜਾਰੀ ਸਿੱਕਮ ਨਾਗਰਿਕਤਾ ਸਰਟੀਫਿਕੇਟ ਹੋਣਾ ਚਾਹੀਦਾ ਹੈ।
ਇਹ ਛੋਟ ਇਸ ਰਾਜ ਵਿੱਚ ਅਣਮਿੱਥੇ ਸਮੇਂ ਲਈ ਜਾਰੀ ਰਹਿਣ ਦੀ ਉਮੀਦ ਹੈ। ਭਾਰਤ ਸਰਕਾਰ ਨੇ ਇਸ ਟੈਕਸ ਛੋਟ ਨੂੰ ਵਾਪਸ ਲੈਣ ਦਾ ਕੋਈ ਸੰਕੇਤ ਨਹੀਂ ਦਿੱਤਾ ਹੈ। ਇਹ ਛੋਟ ਸਿਰਫ ਸਿੱਕਮ ਦੇ ਮੂਲ ਨਿਵਾਸੀਆਂ ‘ਤੇ ਲਾਗੂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...