November 19, 2026, 1:41 am
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ ਬੀਕੇਆਈ-ਮੋਡਿਊਲ ਦੇ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ...

ਪੰਜਾਬ ਪੁਲਿਸ ਨੇ ਬੀਕੇਆਈ-ਮੋਡਿਊਲ ਦੇ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ: (ਬਲਜੀਤ ਮਰਵਾਹਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸਮਰਥਕ ਅੱਤਵਾਦੀ ਮਾਡਿਊਲ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਅਮਰੀਕਾ ਅਧਾਰਤ ਲੋੜੀਂਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਅਨ, ਜੋ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਨਜ਼ਦੀਕੀ ਸਹਿਯੋਗੀ ਹੈ, ਆਪਣੇ ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਨਾਲ ਮਿਲ ਕੇ ਚਲਾ ਰਿਹਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਵਾਸੀ ਘਣੀਏ ਕੇ ਬਾਂਗਰ, ਬਟਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ‘ਚੋਂ ਇੱਕ .32 ਬੋਰ ਦਾ ਪਿਸਤੌਲ ਸਮੇਤ ਦੋ ਮੈਗਜ਼ੀਨਾਂ, 9 ਜਿੰਦਾ ਕਾਰਤੂਸ ਅਤੇ ਇੱਕ ਗੋਲੀ ਦਾ ਖਾਲੀ ਖੋਲ ਬਰਾਮਦ ਕਰਨ ਤੋਂ ਇਲਾਵਾ ਉਸਦਾ ਰਾਇਲ ਐਨਫੀਲਡ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਹੈਪੀ ਪਾਸੀਅਨ ਆਪਣੇ ਸਾਥੀ ਰੇਸ਼ਮ ਸਿੰਘ ਨਾਲ ਮਿਲ ਕੇ ਪੰਜਾਬ ਵਿੱਚ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ ਅਤੇ ਇਸ ਮੰਤਵ ਲਈ ਉਨ੍ਹਾਂ ਨੇ ਆਪਣੇ ਪਿਆਦੇ ਵਿਕਰਮਜੀਤ ਸਿੰਘ, ਜੋ ਆਪਣੇ ਬੁਲੇਟ ਮੋਟਰਸਾਈਕਲ ‘ਤੇ ਚਮਰੰਗ ਰੋਡ, ਅੰਮ੍ਰਿਤਸਰ ਵੱਲ ਜਾ ਰਿਹਾ ਹੈ, ਨੂੰ ਇਹ ਕੰਮ ਸੌਂਪਿਆ ਸੀ।  

ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਇਸ ਖੇਤਰ ਦੀ ਘੇਰਾਬੰਦੀ ਕਰਕੇ ਮੁਲਜ਼ਮ ਵਿਕਰਮਜੀਤ ਸਿੰਘ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪਿਸਤੌਲ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਵਿਦੇਸ਼ੀ ਸੰਚਾਲਕਾਂ ਦੇ ਨਿਰਦੇਸ਼ਾਂ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਪਤਾ ਲੱਗਾ ਹੈ ਕਿ ਦੋਸ਼ੀ ਵਿਕਰਮਜੀਤ ਪਿਛਲੇ 5-6 ਸਾਲਾਂ ਤੋਂ ਰੇਸ਼ਮ ਸਿੰਘ ਦੇ ਸੰਪਰਕ ਵਿਚ ਸੀ ਅਤੇ ਕੁਝ ਮਹੀਨੇ ਪਹਿਲਾਂ ਰੇਸ਼ਮ ਸਿੰਘ ਨੇ ਉਸ ਨੂੰ ਹੈਪੀ ਪਾਸੀਅਨ ਨਾਲ ਮਿਲ ਕੇ ਅਪਰਾਧਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਕਿਹਾ ਸੀ। ਉਹਨਾਂ ਅੱਗੇ ਨੇ ਦੱਸਿਆ ਕਿ ਹੈਪੀ ਪਾਸੀਅਨ ਆਪਣੇ ਗੈਂਗ ਮੈਂਬਰਾਂ ਨੂੰ ਹਥਿਆਰਾਂ ਅਤੇ ਗੋਲੀ-ਸਿੱਕਾ ਸਪਲਾਈ ਕਰਨ ਦਾ ਪ੍ਰਬੰਧ ਕਰਦਾ ਰਿਹਾ ਹੈ ਅਤੇ ਇਸੇ ਤਹਿਤ ਮੁਲਜ਼ਮ ਵਿਕਰਮਜੀਤ ਸਿੰਘ ਨੇ ਹਾਲ ਹੀ ਵਿੱਚ ਹੈਪੀ ਪਾਸੀਅਨ ਦੀਆਂ ਅਪਰਾਧਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਖੇਪ ਪ੍ਰਾਪਤ ਕੀਤੀ ਸੀ।

ਇਸ ਸਬੰਧੀ ਐਫ.ਆਈ.ਆਰ. ਨੰਬਰ 43 ਮਿਤੀ 16.07.2024 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਐਕਟ ਦੀ ਧਾਰਾ 61 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...