August 6, 2026, 12:21 am
----------- Advertisement -----------
HomeNewsBreaking Newsਖੰਨਾ 'ਚ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਨੇ ਕੀਤੀ ਆਤਮ-ਹੱਤਿਆ, ਖਾਧਾ ਜ਼ਹਿਰੀਲਾ ਪਦਾਰਥ

ਖੰਨਾ ‘ਚ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਨੇ ਕੀਤੀ ਆਤਮ-ਹੱਤਿਆ, ਖਾਧਾ ਜ਼ਹਿਰੀਲਾ ਪਦਾਰਥ

Published on

----------- Advertisement -----------

ਖੰਨਾ ਵਿੱਚ ਇੱਕ ਪ੍ਰਿੰਟਿੰਗ ਪ੍ਰੈਸ ਮਾਲਕ ਨੇ ਪੈਸਿਆਂ ਦੇ ਲੈਣ-ਦੇਣ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਮਿਤ ਸਿਆਲ (52) ਵਾਸੀ ਗੁਲਮੋਹਰ ਨਗਰ ਖੰਨਾ ਵਜੋਂ ਹੋਈ ਹੈ। ਅਮਿਤ ਨੇ ਆਪਣੇ ਛੋਟੇ ਭਰਾ ਦੀ ਫੈਕਟਰੀ ਜਾ ਕੇ ਸਲਫਾਸ ਖਾ ਲਈ। ਉਸ ਨੂੰ ਤਿੰਨ ਹਸਪਤਾਲ ਲਿਜਾਇਆ ਗਿਆ ਪਰ ਬਚਾਇਆ ਨਹੀਂ ਜਾ ਸਕਿਆ।

ਦੱਸ ਦਈਏ ਅਮਿਤ ਸਿਆਲ ਦਾ ਖੰਨਾ ਦੇ ਸਬਜ਼ੀ ਵਿਕਰੇਤਾ ਰਿੰਕੂ ਲਖੀਆ ਨਾਲ ਪੈਸਿਆਂ ਦਾ ਲੈਣ-ਦੇਣ ਹੋਣ ਦੀ ਖਬਰ ਹੈ। ਇਸ ਮਾਮਲੇ ‘ਚ ਰਿੰਕੂ ਲੱਖੀਆ ਅਮਿਤ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਦਾ ਸੀ। ਸਮਾਜ ਵਿਚ ਉਸ ਨੂੰ ਬਦਨਾਮ ਕਰ ਰਿਹਾ ਸੀ। ਇਸ ਤੋਂ ਦੁਖੀ ਹੋ ਕੇ ਅਮਿਤ ਸਿਆਲ ਨੇ ਖੁਦਕੁਸ਼ੀ ਕਰ ਲਈ। ਸੁਸਾਈਡ ਨੋਟ ਵਿੱਚ ਰਿੰਕੂ ਲਖੀਆ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਗਿਆ ਸੀ।

ਸਿਟੀ ਥਾਣਾ 2 ਦੀ ਪੁਲਸ ਨੇ ਮ੍ਰਿਤਕ ਦੇ ਭਰਾ ਰਜਨੀਸ਼ ਸਿਆਲ ਦੇ ਬਿਆਨਾਂ ‘ਤੇ ਰਿੰਕੂ ਲੱਖਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਰਜਨੀਸ਼ ਅਨੁਸਾਰ ਉਸ ਦੇ ਭਰਾ ਅਮਿਤ ਨੇ ਉਸ ਨੂੰ ਬੁੱਕਸ ਮਾਰਕੀਟ ਸਥਿਤ ਸਿਆਲ ਪ੍ਰਿੰਟਿੰਗ ਪ੍ਰੈੱਸ ‘ਤੇ ਬਿਠਾਇਆ ਅਤੇ ਖੰਨਾ ਖੁਦ ਖੁਰਦ ਸਥਿਤ ਉਸ ਦੀ ਫੈਕਟਰੀ ‘ਚ ਚਲਾ ਗਿਆ।

ਉਥੋਂ ਉਸ ਦੇ ਭਰਾ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਉਹ ਰਿੰਕੂ ਲੱਖੀਆ ਤੋਂ ਬਹੁਤ ਪਰੇਸ਼ਾਨ ਹੈ ਅਤੇ ਉਸ ਨੇ ਸਲਫਾਸ ਦੀਆਂ ਤਿੰਨ ਗੋਲੀਆਂ ਨਿਗਲ ਲਈਆਂ ਹਨ। ਸੁਸਾਈਡ ਨੋਟ ਉਸਦੀ ਜੇਬ ਵਿੱਚ ਹੈ। ਉਹ ਤੁਰੰਤ ਐਕਟਿਵਾ ’ਤੇ ਫੈਕਟਰੀ ਚਲਾ ਗਿਆ। ਉਥੋਂ ਉਹ ਆਪਣੇ ਭਰਾ ਅਮਿਤ ਨੂੰ ਪੀਰਖਾਨਾ ਰੋਡ ‘ਤੇ ਸਥਿਤ ਨਿੱਜੀ ਹਸਪਤਾਲ ਲੈ ਗਿਆ। ਉਥੋਂ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ।

ਸਿਵਲ ਹਸਪਤਾਲ ‘ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੇ ਭਰਾ ਨੂੰ ਰੈਫਰ ਕਰ ਦਿੱਤਾ ਗਿਆ। ਉਹ ਆਪਣੇ ਭਰਾ ਅਮਿਤ ਨੂੰ ਆਈ.ਵੀ.ਵਾਈ ਹਸਪਤਾਲ ਲੈ ਗਿਆ। ਉਥੇ ਉਸ ਦੇ ਭਰਾ ਦੀ ਮੌਤ ਹੋ ਗਈ। ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਰਿੰਕੂ ਲੱਖਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...