July 4, 2026, 12:21 am
----------- Advertisement -----------
HomeNewsLatest News10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 18 ਜੁਲਾਈ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਭਰਾ ਮਦਨ ਲਾਲ, ਏ.ਐਸ.ਆਈ. ਵਿਰੁੱਧ ਫਿਰੋਜ਼ਪੁਰ ਥਾਣਾ ਸ਼ਹਿਰੀ ਵਿਖੇ ਜੁਲਾਈ 2023 ਵਿੱਚ ਪੁਲਿਸ ਕੇਸ ਦਰਜ ਹੋਇਆ ਸੀ ਅਤੇ ਉਕਤ ਏ.ਐਸ.ਆਈ. ਗੁਰਮੇਲ ਸਿੰਘ ਇਸ ਮੁਕੱਦਮੇ ਵਿੱਚ ਤਫਤੀਸ਼ੀ ਅਫਸਰ (ਆਈ.ਓ.) ਸੀ। ਬੁਲਾਰੇ ਨੇ ਦੱਸਿਆ ਕਿ ਉਕਤ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਦੇ ਭਰਾ ਖ਼ਿਲਾਫ਼ ਇਹ ਕੇਸ ਦਰਜ ਹੋਣ ਸਮੇਂ ਵੀ 10 ਹਜ਼ਾਰ ਰੁਪਏ ਲਏ ਸਨ। ਇਸ ਮੁਕੱਦਮੇ ਦੌਰਾਨ ਸ਼ਿਕਾਇਤਕਰਤਾ ਦੇ ਭਰਾ ਦੀ ਇੱਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਉਕਤ ਆਈ.ਓ. ਗੁਰਮੇਲ ਸਿੰਘ ਨੇ ਉਸਦੇ ਭਰਾ ਦੀ ਮੌਤ ਬਾਰੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨੀ ਸੀ ਤਾਂ ਜੋ ਪਰਿਵਾਰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲੈਣ ਲਈ ਅਰਜ਼ੀ ਦੇ ਸਕੇ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵੱਲੋਂ ਇਸ ਕੰਮ ਬਦਲੇ ਵੀ 10,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐਸਆਈ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...