June 10, 2026, 1:27 am
----------- Advertisement -----------
HomeNewsBreaking Newsਪਟੜੀ ਤੋਂ ਉਤਰੀ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਰੇਲਗੱਡੀ, 5 ਦੀ ਮੌਤ; 25 ਜ਼ਖਮੀ

ਪਟੜੀ ਤੋਂ ਉਤਰੀ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਰੇਲਗੱਡੀ, 5 ਦੀ ਮੌਤ; 25 ਜ਼ਖਮੀ

Published on

----------- Advertisement -----------

ਯੂਪੀ ਦੇ ਗੋਂਡਾ ਵਿੱਚ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਦੇ ਡੱਬੇ ਪਟੜੀ ਤੋਂ ਉਤਰ ਗਏ। ਇਨ੍ਹਾਂ ‘ਚੋਂ 3 ਡੱਬੇ ਪਲਟ ਗਏ। ਇਸ ਹਾਦਸੇ ‘ਚ 5 ਯਾਤਰੀਆਂ ਦੀ ਮੌਤ ਹੋ ਗਈ ਅਤੇ 25 ਜ਼ਖਮੀ ਹੋ ਗਏ। 2 ਯਾਤਰੀਆਂ ਦੀਆਂ ਲੱਤਾਂ ਕੱਟੀਆਂ ਗਈਆਂ। ਐਸਡੀਐਮ ਮਾਨਕਪੁਰ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਐਸਪੀ ਵਿਨੀਤ ਜੈਸਵਾਲ ਨੇ ਦੱਸਿਆ ਕਿ ਮੋਤੀਗੰਜ ਇਲਾਕੇ ਵਿੱਚ ਟਰੇਨ ਦੇ ਪਟੜੀ ਤੋਂ ਉਤਰਨ ਕਾਰਨ ਇਹ ਹਾਦਸਾ ਵਾਪਰਿਆ। ਕਰੀਬ 10-12 ਡੱਬੇ ਪਟੜੀ ਤੋਂ ਉਤਰ ਗਏ ਅਤੇ ਕਈ ਡੱਬੇ ਪਲਟ ਗਏ। ਫਾਇਰ ਬ੍ਰਿਗੇਡ ਦੀ ਟੀਮ, ਐਸਡੀਆਰਐਫ ਅਤੇ ਸਾਰੇ ਅਧਿਕਾਰੀ ਇੱਥੇ ਮੌਜੂਦ ਹਨ। ਬਚਾਅ ਸ਼ੁਰੂ ਕਰ ਦਿੱਤਾ ਗਿਆ। ਇੱਥੋਂ ਦੇ ਪਿੰਡ ਵਾਸੀਆਂ ਨੇ ਵੀ ਬਹੁਤ ਮਦਦ ਕੀਤੀ। ਜ਼ਖਮੀਆਂ ਨੂੰ ਤੁਰੰਤ ਰੇਲ ਗੱਡੀਆਂ ‘ਚੋ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਪਹੁੰਚਾਇਆ ਗਿਆ।
ਹਾਦਸੇ ਦੌਰਾਨ ਛੇ ਲੋਕ ਗੰਭੀਰ ਜ਼ਖ਼ਮੀ ਹਨ। ਉਨ੍ਹਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਲਿਆਂਦਾ ਗਿਆ। ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀਆਂ ‘ਚ ਜ਼ਿਆਦਾਤਰ ਯਾਤਰੀ ਏਸੀ ਕੋਚ ਦੇ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਕਈ ਯਾਤਰੀਆਂ ਖਿੜਕੀ ਦੇ ਸ਼ੀਸ਼ੇ ਤੋੜ ਕੇ ਬਾਹਰ ਆਏ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। SDRF ਦੀ ਟੀਮ ਮੌਕੇ ‘ਤੇ ਮੌਜੂਦ ਹੈ। ਟਰੇਨ ਦੇ ਅੰਦਰ ਫਸੇ ਲੋਕਾਂ ਨੂੰ ਬੋਗੀਆਂ ਕੱਟ ਕੇ ਬਚਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...