November 13, 2026, 2:38 pm
----------- Advertisement -----------
HomeNewsBreaking Newsਕਿਸਾਨ ਨੂੰ ਬੰਗਲੌਰ ਮਾਲ 'ਚ ਵੜਨ ਤੋਂ ਰੋਕਿਆ, ਕਿਸਾਨ ਯੂਨੀਅਨ ਵੱਲੋਂ ਧਰਨੇ...

ਕਿਸਾਨ ਨੂੰ ਬੰਗਲੌਰ ਮਾਲ ‘ਚ ਵੜਨ ਤੋਂ ਰੋਕਿਆ, ਕਿਸਾਨ ਯੂਨੀਅਨ ਵੱਲੋਂ ਧਰਨੇ ਦੀ ਚਿਤਾਵਨੀ, ਜਾਣੋ ਪੂਰਾ ਮਾਮਲਾ

Published on

----------- Advertisement -----------

ਮੰਗਲਵਾਰ (16 ਜੁਲਾਈ) ਨੂੰ ਬੰਗਲੌਰ ਵਿੱਚ ਇੱਕ ਬਜ਼ੁਰਗ ਕਿਸਾਨ ਨੂੰ ਇੱਕ ਮਾਲ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਹੁਣ ਇਸ ਮਾਮਲੇ ਵਿੱਚ ਮਾਲ ਮਾਲਕ ਅਤੇ ਸੁਰੱਖਿਆ ਗਾਰਡ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਦਰਅਸਲ ਬਜ਼ੁਰਗ ਕਿਸਾਨ ਨੇ ਧੋਤੀ ਪਾਈ ਹੋਈ ਸੀ। ਗਾਰਡਾਂ ਨੇ ਕਥਿਤ ਤੌਰ ‘ਤੇ ਉਸ ਨੂੰ ਪੈਂਟ ਪਾ ਕੇ ਆਉਣ ਲਈ ਕਿਹਾ ਸੀ।

ਦੱਸ ਦਈਏ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਦੇਖਿਆ ਜਾ ਰਿਹਾ ਹੈ ਕਿ ਕਿਸਾਨ ਆਪਣੇ ਬੇਟੇ ਨਾਲ ਜੀਟੀ ਮਾਲ ਵਿੱਚ ਦਾਖਲ ਹੋ ਰਿਹਾ ਸੀ, ਜਦੋਂ ਸੁਰੱਖਿਆ ਗਾਰਡਾਂ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਤੋਂ ਬਾਅਦ ਪ੍ਰਬੰਧਕਾਂ ਨੇ ਨਿਯਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਧੋਤੀ ਪਹਿਨਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਮਾਲ ਦੇ ਸੁਰੱਖਿਆ ਗਾਰਡਾਂ ਅਤੇ ਪ੍ਰਬੰਧਨ ਦੀ ਵੀ ਆਲੋਚਨਾ ਕੀਤੀ। ਇਸ ਤੋਂ ਬਾਅਦ ਪ੍ਰਬੰਧਕਾਂ ਨੇ ਬਜ਼ੁਰਗ ਤੋਂ ਮੁਆਫੀ ਮੰਗੀ ਅਤੇ ਉਸ ਦਾ ਸਨਮਾਨ ਕੀਤਾ।

ਹਾਲਾਂਕਿ ਕਿਸਾਨ ਜਥੇਬੰਦੀਆਂ ਨੇ ਇਸ ਨੂੰ ਨਾਕਾਫ਼ੀ ਦੱਸਿਆ ਹੈ। ਕਿਸਾਨ ਆਗੂ ਕੁਰੂਬਰੂ ਸ਼ਾਂਤਾਕੁਮਾਰ ਨੇ ਮਾਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲੀਸ ਨੇ ਬਣਦੀ ਕਾਰਵਾਈ ਨਾ ਕੀਤੀ ਤਾਂ ਉਹ ਅਧਿਕਾਰੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

ਉਧਰ ਭਾਜਪਾ ਨੇ ਇਸ ਘਟਨਾ ਨੂੰ ਲੈ ਕੇ ਕਰਨਾਟਕ ਸਰਕਾਰ ‘ਤੇ ਹਮਲਾ ਬੋਲਿਆ ਹੈ । ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਘਟਨਾ ਦੀ ਵੀਡੀਓ ਸਾਂਝੀ ਕਰਦੇ ਹੋਏ ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ ਕਿ ਕਰਨਾਟਕ ‘ਚ ਕਿਸਾਨਾਂ ਨਾਲ ਬਦਸਲੂਕੀ ਅਤੇ ਜ਼ਲੀਲ ਕੀਤਾ ਜਾ ਰਿਹਾ ਹੈ।

ਪੂਨਾਵਾਲਾ ਨੇ ਕਿਹਾ, ‘ਕਰਨਾਟਕ ਦੀ ਕਾਂਗਰਸ ਸਰਕਾਰ ‘ਚ ਕਿਸਾਨਾਂ ਨੂੰ ਧੋਤੀ ਪਹਿਨਣ ‘ਤੇ ਜ਼ਲੀਲ ਕੀਤਾ ਜਾ ਰਿਹਾ ਹੈ। ਮਾਲ ‘ਚ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕਰਨਾਟਕ ਦੇ ਮੁੱਖ ਮੰਤਰੀ ਨੇ ਧੋਤੀ ਪਹਿਨੀ। ਧੋਤੀ ਸਾਡਾ ਮਾਣ ਹੈ। ਕੀ ਕਿਸਾਨਾਂ ਨੂੰ ਮਾਲ ਵਿੱਚ ਟਕਸੀਡੋ ਪਹਿਨਣੇ ਚਾਹੀਦੇ ਹਨ? ਕਰਨਾਟਕ ਕਾਂਗਰਸ ਇਸ ਦੀ ਇਜਾਜ਼ਤ ਕਿਵੇਂ ਦੇ ਰਹੀ ਹੈ? ਕਾਂਗਰਸ ਸਭ ਤੋਂ ਵੱਡੀ ਕਿਸਾਨ ਵਿਰੋਧੀ ਹੈ। ਰਾਹੁਲ ਬਾਬਾ ਕਿੱਥੇ ਹੈ? ਕੀ ਇਹ ਕਿਸਾਨਾਂ ਲਈ ਇਨਸਾਫ ਹੈ?

ਕਰਨਾਟਕ ਕਾਂਗਰਸ ਦੇ ਵਿਧਾਇਕ ਐਨਏ ਹੈਰਿਸ ਨੇ ਇਸ ਘਟਨਾ ਨੂੰ ਅਸਵੀਕਾਰਨਯੋਗ ਦੱਸਿਆ ਅਤੇ ਕਿਹਾ ਕਿ ਉਹ ਰਾਜ ਸਰਕਾਰ ਨੂੰ ਕਾਰਵਾਈ ਕਰਨ ਲਈ ਕਹਿਣਗੇ। ਧੋਤੀ ਸਾਡਾ ਰਵਾਇਤੀ ਪਹਿਰਾਵਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...