November 25, 2026, 6:43 am
----------- Advertisement -----------
HomeNewsBreaking Newsਹਰਿਆਣਾ ਦੇ ਵਿਦਿਆਰਥੀ ਨੇ ਪੰਜਾਬ 'ਚ ਕੀਤੀ ਖੁਦਕੁਸ਼ੀ

ਹਰਿਆਣਾ ਦੇ ਵਿਦਿਆਰਥੀ ਨੇ ਪੰਜਾਬ ‘ਚ ਕੀਤੀ ਖੁਦਕੁਸ਼ੀ

Published on

----------- Advertisement -----------

ਪੰਜਾਬ ਦੇ ਖਰੜ ਅਧੀਨ ਪੈਂਦੇ ਪਿੰਡ ਘੜੂੰਆਂ ਵਿੱਚ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮਰਨ ਵਾਲੇ ਵਿਦਿਆਰਥੀ ਦੀ ਪਛਾਣ 19 ਸਾਲਾ ਸੁਮਿਤ ਚੱਕਰ ਵਜੋਂ ਹੋਈ ਹੈ। ਉਹ ਹਰਿਆਣਾ ਦਾ ਰਹਿਣ ਵਾਲਾ ਸੀ ਅਤੇ ਖਰੜ ਵਿਖੇ ਪੜ੍ਹਾਈ ਕਰਨ ਆਇਆ ਹੋਇਆ ਸੀ। ਦੋਸਤਾਂ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ।

ਦੱਸ ਦਈਏ ਇਹ ਘਟਨਾ 15 ਜੁਲਾਈ ਨੂੰ ਦੇਰ ਸ਼ਾਮ ਵਾਪਰੀ। ਖਰੜ ਦੇ ਪਿੰਡ ਖਾਨਪੁਰ ਨੇੜੇ 19 ਸਾਲਾ ਸੁਮਿਤ ਅਚਾਨਕ ਟੈਂਕੀ ‘ਤੇ ਚੜ੍ਹ ਗਿਆ। ਉਹ ਚੰਡੀਗੜ੍ਹ ਯੂਨੀਵਰਸਿਟੀ ‘ਚ ਪੜ੍ਹਾਈ ਕਰਨ ਲਈ ਆਇਆ ਸੀ ਪਰ ਆਰਥਿਕ ਤੰਗੀ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ।

ਜਿਵੇਂ ਹੀ ਉਸ ਦੇ ਦੋਸਤਾਂ ਅਤੇ ਆਸਪਾਸ ਦੇ ਲੋਕਾਂ ਨੇ ਉਸ ਨੂੰ ਟੈਂਕੀ ‘ਤੇ ਚੜ੍ਹਦਿਆਂ ਦੇਖਿਆ ਤਾਂ ਉਨ੍ਹਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਉਸ ਨੂੰ ਰੋਕਣ ਲਈ ਦੋ ਵਿਅਕਤੀ ਟੈਂਕੀ ‘ਤੇ ਚੜ੍ਹ ਵੀ ਗਏ ਪਰ ਉਨ੍ਹਾਂ ਨੂੰ ਚੜ੍ਹਦੇ ਦੇਖ ਸੁਮਿਤ ਨੇ ਟੈਂਕੀ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਮਿਤ ਆਰਥਿਕ ਤੰਗੀ ਕਾਰਨ ਡਿਪਰੈਸ਼ਨ ਵਿੱਚ ਸੀ। ਟੈਂਕੀ ‘ਤੇ ਚੜ੍ਹਨ ਤੋਂ ਪਹਿਲਾਂ ਉਸ ਨੇ ਆਪਣਾ ਗੁੱਟ ਕੱਟਣ ਦੀ ਕੋਸ਼ਿਸ਼ ਵੀ ਕੀਤੀ। ਪਰ ਉਹ ਇਹ ਕਦਮ ਨਹੀਂ ਚੁੱਕ ਸਕਿਆ ਅਤੇ ਉਸਨੇ ਟੈਂਕੀ ‘ਤੇ ਚੜ੍ਹ ਕੇ ਅਤੇ ਉੱਚਾਈ ਤੋਂ ਡਿੱਗ ਕੇ ਖੁਦਕੁਸ਼ੀ ਕਰਨਾ ਸੌਖਾ ਸਮਝਿਆ।

ਸੁਮਿਤ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੋਸਤਾਂ ਨੇ ਪੁਲਿਸ ਨੂੰ ਦੱਸਿਆ ਕਿ ਉਹ ਹਰਿਆਣਾ ਦਾ ਰਹਿਣ ਵਾਲਾ ਸੀ। ਪਰਿਵਾਰ ਆਰਥਿਕ ਮੰਦੀ ਵਿੱਚੋਂ ਲੰਘ ਰਿਹਾ ਸੀ। ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦਾ ਬੋਝ ਨਾ ਝੱਲਣ ਕਾਰਨ ਉਸ ਨੇ ਇਹ ਕਦਮ ਚੁੱਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...