November 15, 2026, 2:00 am
----------- Advertisement -----------
HomeNewsBreaking Newsਪੰਜਾਬ 'ਚ ਅੱਜ ਮੀਂਹ ਨਹੀਂ: 'Pocket Rain' ਦੀ ਸੰਭਾਵਨਾ, ਬੰਗਾਲ ਦੀ ਖਾੜੀ...

ਪੰਜਾਬ ‘ਚ ਅੱਜ ਮੀਂਹ ਨਹੀਂ: ‘Pocket Rain’ ਦੀ ਸੰਭਾਵਨਾ, ਬੰਗਾਲ ਦੀ ਖਾੜੀ ‘ਚ ਦਬਾਅ ਕਾਰਨ ਮਾਨਸੂਨ ‘ਚ ਸੁਸਤ

Published on

----------- Advertisement -----------
  • ਤਾਪਮਾਨ ‘ਚ 1.5 ਡਿਗਰੀ ਦਾ ਵਾਧਾ

ਚੰਡੀਗੜ੍ਹ, 19 ਜੁਲਾਈ 2024 – ਅਲਰਟ ਤੋਂ ਬਾਅਦ ਵੀ ਪੰਜਾਬ ਵਿੱਚ ਮਾਨਸੂਨ ਸਰਗਰਮ ਨਹੀਂ ਹੋ ਰਿਹਾ। ਬੀਤੇ ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਮੌਸਮ ਵਿਭਾਗ ਵੱਲੋਂ ਅੱਜ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਪਰ ਕਿਤੇ-ਕਿਤੇ ‘Pocket Rain’ ਹੋਣ ਦੀ ਸੰਭਾਵਨਾ ਹੈ। ਮੀਂਹ ਨਾ ਪੈਣ ਕਾਰਨ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ। ਪਰ 21 ਜੁਲਾਈ ਤੋਂ ਮਾਨਸੂਨ ਦੇ ਇੱਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਬਣੇ ਦਬਾਅ ਅਤੇ ਦੂਜੇ ਪਾਸੇ ਪੱਛਮੀ ਗੜਬੜੀ ਦੀ ਸੁਸਤੀ ਕਾਰਨ ਪੰਜਾਬ ਵਿੱਚ ਮਾਨਸੂਨ ਪ੍ਰਭਾਵਿਤ ਹੋਇਆ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਮਾਨਸੂਨ ਬੁੱਧਵਾਰ ਅਤੇ ਵੀਰਵਾਰ ਨੂੰ ਸਰਗਰਮ ਹੋਵੇਗਾ, ਪਰ ਅਜਿਹਾ ਨਹੀਂ ਹੋਇਆ।

ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਸੂਬੇ ‘ਚ ਨਮੀ ਅਤੇ ਤਾਪਮਾਨ ‘ਚ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.3 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਪਾਇਆ ਗਿਆ ਹੈ।

ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਨਮੀ ਵਧੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਕ ਵਾਰ ਫਿਰ 21 ਜੁਲਾਈ ਤੋਂ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...