November 15, 2026, 1:59 am
----------- Advertisement -----------
HomeNewsBreaking Newsਫਾਜ਼ਿਲਕਾ 'ਚ ਪਿਓ-ਪੁੱਤ ਦਾ ਗੋਲੀ ਮਾਰ ਕੇ ਕਤਲ: ਦੋਵੇਂ ਖੇਤਾਂ ਨੂੰ ਲਾ...

ਫਾਜ਼ਿਲਕਾ ‘ਚ ਪਿਓ-ਪੁੱਤ ਦਾ ਗੋਲੀ ਮਾਰ ਕੇ ਕਤਲ: ਦੋਵੇਂ ਖੇਤਾਂ ਨੂੰ ਲਾ ਰਹੇ ਸਨ ਪਾਣੀ

Published on

----------- Advertisement -----------

ਫਾਜ਼ਿਲਕਾ, 19 ਜੁਲਾਈ 2024 – ਫਾਜ਼ਿਲਕਾ ‘ਚ ਪਿਤਾ-ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਅਤੇ ਹਮਲਾ ਕਰਨ ਵਾਲੇ ਦੋਵੇਂ ਇਕ ਹੀ ਪਿੰਡ ਦੇ ਰਹਿਣ ਵਾਲੇ ਹਨ। ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ, ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਵਤਾਰ ਸਿੰਘ ਦੇ ਭਰਾ ਕਾਰਜ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ ‘ਚ ਹੀ ਕਰੀਬ 8 ਏਕੜ ਜ਼ਮੀਨ ਠੇਕੇ ‘ਤੇ ਲਈ ਸੀ, ਜਿਸ ‘ਤੇ ਉਸ ਦਾ ਭਰਾ ਪਹਿਲਾਂ ਵੀ ਖੇਤੀ ਕਰਦਾ ਸੀ ਨੇ ਠੇਕੇ ‘ਤੇ ਲਿਆ ਸੀ, ਜੋ ਕਿ ਪਾਕਾ ਪਿੰਡ ਦੇ ਰਹਿਣ ਵਾਲੇ ਹਨ।

ਉਸ ਨੇ ਦੱਸਿਆ ਕਿ ਉਸ ਦਾ ਭਰਾ ਅਵਤਾਰ ਸਿੰਘ ਅਤੇ ਭਤੀਜਾ ਹਰਮੀਤ ਸਿੰਘ ਠੇਕੇ ’ਤੇ ਲਏ ਖੇਤਾਂ ਨੂੰ ਪਾਣੀ ਲਾ ਰਹੇ ਸਨ ਕਿ ਇਸੇ ਦੌਰਾਨ ਮੁਲਜ਼ਮਾਂ ਨੇ ਮੌਕੇ ’ਤੇ ਆ ਕੇ ਉਸ ਦੇ ਭਤੀਜੇ ਹਰਮੀਤ ਸਿੰਘ ਨੂੰ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ ਅਤੇ ਫਿਰ ਉਸ ਦੇ ਭਰਾ ਅਵਤਾਰ ਸਿੰਘ ਨੂੰ ਵੀ ਗੋਲੀ ਮਾਰ ਦਿੱਤੀ।

ਕਾਰਜ ਸਿੰਘ ਨੇ ਦੱਸਿਆ ਕਿ ਪਹਿਲਾਂ ਮੁਲਜ਼ਮ ਇਹ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦੇ ਸਨ, ਪਰ ਹੁਣ ਪਿਛਲੇ ਦੋ ਸਾਲਾਂ ਤੋਂ ਉਸ ਦਾ ਭਰਾ ਅਵਤਾਰ ਸਿੰਘ ਖੇਤੀ ਕਰ ਰਿਹਾ ਸੀ, ਜਿਸ ਕਾਰਨ ਉਸ ਦੇ ਭਰਾ ਅਤੇ ਭਤੀਜੇ ਦਾ ਕਤਲ ਕਰ ਦਿੱਤਾ ਗਿਆ।

ਦੱਸ ਦਈਏ ਕਿ ਮ੍ਰਿਤਕ ਅਵਤਾਰ ਸਿੰਘ ਦੇ ਦੋ ਬੇਟੇ ਹਨ, ਜਿਨ੍ਹਾਂ ‘ਚੋਂ ਇਕ ਦਾ ਕਤਲ ਹੋ ਗਿਆ ਸੀ, ਜਦਕਿ ਮ੍ਰਿਤਕ ਨੌਜਵਾਨ ਹਰਮੀਤ ਸਿੰਘ ਦੇ ਘਰ ਕੁਝ ਦਿਨ ਪਹਿਲਾਂ ਹੀ ਇਕ ਬੇਟੀ ਦੇ ਬਾਅਦ ਬੇਟਾ ਹੋਇਆ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...