ਬਠਿੰਡਾ ਦੇ ਤਲਵੰਡੀ ਸਾਬੋ ‘ਚ ਅੱਜ ਦੁਪਹਿਰ ਇੱਕ ਆਲਟੋ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਵਿਚ ਸਵਾਰ ਲੋਕਾਂ ਨੇ ਅੱਗ ਲੱਗਣ ਤੋਂ ਤੁਰੰਤ ਬਾਅਦ ਬਾਹਰ ਆ ਕੇ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ।
ਕਾਰ ਮਾਲਕ ਨੇ ਦੱਸਿਆ ਕਿ ਉਹ ਆਪਣੀ ਆਲਟੋ ਕਾਰ ਲੈ ਕੇ ਰਾਜਸਥਾਨ ਦੇ ਸ੍ਰੀਗੰਗਾਨਗਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਆ ਰਿਹਾ ਸੀ। ਜਦੋਂ ਉਨ੍ਹਾਂ ਦੀ ਕਾਰ ਤਲਵੰਡੀ ਸਾਬੋ ਦੇ ਦਸਮੇਸ਼ ਸਕੂਲ ਨੇੜੇ ਪੁੱਜੀ ਤਾਂ ਅਚਾਨਕ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਕਾਰ ‘ਚ ਸਵਾਰ ਦੋ ਔਰਤਾਂ ਅਤੇ ਦੋ ਆਦਮੀ ਤੁਰੰਤ ਬਾਹਰ ਆ ਗਏ ਅਤੇ ਆਪਣੀ ਜਾਨ ਬਚਾਈ।
ਇਸ ਤੋਂ ਪਹਿਲਾਂ ਕਿ ਕਾਰ ਮਾਲਕ ਕੁਝ ਸਮਝ ਪਾਉਂਦਾ, ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਦੇ ਇੰਜਣ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ, ਜਦਕਿ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।
----------- Advertisement -----------
ਬਠਿੰਡਾ: ਚੱਲਦੀ ਕਾਰ ਨੂੰ ਲੱਗੀ ਅਚਾਨਕ ਭਿਆਨਕ ਅੱਗ; ਕਾਰ ਸਵਾਰਾਂ ਦੀ ਵਾਲ-ਵਾਲ ਬਚੀ ਜਾਨ
Published on
----------- Advertisement -----------
----------- Advertisement -----------












