October 2, 2026, 8:51 pm
----------- Advertisement -----------
HomeNewsAutomobilesਮਾਈਕ੍ਰੋਸਾਫਟ ਸਰਵਰ 'ਚ ਦਿੱਕਤ ਕਾਰਨ ਮਚੀ ਹਾਹਾਕਾਰ; ਦੁਨੀਆ ਭਰ 'ਚ 1400 ਉਡਾਣਾਂ...

ਮਾਈਕ੍ਰੋਸਾਫਟ ਸਰਵਰ ‘ਚ ਦਿੱਕਤ ਕਾਰਨ ਮਚੀ ਹਾਹਾਕਾਰ; ਦੁਨੀਆ ਭਰ ‘ਚ 1400 ਉਡਾਣਾਂ ਹੋਈਆਂ ਰੱਦ

Published on

----------- Advertisement -----------

ਅਮਰੀਕੀ ਐਂਟੀ ਵਾਇਰਸ ਕੰਪਨੀ ਦੇ ਅਪਡੇਟ ਨੇ ਮਾਈਕ੍ਰੋਸਾਫਟ ਨੂੰ ਪ੍ਰਭਾਵਿਤ ਕੀਤਾ ਹੈ। ਇਸ ਕਾਰਨ ਸ਼ੁੱਕਰਵਾਰ (19 ਜੁਲਾਈ) ਨੂੰ ਏਅਰਲਾਈਨਜ਼, ਟੀਵੀ ਟੈਲੀਕਾਸਟ, ਬੈਂਕਿੰਗ ਅਤੇ ਦੁਨੀਆ ਭਰ ਦੀਆਂ ਕਈ ਕਾਰਪੋਰੇਟ ਕੰਪਨੀਆਂ ਦਾ ਕੰਮਕਾਜ ਪ੍ਰਭਾਵਿਤ ਹੋਇਆ। ਕਰੀਬ 1400 ਉਡਾਣਾਂ ਰੱਦ ਹੋ ਗਈਆਂ ਹਨ। ਆਨਲਾਈਨ ਸੇਵਾਵਾਂ ਠੱਪ ਹੋਣ ਕਾਰਨ ਯਾਤਰੀ ਖੱਜਲ ਖੁਆਰ ਹੁੰਦੇ ਨਜ਼ਰ ਆਏ।
ਭਾਰਤ ‘ਚ ਵੀ ਇਸ ਦਾ ਸਭ ਤੋਂ ਜ਼ਿਆਦਾ ਅਸਰ ਏਅਰਪੋਰਟ ‘ਤੇ ਦੇਖਣ ਨੂੰ ਮਿਲਿਆ। ਏਅਰਲਾਈਨਜ਼ ਦੇ ਚੈੱਕ-ਇਨ ਵਰਗੀਆਂ ਆਨਲਾਈਨ ਸੇਵਾਵਾਂ ਇਸ ਨਾਲ ਪ੍ਰਭਾਵਿਤ ਹੋਈਆਂ। ਮੁੰਬਈ, ਦਿੱਲੀ, ਚੇਨਈ, ਬੈਂਗਲੁਰੂ ਸਮੇਤ ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਭਾਰੀ ਭੀੜ ਦੇਖਣ ਨੂੰ ਮਿਲੀ। ਲੋੜੀਂਦੀ ਜਾਣਕਾਰੀ ਨਾ ਮਿਲਣ ਕਾਰਨ ਲੋਕ ਹਵਾਈ ਅੱਡੇ ‘ਤੇ ਘੰਟਿਆਂਬੱਧੀ ਉਡੀਕ ਕਰਦੇ ਰਹੇ। ਇਸ ਆਊਟੇਜ ਦਾ ਦੇਸ਼ ਦੀ ਕਿਸੇ ਹੋਰ ਸੇਵਾ ‘ਤੇ ਬਹੁਤਾ ਅਸਰ ਨਹੀਂ ਪਿਆ।
ਮਾਈਕ੍ਰੋਸਾਫਟ ਨੇ ਕਿਹਾ, “ਅਸੀਂ ਇਸ ਮੁੱਦੇ ਤੋਂ ਜਾਣੂ ਹਾਂ ਅਤੇ ਇਸ ਨੂੰ ਹੱਲ ਕਰਨ ਲਈ ਕਈ ਟੀਮਾਂ ਤਾਇਨਾਤ ਕੀਤੀਆਂ ਹਨ। ਅਸੀਂ ਇਸ ਦਾ ਕਾਰਨ ਨਿਰਧਾਰਤ ਕੀਤਾ ਹੈ, ਇਹ ਸਿਰਫ਼ ਉਹਨਾਂ ਉਪਭੋਗਤਾਵਾਂ ਨੂੰ ਪ੍ਰਭਾਵਿਤ ਕਰਦਾ ਹੈ ਜੋ Microsoft Azure ਦੀ ਵਰਤੋਂ ਕਰਦੇ ਹਨ।” Microsoft Azure ਇੱਕ ਕਲਾਉਡ ਕੰਪਿਊਟਿੰਗ ਪਲੇਟਫਾਰਮ ਹੈ। ਇਹ ਐਪਲੀਕੇਸ਼ਨਾਂ ਅਤੇ ਸੇਵਾਵਾਂ ਨੂੰ ਬਣਾਉਣ, ਲਾਗੂ ਕਰਨ ਅਤੇ ਪ੍ਰਬੰਧਿਤ ਕਰਨ ਲਈ ਕੰਮ ਕਰਦਾ ਹੈ।
ਮਾਇਕ੍ਰੋਸਾਫਟ ਸਰਵਰ ਖਰਾਬ ਹੋਣ ਕਾਰਨ ਬੈਂਕ ਗਾਹਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਬੈਂਕ ਨਾਲ ਸਬੰਧਤ ਕੰਮ ਕਰਵਾਉਣ ਗਏ ਲੋਕਾਂ ਨੂੰ ਸਰਵਰ ‘ਚ ਗੜਬੜੀ ਕਾਰਨ ਵਾਪਸ ਪਰਤਣਾ ਪਿਆ।ਇਸ ਤੋਂ ਇਲਾਵਾ ਆਸਟ੍ਰੇਲੀਆ ਵਿੱਚ ਦੂਰਸੰਚਾਰ ਸਮੂਹ ਟੈਲਸਟ੍ਰਾ ਦੀ ਸੇਵਾ ਵਿੱਚ ਵਿਘਨ ਪਿਆ। ਇਸ ਕਾਰਨ ਗਾਹਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਸਰਵਰ ਖਰਾਬ ਹੋਣ ਕਾਰਨ ਕਈ ਰਾਜਾਂ ਅਤੇ ਦੇਸ਼ਾਂ ਵਿੱਚ ਰੇਲ ਸੇਵਾ ਵੀ ਪ੍ਰਭਾਵਿਤ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...