September 21, 2026, 6:36 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

Published on

----------- Advertisement -----------

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਮੀ ਨਹੀਂ ਛੱਡ ਰਹੀ ਅਤੇ ਹਰ ਯੋਗ ਲਾਭਪਾਤਰੀਆਂ ਤੱਕ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਅੱਜ ਆਪਣੇ ਦਫ਼ਤਰ ਵਿਖੇ 500 ਤੋਂ ਵੱਧ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਗੌਰ ਨਾਲ ਸੁਣਦੇ ਹੋਏ ਅਧਿਕਾਰੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪੁਲਿਸ, ਮਾਲ, ਸਿਹਤ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਖੁਰਾਕ ਤੇ ਸਿਵਲ ਸਪਲਾਈਜ਼, ਡਰੇਨੇਜ਼, ਮਾਈਨਿੰਗ, ਸਮਾਜਿਕ ਨਿਆ ਅਤੇ ਅਧਿਕਾਰਤਾ, ਖੇਤੀ, ਟਰਾਂਸਪੋਰਟ, ਸਹਿਕਾਰੀ ਸਭਾ, ਨਗਰ ਨਿਗਮ, ਡੇਅਰੀ ਵਿਕਾਸ, ਬਿਜਲੀ ਵਿਭਾਗ ਆਦਿ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ ’ਤੇ ਹੱਲ ਕੀਤਾ ਗਿਆ।

ਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਹੁਣ ਲੋਕਾਂ ਨੂੰ ਬਿਨਾ ਕਿਸੇ ਪ੍ਰੇਸ਼ਾਨੀ ਦੇ ਸੇਵਾਵਾਂ ਮਿਲ ਰਹੀਆਂ ਹਨ ਅਤੇ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਹੋਰ ਵਧੇਰੇ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਦਫ਼ਤਰ ਵਿਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ, ਉਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ’ਆਪ ਦੀ ਸਰਕਾਰ ਆਪ ਦੇ ਦੁਆਰ ’ ਅਭਿਆਨ ਤਹਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਰ ਵਰਗ ਦੀ ਜ਼ਰੂਰਤ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਖ-ਵੱਖ ਯੋਜਨਾਵਾਂ ’ਤੇ ਕੰਮ ਕਰਕੇ ਲੋਕਾਂ ਤੱਕ ਸਿਧਾ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਨੂੰ ਕਿਸੇ ਸਰਕਾਰੀ ਦਫ਼ਤਰ ਵਿਚ ਦਿੱਕਤ ਆਉਂਦੀ ਹੈ, ਤਾਂ ਉਹ ਬਿਨਾ ਝਿੱਜਕ ਸੰਪਰਕ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...