August 4, 2026, 12:14 am
----------- Advertisement -----------
HomeNewsBreaking Newsਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦਾ ਰਿਮਾਂਡ ਖਤਮ: ਅਦਾਲਤ ਨੇ 14...

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦਾ ਰਿਮਾਂਡ ਖਤਮ: ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ

Published on

----------- Advertisement -----------

ਜਲੰਧਰ, 21 ਜੁਲਾਈ 2024 – ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਕੱਲ੍ਹ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਹੈਪੀ ਅਤੇ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਪੁਲੀਸ ਨੇ ਅੱਜ ਅਦਾਲਤ ਵਿੱਚ ਰਿਮਾਂਡ ਦੀ ਮੰਗ ਨਹੀਂ ਕੀਤੀ। ਐੱਸਐੱਚਓ ਸੁਖਦੇਵ ਸਿੰਘ ਨੇ ਦੱਸਿਆ- ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ‘ਚ ਪੁਲੀਸ ਨੇ ਹੈਪੀ ਦਾ ਦਸ ਦਿਨ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਪੁਲੀਸ ਦੀਆਂ ਦਲੀਲਾਂ ਤੋਂ ਖੁਸ਼ ਨਹੀਂ ਸੀ, ਜਿਸ ਕਾਰਨ ਸਿਰਫ਼ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਸੀ।

ਇਸ ਦੇ ਨਾਲ ਹੀ ਅਦਾਲਤ ਨੇ ਕੱਲ੍ਹ ਯਾਨੀ ਸ਼ਨੀਵਾਰ ਨੂੰ ਜ਼ਮਾਨਤ ਪਟੀਸ਼ਨ ‘ਤੇ ਬਹਿਸ ਲਈ ਹੋਰ ਤਰੀਕ ਦਿੱਤੀ ਸੀ। ਨਾਲ ਹੀ ਹੈਪੀ ਅਤੇ ਲਵਪ੍ਰੀਤ ਦੀ ਜ਼ਮਾਨਤ ਪਟੀਸ਼ਨ ‘ਤੇ ਬਹਿਸ ਲਈ ਮੰਗਲਵਾਰ ਯਾਨੀ 23 ਜੁਲਾਈ ਦੀ ਤਰੀਕ ਦਿੱਤੀ ਗਈ ਹੈ। ਮੰਗਲਵਾਰ ਨੂੰ ਅਦਾਲਤ ‘ਚ ਹੈਪੀ ਦੀ ਜ਼ਮਾਨਤ ‘ਤੇ ਬਹਿਸ ਹੋਵੇਗੀ। ਜਿਸ ਤੋਂ ਬਾਅਦ ਅਦਾਲਤ ਅੱਗੇ ਫੈਸਲਾ ਲਵੇਗੀ।

ਫਿਲੌਰ ਪੁਲਸ ਨੇ 11 ਜੁਲਾਈ ਦੀ ਸ਼ਾਮ ਨੂੰ ਹੈਪੀ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਹੇਠਲੀ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਨਾ ਮਿਲਣ ਕਾਰਨ ਪੁਲੀਸ ਨੇ ਵਧੀਕ ਸੈਸ਼ਨ ਜੱਜ ਕੇ.ਕੇ ਜੈਨ ਦੀ ਅਦਾਲਤ ਵਿੱਚ ਫੌਜਦਾਰੀ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਹੈ। ਜਿਸ ‘ਤੇ ਅੱਜ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਉਸ ਵਿਅਕਤੀ ਨੂੰ ਵੀ ਜੇਲ੍ਹ ਭੇਜ ਦਿੱਤਾ ਹੈ, ਜਿਸ ਤੋਂ ਹੈਪੀ ਅਤੇ ਲਵਪ੍ਰੀਤ ਨੇ ਨਸ਼ਾ ਖਰੀਦਿਆ ਸੀ। ਇਨ੍ਹਾਂ ਵਿਚ ਆਈਸ ਸਪਲਾਇਰ ਸੰਦੀਪ ਅਰੋੜਾ ਅਤੇ ਸੰਦੀਪ ਦੇ ਫੋਟੋਗ੍ਰਾਫਰ ਦੋਸਤ ਮਨੀਸ਼ ਮਾਰਵਾਹ ਦੇ ਨਾਂ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...